10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗ੍ਰਿਫ਼ਤਾਰ

ਤਰਨ ਤਾਰਨ, 9 ਅਕਤੂਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.

Ad Position 21
No active advertisement
ਅਜੀਤ ਡੈਸਕ 10-10-2026
ਤਰਨ ਤਾਰਨ, 9 ਅਕਤੂਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਪੀ.(ਡੀ) ਰਿਪੁਤਪਨ ਸਿੰਘ ਨੇ ਦੱਸਿਆ ਕਿ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਰਜਨ ਸਿੰਘ ਨੇ ਗਸ਼ਤ ਦੌਰਾਨ ਇੰਡਸਟਰੀ ਏਰੀਆ ਗੋਇੰਦਵਾਲ ਤੋਂ ਰਵੀ ਕੁਮਾਰ ਪੁੱਤਰ ਅਮਰਜੀਤ ਸਿੰਘ ਵਾਸੀ ਨਿੰਮ ਵਾਲੀ ਘਾਟੀ ਗੋਇੰਦਵਾਲ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ 460 ਰੁਪਏ ਦੀ ਕਾਰੰਸੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਬਲਬੀਰ ਸਿੰਘ ਨੇ ਗਸ਼ਤ ਦੌਰਾਨ ਅਕਾਸ਼ਦੀਪ ਸਿੰਘ ਪੁੱਤਰ ਬਲਜਿੰਦਰ ਸਿੰਘ ਵਾਸੀ ਸੁਰਸਿੰਘ, ਅੰਗਰੇਜ ਸਿੰਘ ਪੁੱਤਰ ਗੁਰਦਿਆਲ ਸਿੰਘ, ਨਿਸ਼ਾਨ ਸਿੰਘ ਪੁੱਤਰ ਜਸਵੰਤ ਸਿੰਘ, ਬਲਜੀਤ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀਅਨ ਭਿੱਖੀਵਿੰਡ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਹੌਲਦਾਰ ਨਿਰਮਲਜੀਤ ਸਿੰਘ ਨੇ ਗਸ਼ਤ ਦੌਰਾਨ ਆਈ.ਟੀ.ਆਈ. ਸਰਹਾਲੀ ਦੀ ਬੈਕ ਸਾਈਡ ਤੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਜਗਪ੍ਰੀਤ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਦਦੇਹਰ ਸਾਹਿਬ ਨੂੰ ਕਾਬੂ ਕੀਤਾ ਹੈ। ਐੱਸ.ਪੀ(ਡੀ) ਰਿਪੁਤਪਨ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ ਐੱਨ.ਡੀ.ਪੀ.ਐੱਸ.ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਹਿਰੀਲੀ ਦਵਾਈ ਪੀ ਕੇ ਵਿਅਕਤੀ ਵਲੋਂ ਖ਼ੁਦਕੁਸ਼ੀ ਅਗਲੀ ਖ਼ਬਰ ਸ੍ਰੀ ਵਾਲਮੀਕਿ ਤੀਰਥ ਵਿਖੇ ਅਖੰਡ ਜੋਤੀ ਯਾਤਰਾ ਤੇ ਸਨਮਾਨ ਸਮਾਰੋਹ ਕਰਵਾਇਆ
Ad Position 24