ਮੰਗਤ ਸਿੰਘ ਨੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਵਜੋਂ ਸੰਭਾਲਿਆ ਅਹੁਦਾ
ਤਰਨ ਤਾਰਨ, 9 ਅਕਤੂਬਰ (ਇਕਬਾਲ ਸਿੰਘ ਸੋਢੀ)– ਸਿੱਖਿਆ ਵਿਭਾਗ ਵਲੋਂ ਮੰਗਤ ਸਿੰਘ ਨੂੰ ਸਿੱਖਿਆ ਖੇਤਰ ਵਿਚ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਅਤੇ ਤਜਰਬੇ ਨੂੰ ਧਿਆਨ ਵਿਚ ਰੱਖਦਿਆਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਜ਼ਿਲ੍ਹਾ ਤਰਨ ਤਾਰਨ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਨਵੀਂ ਨਿਯੁਕਤੀ ਤਹਿਤ ਮੰਗਤ ਸਿੰਘ ਨੇ ਡਾਈਟ ਕੈਰੋਂ ਵਿਖੇ ਆਪਣੀਆਂ ਸੇਵਾਵਾਂ ਤੋਂ ਰਿਲੀਵ ਹੋ ਕੇ ਜ਼ਿਲ੍ਹਾ ਸਿੱਖਿਆ ਦਫ਼ਤਰ ਤਰਨ ਤਾਰਨ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ।
ਤਰਨ ਤਾਰਨ, 9 ਅਕਤੂਬਰ (ਇਕਬਾਲ ਸਿੰਘ ਸੋਢੀ)– ਸਿੱਖਿਆ ਵਿਭਾਗ ਵਲੋਂ ਮੰਗਤ ਸਿੰਘ ਨੂੰ ਸਿੱਖਿਆ ਖੇਤਰ ਵਿਚ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਅਤੇ ਤਜਰਬੇ ਨੂੰ ਧਿਆਨ ਵਿਚ ਰੱਖਦਿਆਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਜ਼ਿਲ੍ਹਾ ਤਰਨ ਤਾਰਨ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਨਵੀਂ ਨਿਯੁਕਤੀ ਤਹਿਤ ਮੰਗਤ ਸਿੰਘ ਨੇ ਡਾਈਟ ਕੈਰੋਂ ਵਿਖੇ ਆਪਣੀਆਂ ਸੇਵਾਵਾਂ ਤੋਂ ਰਿਲੀਵ ਹੋ ਕੇ ਜ਼ਿਲ੍ਹਾ ਸਿੱਖਿਆ ਦਫ਼ਤਰ ਤਰਨ ਤਾਰਨ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਸਿੱਖਿਆ ਦਫ਼ਤਰ ਤਰਨ ਤਾਰਨ ਵਿਖੇ ਪੁੱਜਣ ’ਤੇ ਮੰਗਤ ਸਿੰਘ ਦਾ ਸਮੂਹ ਸਟਾਫ ਵਲੋ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ ਗਿਆ। ਇਸ ਮੌਕੇ ਮੰਗਤ ਸਿੰਘ ਨੇ ਸਿੱਖਿਆ ਵਿਭਾਗ ਵਲੋਂ ਪ੍ਰਗਟਾਏ ਵਿਸ਼ਵਾਸ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਨਵੀਂ ਜ਼ਿੰਮੇਵਾਰੀ ਨੂੰ ਵੀ ਉਹ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣਗੇ । ਇਸ ਮੌਕੇ ਰਜਿੰਦਰ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ, ਸੁਖਬੀਰ ਸਿੰਘ ਕੰਗ ਜ਼ਿਲ੍ਹਾ ਗਾਈਡੈਂਸ ਕੋਆਰਡੀਨੇਟਰ, ਮਨਦੀਪ ਸਿੰਘ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ ਤੋਂ ਇਲਾਵਾ ਹਰਮੀਤ ਸਿੰਘ, ਬਲਬੀਰ ਸਿੰਘ, ਮੰਗਲ ਸਿੰਘ, ਹਰਪਾਲ ਸਿੰਘ, ਇਕਬਾਲ ਸਿੰਘ, ਤਰਸੇਮ ਸਿੰਘ, ਰੇਸ਼ਮ ਸਿੰਘ ਅਤੇ ਮਨੀਸ਼ ਕੁਮਾਰ ਸਮੇਤ ਜ਼ਿਲ੍ਹਾ ਸਿੱਖਿਆ ਦਫ਼ਤਰ ਤਰਨ ਤਾਰਨ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। ਇਸ ਤੋਂ ਇਲਾਵਾ ਏ.ਐੱਸ.ਟੀ. ਟੀਮ ਵਲੋਂ ਬਲਜਿੰਦਰ ਸਿੰਘ ਭੁੱਲਰ ਡੀ.ਆਰ.ਸੀ ਅਤੇ ਰਾਜ ਸਿੰਘ ਬੀ.ਆਰ.ਸੀ, ਨੇ ਵੀ ਸ. ਮੰਗਤ ਸਿੰਘ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ।