10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਮਾਤਾ ਗੰਗਾ ਗਰਲਜ਼ ਕਾਲਜ ਵਿਖੇ ਯੁਵਾ ਮੇਲਾ ਕਰਵਾਇਆ

ਤਰਨ ਤਾਰਨ, 9 ਅਕਤੂਬਰ (ਹਰਿੰਦਰ ਸਿੰਘ)–ਗੰਗਾ ਗਰਲਜ਼ ਕਾਲਜ ਤਰਨ ਤਾਰਨ ਦੇ ਰਾਸ਼ਟਰੀ ਸੇਵਾ ਯੋਜਨਾ (ਐਨ. ਐੱਸ.

Ad Position 21
No active advertisement
ਅਜੀਤ ਡੈਸਕ 10-10-2026
ਤਰਨ ਤਾਰਨ, 9 ਅਕਤੂਬਰ (ਹਰਿੰਦਰ ਸਿੰਘ)–ਗੰਗਾ ਗਰਲਜ਼ ਕਾਲਜ ਤਰਨ ਤਾਰਨ ਦੇ ਰਾਸ਼ਟਰੀ ਸੇਵਾ ਯੋਜਨਾ (ਐਨ.ਐੱਸ.ਐੱਸ.) ਵਿਭਾਗ ਵਲੋਂ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ’ ਮੁਹਿੰਮ ਤਹਿਤ ਚਲਾਏ ਜਾ ਰਹੇ 100 ਹਫ਼ਤਿਆਂ ਦੇ ਨਸ਼ਾ ਮੁਕਤੀ ਯੁਵਾ ਅਭਿਆਨ ਦੇ ਚੌਥੇ ਹਫ਼ਤੇ ਦੌਰਾਨ ਕਾਲਜ ਦੇ ਅਸੈਂਬਲੀ ਹਾਲ ਵਿਚ ਯੁਵਾ ਮੇਲਾ ਕਰਵਾਇਆ ਗਿਆ। ਇਹ ਸਮਾਗਮ ਐਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰਾਂ ਡਾ. ਨੇਹਾ ਅਰੋੜਾ ਅਤੇ ਸ੍ਰੀਮਤੀ ਗੋਪੀ ਖਿੰਡਾਰੀਆ ਦੀ ਅਗਵਾਈ ਹੇਠ ਲਗਾਇਆ ਗਿਆ। ਸਮਾਗਮ ਵਿਚ ਸਿਵਲ ਸਰਜਨ ਦਫ਼ਤਰ ਤਰਨ ਤਾਰਨ ਤੋਂ ਡਾ. ਰਣਦੀਪ ਸਿੰਘ ਅਤੇ ਰਾਰਾਜਵੰਤ ਸਿੰਘ ਬਾਗੜੀਆ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਕਾਲਜ ਦੇ ਅਧਿਆਪਕਾਂ ਵਲੋਂ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਅਮਰਦੀਪ ਕੌਰ ਨੇ ਉਨ੍ਹਾਂ ਦੀ ਜਾਣ-ਪਛਾਣ ਕਰਵਾਈ। ਇਸ ਮੌਕੇ ਵਿਦਿਆਰਥਣਾਂ ਨੇ ਨੁੱਕੜ ਨਾਟਕ ਰਾਹੀਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਦਾ ਸੁਨੇਹਾ ਦਿੱਤਾ। ਇਸ ਤੋਂ ਇਲਾਵਾ ‘ਨਸ਼ਾ ਮੁਕਤ ਭਾਰਤ’ ਅਤੇ ‘ਰੰਗਲਾ ਪੰਜਾਬ’ ਵਿਸ਼ਿਆਂ ’ਤੇ ਭਾਸ਼ਣ ਦਿੱਤੇ ਗਏ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਵਾਲੇ ਪੋਸਟਰ ਵੀ ਪ੍ਰਦਰਸ਼ਿਤ ਕੀਤੇ ਗਏ। ਗਿੱਧੇ ਦੀ ਸ਼ਾਨਦਾਰ ਪੇਸ਼ਕਾਰੀ ਨੇ ਸਮਾਗਮ ਵਿਚ ਪੰਜਾਬੀ ਸੱਭਿਆਚਾਰ ਦੇ ਰੰਗ ਭਰੇ। ਬਾਗੜੀਆ ਨੇ ਨਸ਼ਿਆਂ ਦੀਆਂ ਵੱਖ-ਵੱਖ ਕਿਸਮਾਂ, ਨਸ਼ੇ ਦੀ ਲਤ ਦੇ ਸੰਕੇਤਾਂ, ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਵਿਚ ਮਿਲਣ ਵਾਲੀ ਸਹਾਇਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਾ. ਰਣਦੀਪ ਸਿੰਘ ਨੇ ਨਸ਼ਾ ਮੁਕਤੀ ਕੇਂਦਰਾਂ ਦੀ ਭੂਮਿਕਾ, ਨਸ਼ਿਆਂ ਦੀ ਰੋਕਥਾਮ ਅਤੇ ਨੌਜਵਾਨਾਂ ਵਿਚ ਜਾਗਰੂਕਤਾ ਪੈਦਾ ਕਰਨ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਦੋਵਾਂ ਮਹਿਮਾਨਾਂ ਨੇ ਵਿਦਿਆਰਥਣਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਕਾਲਜ ਦੀ ਕਾਰਜਕਾਰੀ ਪ੍ਰਿੰਸੀਪਲ ਗਗਨਦੀਪ ਕੌਰ ਮਹਲ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਨੂੰ ਸਮੇਂ ਦੀ ਲੋੜ ਦੱਸਿਆ।
Ad Position 22
No active advertisement
ਪਿਛਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ ਅਗਲੀ ਖ਼ਬਰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਹੋਏ ਨਤਮਸਤਕ
Ad Position 24