10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਹਥਿਆਰਾਂ ਦੇ ਜ਼ੋਰ ’ਤੇ ਲੁਟੇਰੇ ਵਿਅਕਤੀ ਪਾਸੋਂ ਸਕੂਟਰੀ ਖੋਹ ਕੇ ਫ਼ਰਾਰ

ਤਰਨ ਤਾਰਨ, 9 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਤਿੰਨ ਲੁਟੇਰਿਆਂ ਵਲੋਂ ਇਕ ਵਿਅਕਤੀ ਪਾਸੋਂ ਹਥਿਆਰਾਂ ਦੇ ਜ਼ੋਰ ’ਤੇ ਸਕੂਟਰੀ ਖੋਹ ਕੇ ਫਰਾਰ ਹੋਣ ਦੇ ਮਾਮਲੇ ਵਿਚ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਸਰਹਾਲੀ ਵਿਖੇ ਸ਼ੁਭਮ ਪੁੱਤਰ ਸਤਪਾਲ ਵਾਸੀ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਇੰਡੀਆ ਮਾਟ ਇੰਟਰ ਮੈਸ ਲਿਮਟਿਡ ਨਿਓਡਾ ਕੰਪਨੀ ਦੀ ਬ੍ਰਾਂਚ ਅੰਮ੍ਰਿਤਸਰ ਵਿਚ ਕੰਮ ਕਰਦਾ ਹੈ ਅਤੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਨਾਲ ਮੀਟਿੰਗ ਕਰਕੇ ਕੰਪਨੀ ਦੇ ਕੰਮਾਂ ਸੰਬੰਧੀ ਦੱਸਦਾ ਹੈ।

Ad Position 21
No active advertisement
ਅਜੀਤ ਡੈਸਕ 10-10-2026
ਤਰਨ ਤਾਰਨ, 9 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਤਿੰਨ ਲੁਟੇਰਿਆਂ ਵਲੋਂ ਇਕ ਵਿਅਕਤੀ ਪਾਸੋਂ ਹਥਿਆਰਾਂ ਦੇ ਜ਼ੋਰ ’ਤੇ ਸਕੂਟਰੀ ਖੋਹ ਕੇ ਫਰਾਰ ਹੋਣ ਦੇ ਮਾਮਲੇ ਵਿਚ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਸਰਹਾਲੀ ਵਿਖੇ ਸ਼ੁਭਮ ਪੁੱਤਰ ਸਤਪਾਲ ਵਾਸੀ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਇੰਡੀਆ ਮਾਟ ਇੰਟਰ ਮੈਸ ਲਿਮਟਿਡ ਨਿਓਡਾ ਕੰਪਨੀ ਦੀ ਬ੍ਰਾਂਚ ਅੰਮ੍ਰਿਤਸਰ ਵਿਚ ਕੰਮ ਕਰਦਾ ਹੈ ਅਤੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਨਾਲ ਮੀਟਿੰਗ ਕਰਕੇ ਕੰਪਨੀ ਦੇ ਕੰਮਾਂ ਸੰਬੰਧੀ ਦੱਸਦਾ ਹੈ। 26 ਸਤੰਬਰ ਨੂੰ ਉਹ ਪਿੰਡ ਕੈਰੋਂ ਤੋ ਮੀਟਿੰਗ ਕਰਕੇ ਵਾਪਸ ਆਪਣੀ ਸਕੂਟਰੀ ਨੰਬਰ ਪੀ.ਬੀ.ਐਕਸ 7009 ’ਤੇ ਸਵਾਰ ਹੋ ਕੇ ਅੰਮ੍ਰਿਤਸਰ ਨੂੰ ਆ ਰਿਹਾ ਸੀ ਤਾਂ ਜਦੋਂ ਉਹ ਸਰਹਾਲੀ ਖੁਰਦ ਭੱਠੇ ਨਜ਼ਦੀਕ ਪੁੱਜਾ ਤਾਂ ਇਕ ਮੋਟਰਸਾਈਕਲ ’ਤੇ ਸਵਾਰ ਤਿੰਨ ਅਣਪਛਾਤੇ ਨੌਜਵਾਨ ਆਏ ਜਿਨ੍ਹਾਂ ਨੇ ਉਸ ਨੂੰ ਦਾਤਰ ਦਿਖਾ ਕੇ ਸਕੂਟਰੀ ਰੋਕ ਲਈ ਅਤੇ ਉਸ ਪਾਸੋਂ ਮੋਬਾਈਲ ਖੋਹਣ ਦੀ ਕੋਸ਼ਿਸ਼ ਕੀਤੀ ਤਾਂ ਉਹ ਕਿਸੇ ਤਰ੍ਹਾਂ ਉਥੋਂ ਭੱਜ ਨਿਕਲਿਆ ਪਰ ਉਸਦੀ ਸਕੂਟਰੀ ਉਥੇ ਰਹਿ ਗਈ। ਲੁਟੇਰੇ ਉਸਦੀ ਸਕੂਟਰੀ ਨੂੰ ਉਥੋ ਭਜਾ ਲੈ ਗਏ। ਸਕੂਟਰੀ ਵਿਚ ਇਕ ਬੈਗ ਸੀ, ਜਿਸ ਵਿਚ ਲੈਪਟਾਪ, ਪਰਸ ਜਿਸ ਵਿਚ ਜਰੂਰੀ ਕਾਗਜ ਪੱਤਰ ਅਤੇ 5200 ਸਨ। ਜਾਂਚ ਅਧਿਕਾਰੀ ਏ.ਐੱਸ.ਆਈ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਲੁਟੇਰਿਆਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਦਾਲਾਂ , ਖੰਡ ਦੀਆਂ ਕੀਮਤਾਂ ’ ਚ ਤੇਜ਼ੀ ਜਾਰੀ , ਤਿਉਹਾਰੀ ਸੀਜ਼ਨ ’ ਚ ਵਿਗੜਿਆ ਲੋਕਾਂ ਦਾ ਬਜਟ ਅਗਲੀ ਖ਼ਬਰ ਗੁਰਦੁਆਰਾ ਸੰਤ ਨਿਵਾਸ ਵਿਖੇ ਸਾਲਾਨਾ ਜੋੜ ਮੌਲੇ ਮੌਕੇ ਪੁੱਜੀਆਂ ਸੰਗਤਾਂ ਦਾ ਧੰਨਵਾਦ - ਬਾਬਾ ਭੋਲਾ ਸਿੰਘ
Ad Position 24