11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਜਨਗਣਨਾ ਦੇ ਦੂਸਰੇ ਪੜਾਅ ਤਹਿਤ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਦੀ ਹੋਈ ਟ੍ਰੇਨਿੰਗ

ਤਰਨ ਤਾਰਨ, 10 ਅਕਤੂਬਰ (ਹਰਿੰਦਰ ਸਿੰਘ)– ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ਼ ਅਫ਼ਸਰ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਹਿਸੀਲਦਾਰ ਤਰਨ ਤਾਰਨ ਅਰਚਨਾ ਸ਼ਰਮਾ ਦੀ ਅਗਵਾਈ ਹੇਠ ਜਨਗਣਨਾ-2027 ਦੇ ਦੂਸਰੇ ਪੜਾਅ ਸਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਤਿੰਨ ਰੋਜ਼ਾ ਟ੍ਰੇਨਿੰਗ ਸੇਵਾ ਦੇਵੀ ਬੀ. ਐਡ.

Ad Position 21
No active advertisement
ਜਨਗਣਨਾ 2027 ਦੇ ਦੂਸਰੇ ਪੜਾਅ ਤਹਿਤ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਦ੍ਰਿਸ਼। ਤਸਵੀਰ–ਲਵਲੀ ਜਨਗਣਨਾ-2027 ਦੇ ਦੂਸਰੇ ਪੜਾਅ ਤਹਿਤ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਦ੍ਰਿਸ਼। ਤਸਵੀਰ–ਖਹਿਰਾ 11-10-2026
ਤਰਨ ਤਾਰਨ, 10 ਅਕਤੂਬਰ (ਹਰਿੰਦਰ ਸਿੰਘ)– ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ਼ ਅਫ਼ਸਰ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਹਿਸੀਲਦਾਰ ਤਰਨ ਤਾਰਨ ਅਰਚਨਾ ਸ਼ਰਮਾ ਦੀ ਅਗਵਾਈ ਹੇਠ ਜਨਗਣਨਾ-2027 ਦੇ ਦੂਸਰੇ ਪੜਾਅ ਸਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਤਿੰਨ ਰੋਜ਼ਾ ਟ੍ਰੇਨਿੰਗ ਸੇਵਾ ਦੇਵੀ ਬੀ.ਐਡ. ਕਾਲਜ ਤਰਨ ਤਾਰਨ ਵਿਖੇ ਕਰਵਾਈ ਗਈ। ਇਸ ਟ੍ਰੇਨਿੰਗ ਦੌਰਾਨ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਜਨਗਣਨਾ ਦੇ ਦੂਸਰੇ ਪੜਾਅ ਨਾਲ ਸਬੰਧਤ ਵੱਖ-ਵੱਖ ਪ੍ਰਕਿਰਿਆਵਾਂ, ਜ਼ਿੰਮੇਵਾਰੀਆਂ ਅਤੇ ਰਿਕਾਰਡ ਤਿਆਰ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਤਹਿਸੀਲਦਾਰ ਤਰਨ ਤਾਰਨ ਅਰਚਨਾ ਸ਼ਰਮਾ ਨੇ ਕਿਹਾ ਕਿ ਜਨਗਣਨਾ ਇਕ ਮਹੱਤਵਪੂਰਨ ਕੌਮੀ ਕਾਰਜ ਹੈ ਅਤੇ ਇਸ ਨੂੰ ਸੁਚੱਜੇ ਢੰਗ ਨਾਲ ਪੂਰਾ ਕਰਨ ਲਈ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਕਿਹਾ ਕਿ ਟ੍ਰੇਨਿੰਗ ਦੌਰਾਨ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸਾਰੇ ਕਰਮਚਾਰੀ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਜਨਗਨਣਾ ਦਾ ਦੂਜਾ ਫੇਜ਼ ਮਿਤੀ 1 ਦਸੰਬਰ 2026 ਤੋਂ ਮਿਤੀ 4 ਜਨਵਰੀ 2027 ਤੱਕ ਚੱਲੇਗਾ ਅਤੇ ਰਵੀਜ਼ਨ ਫੇਜ਼ ਮਿਤੀ 5 ਜਨਵਰੀ 2027 ਤੋਂ 9 ਜਨਵਰੀ 2027 ਨੂੰ ਖ਼ਤਮ ਹੋਵੇਗਾ। ਮਿਤੀ 1 ਦਸਬੰਰ ਤੋ ਗਿਣਤੀਕਾਰ ਘਰ-ਘਰ ਜਾ ਕੇ ਡਾਟਾ ਇਕੱਤਰ ਕਰਨਗੇ, ਜਿਸ ਵਿਚ ਲੱਗਪਗ 40 ਸਵਾਲ ਪੁੱਛੇ ਜਾਣਗੇ ਅਤੇ ਇਹ ਸਾਰੀ ਪ੍ਰਕਿਰਿਆ ਆਨ ਲਾਈਨ ਹੋਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਮਿਤੀ 16 ਨਵੰਬਰ 2026 ਤੋ 30 ਨਵੰਬਰ 2026 ਤੱਕ ਸੈਲਫ ਇਨੂਮੀਰੇਸ਼ਨ ਲਈ ਪੋਰਟਲ ਸਮੂਹ ਨਾਗਰਿਕਾਂ ਲਈ ਖੁੱਲ੍ਹਾ ਰਹੇਗਾ, ਜਿਸ ਤਹਿਤ ਕੋਈ ਵੀ ਨਾਗਰਿਕ ਆਪਣੀ ਜਨਗਨਣਾ ਆਪ ਕਰ ਸਕੇਗਾ ।
Ad Position 22
No active advertisement
ਪਿਛਲੀ ਖ਼ਬਰ ਨੌਵਾਂ ਰਾਸ਼ਟਰੀ ਪੋਸ਼ਣ ਮਾਹ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਨਾਲ ਸਫ਼ਲਤਾਪੂਰਵਕ ਸਮਾਪਤ ਅਗਲੀ ਖ਼ਬਰ ਐਡਵੋਕੇਟ ਧਾਮੀ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਵਲੋਂ ਕੀਤੇ ਜਾ ਰਹੇ ਕਾਰਜ ਪ੍ਰਸੰਸਾਯੋਗ -...
Ad Position 24