ਨੌਵਾਂ ਰਾਸ਼ਟਰੀ ਪੋਸ਼ਣ ਮਾਹ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਨਾਲ ਸਫ਼ਲਤਾਪੂਰਵਕ ਸਮਾਪਤ
ਤਰਨ ਤਾਰਨ, 10 ਅਕਤੂਬਰ (ਪਰਮਜੀਤ ਜੋਸ਼ੀ)– ਜ਼ਿਲ੍ਹਾ ਤਰਨ ਤਾਰਨ ਵਿਚ 9 ਸਤੰਬਰ ਤੋਂ ਸ਼ੁਰੂ ਹੋਇਆ ਨੌਵਾਂ ਰਾਸ਼ਟਰੀ ਪੋਸ਼ਣ ਮਾਹ-2026 ਅੱਜ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਨਾਲ ਸਫਲਤਾਪੂਰਵਕ ਸੰਪੰਨ ਹੋਇਆ। ਇਸ ਸਾਲ ਪੋਸ਼ਣ ਮਾਹ ਦਾ ਕੇਂਦਰੀ ਵਿਸ਼ਾ ’ਹਮਾਰੀ ਆਂਗਣਵਾੜੀ ਹਮਾਰੀ ਜ਼ਿੰਮੇਵਾਰੀ’ ਰਿਹਾ।
ਤਰਨ ਤਾਰਨ, 10 ਅਕਤੂਬਰ (ਪਰਮਜੀਤ ਜੋਸ਼ੀ)– ਜ਼ਿਲ੍ਹਾ ਤਰਨ ਤਾਰਨ ਵਿਚ 9 ਸਤੰਬਰ ਤੋਂ ਸ਼ੁਰੂ ਹੋਇਆ ਨੌਵਾਂ ਰਾਸ਼ਟਰੀ ਪੋਸ਼ਣ ਮਾਹ-2026 ਅੱਜ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਨਾਲ ਸਫਲਤਾਪੂਰਵਕ ਸੰਪੰਨ ਹੋਇਆ। ਇਸ ਸਾਲ ਪੋਸ਼ਣ ਮਾਹ ਦਾ ਕੇਂਦਰੀ ਵਿਸ਼ਾ ’ਹਮਾਰੀ ਆਂਗਣਵਾੜੀ ਹਮਾਰੀ ਜ਼ਿੰਮੇਵਾਰੀ’ ਰਿਹਾ। ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਨੁਪ੍ਰਿਆ ਸਿੰਘ ਨੇ ਦੱਸਿਆ ਕਿ ਪੋਸ਼ਣ ਮਾਹ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿਚ ਬੱਚਿਆਂ, ਗਰਭਵਤੀ ਮਹਿਲਾਵਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਆਮ ਲੋਕਾਂ ਨੂੰ ਸੰਤੁਲਿਤ ਖ਼ੁਰਾਕ ਅਤੇ ਸਿਹਤਮੰਦ ਜੀਵਨ-ਸ਼ੈਲੀ ਸਬੰਧੀ ਜਾਗਰੂਕ ਕੀਤਾ ਗਿਆ। ਆਂਗਣਵਾੜੀ ਵਰਕਰਾਂ ਅਤੇ ਸੁਪਰਵਾਈਜ਼ਰਾਂ ਵੱਲੋਂ ਘਰ-ਘਰ ਅਤੇ ਪਿੰਡ ਪੱਧਰ ’ਤੇ ਪੋਸ਼ਣ ਸਬੰਧੀ ਜਾਗਰੂਕਤਾ ਫੈਲਾਉਣ ਲਈ ਸਰਗਰਮ ਯੋਗਦਾਨ ਪਾਇਆ ਗਿਆ। ਅਨੁਪ੍ਰਿਆ ਸਿੰਘ ਨੇ ਕਿਹਾ ਕਿ ਪੋਸ਼ਣ ਮਾਹ ਦਾ ਉਦੇਸ਼ ਸਿਰਫ਼ ਇਕ ਮਹੀਨੇ ਤੱਕ ਸੀਮਿਤ ਨਾ ਰਹਿ ਕੇ ਲੋਕਾਂ ਨੂੰ ਸਾਲ ਭਰ ਸੰਤੁਲਿਤ ਅਤੇ ਪੌਸ਼ਟਿਕ ਖ਼ੁਰਾਕ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ।