11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ ਦੇ ਤਿੰਨ ਵਿਦਿਆਰਥੀਆਂ ਦੀ ਸਟੇਟ ਪੱਧਰ ਪਰੇਡ ਕੈਂਪ ਲਈ ਚੋਣ

ਚੋਹਲਾ ਸਾਹਿਬ, 10 ਅਕਤੂਬਰ (ਬਲਵਿੰਦਰ ਸਿੰਘ)–ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਦੇ ਐਨ.

Ad Position 21
No active advertisement
ਅਜੀਤ ਡੈਸਕ 11-10-2026
ਚੋਹਲਾ ਸਾਹਿਬ, 10 ਅਕਤੂਬਰ (ਬਲਵਿੰਦਰ ਸਿੰਘ)–ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਦੇ ਐਨ.ਐੱਸ.ਐੱਸ. ਯੂਨਿਟ ਦੇ ਤਿੰਨ ਵਿਦਿਆਰਥੀ ਹਰਸੰਗੀਤ ਕੌਰ, ਅਰਸ਼ਦੀਪ ਕੌਰ ਅਤੇ ਹਰਮਨਪ੍ਰੀਤ ਕੌਰ ਦੀ ਚੋਣ ਸਟੇਟ ਲੈਵਲ ਪਰੇਡ ਕੈਂਪ-2026 ਲਈ ਹੋਈ ਹੈ। ਇਸ ਸਬੰਧੀ ਕਾਲਜ ਦੇ ਐਨ.ਐੱਸ.ਐੱਸ. ਪ੍ਰੋਗਰਾਮ ਅਫਸਰ ਬਲਜਿੰਦਰ ਸਿੰਘ ਅਤੇ ਪ੍ਰੋ. ਪ੍ਰਿਤਬੀਰ ਕੌਰ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਮਿਤੀ 29 ਸਤੰਬਰ 2026 ਨੂੰ ਗੁਰੂ ਨਾਨਕ ਭਵਨ ਵਿਖੇ ਕਰਵਾਏ ਗਏ ਪ੍ਰੀ-ਆਰ.ਡੀ ਕੈਂਪ ਦੌਰਾਨ ਇਨ੍ਹਾਂ ਤਿੰਨਾਂ ਵਿਦਿਆਰਥਣਾਂ ਦੀ ਚੋਣ ਕੀਤੀ ਗਈ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਪਰੇਡ ਕੈਂਪ ਲਈ ਕਾਲਜ ਦੇ ਤਿੰਨ ਵਿਦਿਆਰਥੀਆਂ ਦੀ ਚੋਣ ਹੋਣਾ ਕਾਲਜ ਦੇ ਇਤਿਹਾਸ ਵਿਚ ਇਕ ਸੁਨਹਿਰੀ ਪੰਨਾ ਜੁੜਨ ਦੇ ਬਰਾਬਰ ਹੈ ਅਤੇ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ । ਕਾਲਜ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਮੈਂਬਰ ਜਥੇਦਾਰ ਗੁਰਬਚਨ ਸਿੰਘ ਕਰਮੂਵਾਲਾਂ ਨੇ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਗਿੱਲ, ਐਨ.ਐੱਸ.ਐੱਸ. ਪ੍ਰੋਗਰਾਮ ਅਫਸਰ ਬਲਜਿੰਦਰ ਸਿੰਘ, ਪ੍ਰੋ. ਪ੍ਰਿਤਬੀਰ ਕੌਰ ਅਤੇ ਚੁਣੀਆਂ ਗਈਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥਣਾਂ ਨੂੰ ਹੋਰ ਮਿਹਨਤ ਕਰਨ ਅਤੇ ਭਵਿੱਖ ਵਿਚ ਹੋਰ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸੇ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸੁਖਮਿੰਦਰ ਸਿੰਘ, ਸਕੱਤਰ ਵਿਦਿਆ ਵਲੋਂ ਵੀ ਕਾਲਜ ਦੀ ਇਸ ਪ੍ਰਾਪਤੀ ’ਤੇ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਗਿੱਲ, ਐਨ.ਐੱਸ.ਐੱਸ. ਪ੍ਰੋਗਰਾਮ ਅਫਸਰ ਬਲਜਿੰਦਰ ਸਿੰਘ, ਪ੍ਰੋ. ਪ੍ਰਿਤਬੀਰ ਕੌਰ ਅਤੇ ਚੁਣੀਆਂ ਗਈਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਜੂਡੋ ਮੁਕਾਬਲਿਆਂ ਵਿਚ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੇ ਖਿਡਾਰੀਆਂ ਨੇ ਜਿੱਤੇ 16 ਤਗਮੇ ਅਗਲੀ ਖ਼ਬਰ ਬੀ.ਐੱਡ ਫਰੰਟ ਕਰੇਗੀ ਸੰਗਰੂਰ ਰੈਲੀ ਵਿਚ ਵੱਡੇ ਪੱਧਰ ’ਤੇ ਸ਼ਮੂਲੀਅਤ
Ad Position 24