11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪੱਟੀ ਦੇ ਬਾਜ਼ਾਰਾਂ ’ਚ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸੁਣਨ ਪਹੁੰਚੇ ‘ਆਪ’ ਹਲਕਾ ਇੰਚਾਰਜ ਜੱਸਾ ਪੱਟੀ

ਪੱਟੀ, 11 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਆਮ ਆਦਮੀ ਪਾਰਟੀ ਦੇ ਆਗੂ ਅਤੇ ਵਿਧਾਨ ਸਭਾ ਹਲਕਾ ਪੱਟੀ ਦੇ ਇੰਚਾਰਜ ਜੱਸਾ ਪੱਟੀ ਨੇ ਪੱਟੀ ਸ਼ਹਿਰ ਦੇ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੁਲਾਕਾਤ ਦੌਰਾਨ ਦੁਕਾਨਦਾਰਾਂ ਨੇ ਜੱਸਾ ਪੱਟੀ ਨਾਲ ਆਪਣੇ ਕਾਰੋਬਾਰ ਨਾਲ ਸੰਬੰਧਿਤ ਮੁੱਦੇ ਸਾਂਝੇ ਕਰਦਿਆਂ ਰੋਜ਼ਾਨਾ ਦੇ ਕੰਮਕਾਜ ਵਿਚ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਦੱਸਿਆ।

Ad Position 21
No active advertisement
ਅਜੀਤ ਡੈਸਕ 12-10-2026
ਪੱਟੀ, 11 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਆਮ ਆਦਮੀ ਪਾਰਟੀ ਦੇ ਆਗੂ ਅਤੇ ਵਿਧਾਨ ਸਭਾ ਹਲਕਾ ਪੱਟੀ ਦੇ ਇੰਚਾਰਜ ਜੱਸਾ ਪੱਟੀ ਨੇ ਪੱਟੀ ਸ਼ਹਿਰ ਦੇ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੁਲਾਕਾਤ ਦੌਰਾਨ ਦੁਕਾਨਦਾਰਾਂ ਨੇ ਜੱਸਾ ਪੱਟੀ ਨਾਲ ਆਪਣੇ ਕਾਰੋਬਾਰ ਨਾਲ ਸੰਬੰਧਿਤ ਮੁੱਦੇ ਸਾਂਝੇ ਕਰਦਿਆਂ ਰੋਜ਼ਾਨਾ ਦੇ ਕੰਮਕਾਜ ਵਿਚ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਦੱਸਿਆ। ਜੱਸਾ ਪੱਟੀ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਦੀ ਮਹੱਤਤਾ ’ ਤੇ ਜ਼ੋਰ ਦਿੱਤਾ। ਇਸ ਮੌਕੇ ਜੱਸਾ ਪੱਟੀ ਨੇ ਕਿਹਾ ਕਿ ਵਪਾਰੀ ਵਰਗ ਸ਼ਹਿਰ ਦੀ ਆਰਥਿਕਤਾ ਵਿਚ ਅਹਿਮ ਯੋਗਦਾਨ ਪਾਉਂਦਾ ਹੈ। ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਦੇ ਕਾਰੋਬਾਰ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੀਆਂ ਸਹੂਲਤਾਂ ਦੇਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀ ਸੁਰੱਖਿਆ, ਬਾਜ਼ਾਰਾਂ ਵਿਚ ਬੁਨਿਆਦੀ ਸਹੂਲਤਾਂ ਵਿਚ ਸੁਧਾਰ ਅਤੇ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਸੰਬੰਧਿਤ ਅਧਿਕਾਰੀਆਂ ਕੋਲ ਮੁੱਦੇ ਉਠਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨ ਵਾਸਤੇ ਦੁਕਾਨਦਾਰਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਇਸ ਮੌਕੇ ਕੌਂਸਲਰ ਹਰਜਿੰਦਰ ਸਿੰਘ ਪੱਪੂ ਸਰਾਫ਼, ਗੁਰਵਿੰਦਰ ਧੁੰਨਾ, ਜਗਦੀਪ ਸੋਨੂੰ, ਨਿਤਿਨ ਜੈਨ, ਇੰਦਰਜੀਤ ਲਾਡਾ, ਪਰਵੀਨ ਕੁਮਾਰ, ਗਾਗੂ ਭਲਵਾਨ ਸਮੇਤ ਹੋਰ ਸ਼ਹਿਰ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਤਪ ਸਥਾਨ ਭੰਬਰਾ ਸਾਹਿਬ ਵਿਖੇ ਗੁਰਬਾਣੀ ਕੀਰਤਨ ਦਰਬਾਰ ਸਜਾਇਆ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਜਾਂਚ ਕੈਂਪ
Ad Position 24