11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਐਸ. ਡੀ. ਐਮ. ਵਲੋਂ ਖੇਤੀਬਾੜੀ ਤੇ ਪੁਲਿਸ ਵਿਭਾਗ ਦੀ ਟੀਮ ਸਮੇਤ ਪਰਾਲੀ ਸਾੜਨ ਵਾਲੇ ਹਾਟ ਸਪੌਟ ਪਿੰਡਾਂ ਦਾ ਦੌਰਾ

ਖਡੂਰ ਸਾਹਿਬ, 11 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਨ ਦੀ ਸੰਭਾਲ ਦੇ ਮੱਦੇਨਜ਼ਰ ਉੱਪ ਮੰਡਲ ਮੈਜਿਸਟਰੇਟ ਖਡੂਰ ਸਾਹਿਬ ਸੰਜੀਵ ਸ਼ਰਮਾ ਵਲੋਂ ਖੇਤੀਬਾੜੀ ਅਤੇ ਪੁਲਿਸ ਵਿਭਾਗ ਦੀ ਟੀਮ ਸਮੇਤ ਪਰਾਲੀ ਸਾੜਨ ਵਾਲੇ ਹਾਟ ਸਪੌਟ ਪਿੰਡਾਂ ਜਹਾਂਗੀਰ, ਰੱਖ ਦੀਨੇਵਾਲ, ਦਾਰਾਪੁਰ, ਆਲਮਪੁਰ, ਬਿਹਾਰੀਪੁਰ, ਵੈਰੋਵਾਲ ਅਤੇ ਨਾਗੋਕੇ ਆਦਿ ਦਾ ਦੌਰਾ ਕੀਤਾ ਗਿਆ। ਇਸ ਟੀਮ ਵਿਚ ਖੇਤੀਬਾੜੀ ਵਿਭਾਗ ਤੋਂ ਡਾ.

Ad Position 21
No active advertisement
ਅਜੀਤ ਡੈਸਕ 12-10-2026
ਖਡੂਰ ਸਾਹਿਬ, 11 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਨ ਦੀ ਸੰਭਾਲ ਦੇ ਮੱਦੇਨਜ਼ਰ ਉੱਪ ਮੰਡਲ ਮੈਜਿਸਟਰੇਟ ਖਡੂਰ ਸਾਹਿਬ ਸੰਜੀਵ ਸ਼ਰਮਾ ਵਲੋਂ ਖੇਤੀਬਾੜੀ ਅਤੇ ਪੁਲਿਸ ਵਿਭਾਗ ਦੀ ਟੀਮ ਸਮੇਤ ਪਰਾਲੀ ਸਾੜਨ ਵਾਲੇ ਹਾਟ ਸਪੌਟ ਪਿੰਡਾਂ ਜਹਾਂਗੀਰ, ਰੱਖ ਦੀਨੇਵਾਲ, ਦਾਰਾਪੁਰ, ਆਲਮਪੁਰ, ਬਿਹਾਰੀਪੁਰ, ਵੈਰੋਵਾਲ ਅਤੇ ਨਾਗੋਕੇ ਆਦਿ ਦਾ ਦੌਰਾ ਕੀਤਾ ਗਿਆ। ਇਸ ਟੀਮ ਵਿਚ ਖੇਤੀਬਾੜੀ ਵਿਭਾਗ ਤੋਂ ਡਾ. ਯਾਦਵਿੰਦਰ ਸਿੰਘ ਤੇ ਡਾ. ਰੁਪਿੰਦਰਜੀਤ ਅਤੇ ਪੁਲਿਸ ਵਿਭਾਗ ਵਲੋਂ ਐਸ. ਐਚ. ਓ. ਗੋਇੰਦਵਾਲ ਸਾਹਿਬ ਬਲਜੀਤ ਕੌਰ ਤੇ ਹੋਰ ਅਧਿਕਾਰੀ ਸ਼ਾਮਿਲ ਸਨ। ਇਸ ਦੌਰਾਨ ਉੱਪ ਮੰਡਲ ਮੈਜਿਸਟਰੇਟ ਸੰਜੀਵ ਸ਼ਰਮਾ ਵਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਵਾਤਾਵਰਨ, ਮਨੁੱਖੀ ਸਿਹਤ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਖੇਤੀਬਾੜੀ ਮਸ਼ੀਨਰੀ ਦੀ ਸਹਾਇਤਾ ਨਾਲ ਇਸ ਦਾ ਸੁਚੱਜਾ ਪ੍ਰਬੰਧਨ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹਵਾ ਪ੍ਰਦੂਸ਼ਣ ਵਧਦਾ ਹੈ, ਮਿੱਟੀ ਦੇ ਲਾਹੇਵੰਦ ਸੂਖਮ ਜੀਵਾਂ ਨੂੰ ਨੁਕਸਾਨ ਪਹੁੰਚਦਾ ਹੈ ਅਤੇ ਆਲੇ-ਦੁਆਲੇ ਦੇ ਲੋਕਾਂ ਦੀ ਸਿਹਤ ’ਤੇ ਵੀ ਮਾੜਾ ਅਸਰ ਪੈਂਦਾ ਹੈ। ਇਸ ਲਈ ਕਿਸਾਨਾਂ ਨੂੰ ਵਾਤਾਵਰਨ ਦੀ ਸੁਰੱਖਿਆ ਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਬਿਹਤਰ ਭਵਿੱਖ ਲਈ ਪਰਾਲੀ ਨਾ ਸਾੜਨ ਦਾ ਸੰਕਲਪ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਪਰਾਲੀ ਪ੍ਰਬੰਧਨ ਮੁਹਿੰਮ ਵਿਚ ਸਰਗਰਮ ਸਹਿਯੋਗ ਦੇਣ ਅਤੇ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ। ਖੇਤੀਬਾੜੀ ਵਿਭਾਗ ਖਡੂਰ ਸਾਹਿਬ ਤੋਂ ਡਾ. ਯਾਦਵਿੰਦਰ ਸਿੰਘ ਵ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਵਿਗਿਆਨਕ ਤਕਨੀਕਾਂ ਅਤੇ ਉਪਲੱਬਧ ਖੇਤੀ ਮਸ਼ੀਨਰੀ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੀ ਅਗਵਾਈ ਹੇਠ ਵਿਭਾਗੀ ਟੀਮਾਂ ਵਲੋਂ ਕਿਸਾਨਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਖੇਤਾਂ ਵਿਚ ਹੀ ਸੁਚੱਜਾ ਨਿਪਟਾਰਾ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਢੋਟੀਆਂ ਦੀ ਗੁਰਨੂਰਪ੍ਰੀਤ ਕੌਰ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ ਅਗਲੀ ਖ਼ਬਰ ਝੋਨੇ ਦੀ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24