14 ਗ੍ਰਾਮ ਹੈਰੋਇਨ ਤੇ 1200 ਰੁਪਏ ਡਰੱਗ ਮਨੀ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
ਪੱਟੀ, 12 ਅਕਤੂਬਰ (ਖਹਿਰਾ, ਕਾਲੇਕੇ)–ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੱਟੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ 14 ਗ੍ਰਾਮ ਹੈਰੋਇਨ ਅਤੇ 1200 ਰੁਪਏ ਦੀ ਭਾਰਤੀ ਕਰੰਸੀ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨ.
ਪੱਟੀ, 12 ਅਕਤੂਬਰ (ਖਹਿਰਾ, ਕਾਲੇਕੇ)–ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੱਟੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ 14 ਗ੍ਰਾਮ ਹੈਰੋਇਨ ਅਤੇ 1200 ਰੁਪਏ ਦੀ ਭਾਰਤੀ ਕਰੰਸੀ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ . ਐਸ. ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਪੱਟੀ ਰਵੀ ਸ਼ੇਰ ਸਿੰਘ ਨੇ ਦੱਸਿਆ ਕਿ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਪੁਲਿਸ ਵਲੋਂ ਲਗਾਤਾਰ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਕੇ.ਪੀ. ਸਿੰਘ ਅਤੇ ਏ.ਐੱਸ.ਆਈ. ਗੁਰਪਾਲ ਸਿੰਘ ਵਲੋਂ ਪਿੰਡ ਪੂਨੀਆਂ ਅਤੇ ਪਿੰਡ ਸਭਰਾ ਵਿਖੇ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਪੁਲਿਸ ਅਨੁਸਾਰ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 14 ਗ੍ਰਾਮ ਹੈਰੋਇਨ ਅਤੇ 1200 ਰੁਪਏ ਦੀ ਭਾਰਤੀ ਕਰੰਸੀ ਬਰਾਮਦ ਹੋਈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਜੀਤ ਸਿੰਘ ਵਾਸੀ ਸਭਰਾ ਅਤੇ ਵਿਸ਼ਾਲ ਸਿੰਘ ਵਾਸੀ ਘਰਿਆਲਾ, ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ।