13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਓ.ਬੀ.ਸੀ. ਸੈਲ ਦੇ ਪੰਜਾਬ ਪ੍ਰਧਾਨ ਅੰਗਦ ਸੈਣੀ ਨੂੰ ਜ਼ਿਲ੍ਹਾ ਕੋਆਰਡੀਨੇਟਰ ਇੰਦਰਜੀਤ ਲਾਲੀ ਨੇ ਕੀਤਾ ਸਨਮਾਨਿਤ

ਝਬਾਲ, 12 ਅਕਤੂਬਰ (ਸੁਖਦੇਵ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਓ. ਬੀ.

Ad Position 21
No active advertisement
ਸੂਬਾ ਪ੍ਰਧਾਨ ਅੰਗਦ ਸੈਣੀ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕਰਦੇ ਹੋਏ ਜ਼ਿਲ੍ਹਾ ਕੋਆਰਡੀਨੇਟਰ ਇੰਦਰਜੀਤ ਸਿੰਘ ਲਾਲੀ। ਤਸਵੀਰ: ਸੁਖਦੇਵ ਸਿੰਘ 13-10-2026
ਝਬਾਲ, 12 ਅਕਤੂਬਰ (ਸੁਖਦੇਵ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਓ.ਬੀ.ਸੀ. ਸੈਲ ਦੇ ਪੰਜਾਬ ਪ੍ਰਧਾਨ ਤੇ ਸਾਬਕਾ ਵਿਧਾਇਕ ਅੰਗਦ ਸੈ਼ੈਣੀ ਨੂੰ ਓ.ਬੀ.ਸੀ. ਸੈਲ ਜ਼ਿਲ੍ਹਾ ਕੋਆਰਡੀਨੇਟਰ ਇੰਦਰਜੀਤ ਸਿੰਘ ਲਾਲੀ ਨੇ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਪੰਜਾਬ ਪ੍ਰਧਾਨ ਅੰਗਦ ਸੈਣੀ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਇਕੋ ਇਕ ਅਜਿਹੀ ਪਾਰਟੀ ਹੈ, ਜੋ ਓ.ਬੀ.ਸੀ. ਵਰਗ ਦੇ ਹੱਕਾਂ ਦੀ ਰਾਖੀ ਕਰਦੀ ਹੈ। ਉਨ੍ਹਾਂ ਸਮੂਹ ਕਾਂਗਰਸੀ ਵਰਕਰਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਲਾਮਬੰਦ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਾਰੇ ਵਰਕਰ ਬੂਥ ਪੱਧਰ ਤੱਕ ਜਾ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਮਰਕੱਸੇ ਕਰਨ ਲਈ ਕਿਹਾ। ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਇੰਦਰਜੀਤ ਸਿੰਘ ਲਾਲੀ ਨੇ ਕਿਹਾ ਕਿ ਅੰਗਦ ਸੈਣੀ ਦੀ ਅਗਵਾਈ ਵਿਚ ਓ.ਬੀ.ਸੀ. ਸੈੱਲ ਨੂੰ ਜ਼ਿਲ੍ਹੇ ਵਿਚ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਕਾਂਗਰਸੀ ਆਗੂ ਤੇ ਵਰਕਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਮੰਗਾਂ ਨਾ ਮੰਨੇ ਜਾਣ ਤੱਕ ਪੂਰੇ ਪੰਜਾਬ ਵਿਚ ਮਹਾਂ ਰੈਲੀ ਕਰਨ ਦਾ ਐਲਾਨ ਅਗਲੀ ਖ਼ਬਰ ਟ੍ਰੈਫਿਕ ਸਮੱਸਿਆ ’ਚ ਘਿਰਿਆ ਕਸਬਾ ਝਬਾਲ, ਰਾਹਗੀਰ ਪ੍ਰੇਸ਼ਾਨ
Ad Position 24