12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਮੰਗਾਂ ਨਾ ਮੰਨੇ ਜਾਣ ਤੱਕ ਪੂਰੇ ਪੰਜਾਬ ਵਿਚ ਮਹਾਂ ਰੈਲੀ ਕਰਨ ਦਾ ਐਲਾਨ

ਤਰਨ ਤਾਰਨ, 12 ਅਕਤੂਬਰ (ਇਕਬਾਲ ਸਿੰਘ ਸੋਢੀ)-ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਇਕਾਈ ਤਰਨ ਤਾਰਨ ਵਲੋਂ ਅੱਜ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਪੰਜਾਬ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ ਹੈ। ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਸਰਕਾਰ ਨੇ ਅੱਜ ਦੇ ਪ੍ਰਦਰਸ਼ਨ ਤੋਂ ਬਾਅਦ ਵੀ ਮੁਲਾਜ਼ਮਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 13-10-2026
ਤਰਨ ਤਾਰਨ, 12 ਅਕਤੂਬਰ (ਇਕਬਾਲ ਸਿੰਘ ਸੋਢੀ)-ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਇਕਾਈ ਤਰਨ ਤਾਰਨ ਵਲੋਂ ਅੱਜ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਪੰਜਾਬ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ ਹੈ। ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਸਰਕਾਰ ਨੇ ਅੱਜ ਦੇ ਪ੍ਰਦਰਸ਼ਨ ਤੋਂ ਬਾਅਦ ਵੀ ਮੁਲਾਜ਼ਮਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਯੂਨੀਅਨ ਨੇ ਐਲਾਨ ਕੀਤਾ ਹੈ ਕਿ ਜੇਕਰ ਸਰਕਾਰ ਨੇ ਜਲਦ ਗੱਲਬਾਤ ਰਾਹੀਂ ਮਸਲੇ ਨਾ ਸੁਲਝਾਏ ਤਾਂ ਪੂਰੇ ਪੰਜਾਬ ਵਿਚ ਇਕ ਵਿਸ਼ਾਲ ਮਹਾਂ ਰੈਲੀ ਕੀਤੀ ਜਾਵੇਗੀ। ਇਸ ਮਹਾਂ ਰੈਲੀ ਦੌਰਾਨ ਸਮੂਹ ਸੇਵਾ ਕੇਂਦਰ ਆਪ੍ਰੇਟਰ ਅਤੇ ਮੁਲਾਜ਼ਮ ਮਿਲ ਕੇ ਇਹ ਸਹੁੰ ਚੁੱਕ ਸਮਾਗਮ ਕਰਨਗੇ ਕਿ ਮੌਜੂਦਾ ‘ਆਪ’ ਸਰਕਾਰ ਵਲੋਂ ਮੁਲਾਜ਼ਮ ਵਿਰੋਧੀ ਨੀਤੀਆਂ ਜਾਰੀ ਰੱਖਣ ਕਾਰਨ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਨੂੰ ਕੋਈ ਵੋਟ ਨਹੀਂ ਪਾਈ ਜਾਵੇਗੀ। ਸੇਵਾ ਕੇਂਦਰ ਮੁਲਾਜ਼ਮਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਟਾਲ-ਮਟੋਲ ਵਾਲੀਆਂ ਨੀਤੀਆਂ ਨੂੰ ਬੰਦ ਕਰੇ ਅਤੇ ਤੁਰੰਤ ਯੂਨੀਅਨ ਨੂੰ ਮੀਟਿੰਗ ਦਾ ਸੱਦਾ ਦੇਵੇ, ਤਾਂ ਜੋ ਗੱਲਬਾਤ ਰਾਹੀਂ ਹੱਕੀ ਮੰਗਾਂ ਦਾ ਨਿਪਟਾਰਾ ਕੀਤਾ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਡਾਇਰੈਕਟਰ ਗੁਰਬਾਜ ਸਿੰਘ ਗਿੱਲ ਕਾਜ਼ੀਕੋਟ ਨੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਦਿੱਤੀ ਵਧਾ... ਅਗਲੀ ਖ਼ਬਰ ਓ.ਬੀ.ਸੀ. ਸੈਲ ਦੇ ਪੰਜਾਬ ਪ੍ਰਧਾਨ ਅੰਗਦ ਸੈਣੀ ਨੂੰ ਜ਼ਿਲ੍ਹਾ ਕੋਆਰਡੀਨੇਟਰ ਇੰਦਰਜੀਤ ਲਾਲੀ ਨੇ ਕੀਤਾ ਸਨਮਾਨਿਤ
Ad Position 24