12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸਾਬਕਾ ਡਾਇਰੈਕਟਰ ਗੁਰਬਾਜ ਸਿੰਘ ਗਿੱਲ ਕਾਜ਼ੀਕੋਟ ਨੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਦਿੱਤੀ ਵਧਾਈ

ਤਰਨ ਤਾਰਨ, 12 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਟਿਊਬਵੈੱਲ ਕਾਰਪੋਰੇਸ਼ਨ ਲਿਮਟਿਡ ਦੇ ਸਾਬਕਾ ਡਾਇਰੈਕਟਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਅਤੇ ਹਲਕਾ ਤਰਨ ਤਾਰਨ ਦੇ ਸੀਨੀਅਰ ਆਗੂ ਗੁਰਬਾਜ ਸਿੰਘ ਗਿੱਲ ਕਾਜੀਕੋਟ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਪਾਰਟੀ ਦੀ ਸੂਬਾਈ ਲੀਡਰਸ਼ਿਪ ਦੀ ਅਹਿਮ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਨਵੇਂ ਕਾਰਜਕਾਲ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ। ਮੁਲਾਕਾਤ ਦੌਰਾਨ ਗੁਰਬਾਜ ਸਿੰਘ ਗਿੱਲ ਕਾਜੀਕੋਟ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਅਗਵਾਈ ਕਰਨਾ ਇਕ ਅਹਿਮ ਜ਼ਿੰਮੇਵਾਰੀ ਹੈ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਪਰਗਟ ਸਿੰਘ ਆਪਣੀ ਮਿਹਨਤ, ਤਜਰਬੇ ਅਤੇ ਦ੍ਰਿੜ੍ਹ ਇਰਾਦੇ ਨਾਲ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਯੋਗਦਾਨ ਪਾਉਣਗੇ।

Ad Position 21
No active advertisement
ਸਾਬਕਾ ਡਾਇਰੈਕਟਰ ਗੁਰਬਾਜ ਸਿੰਘ ਗਿੱਲ ਕਾਜ਼ੀਕੋਟ। 13-10-2026
ਤਰਨ ਤਾਰਨ, 12 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਟਿਊਬਵੈੱਲ ਕਾਰਪੋਰੇਸ਼ਨ ਲਿਮਟਿਡ ਦੇ ਸਾਬਕਾ ਡਾਇਰੈਕਟਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਅਤੇ ਹਲਕਾ ਤਰਨ ਤਾਰਨ ਦੇ ਸੀਨੀਅਰ ਆਗੂ ਗੁਰਬਾਜ ਸਿੰਘ ਗਿੱਲ ਕਾਜੀਕੋਟ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਪਾਰਟੀ ਦੀ ਸੂਬਾਈ ਲੀਡਰਸ਼ਿਪ ਦੀ ਅਹਿਮ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਨਵੇਂ ਕਾਰਜਕਾਲ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ। ਮੁਲਾਕਾਤ ਦੌਰਾਨ ਗੁਰਬਾਜ ਸਿੰਘ ਗਿੱਲ ਕਾਜੀਕੋਟ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਅਗਵਾਈ ਕਰਨਾ ਇਕ ਅਹਿਮ ਜ਼ਿੰਮੇਵਾਰੀ ਹੈ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਪਰਗਟ ਸਿੰਘ ਆਪਣੀ ਮਿਹਨਤ, ਤਜਰਬੇ ਅਤੇ ਦ੍ਰਿੜ੍ਹ ਇਰਾਦੇ ਨਾਲ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਕਰਨਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ ਜਥੇਬੰਦਕ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਕੰਮ ਕਰਨ, ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੀ ਆਵਾਜ਼ ਨੂੰ ਸੰਬੰਧਿਤ ਮੰਚਾਂ ਤੱਕ ਪਹੁੰਚਾਉਣ ਨੂੰ ਤਰਜੀਹ ਦੇਵੇਗੀ। ਗੁਰਬਾਜ ਸਿੰਘ ਗਿੱਲ ਕਾਜੀਕੋਟ ਨੇ ਵਿਸ਼ਵਾਸ ਪ੍ਰਗਟਾਇਆ ਕਿ ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਨਵੀਂ ਊਰਜਾ ਨਾਲ ਅੱਗੇ ਵਧੇਗੀ ਅਤੇ ਪਾਰਟੀ ਦੇ ਆਗੂ ਤੇ ਵਰਕਰ ਲੋਕਾਂ ਦੇ ਮੁੱਦਿਆਂ ਨੂੰ ਉਭਾਰਨ ਲਈ ਹੋਰ ਸਰਗਰਮ ਭੂਮਿਕਾ ਨਿਭਾਉਣਗੇ। ਇਸ ਮੌਕੇ ਉਨ੍ਹਾਂ ਨੇ ਪ੍ਰਗਟ ਸਿੰਘ ਨੂੰ ਇਕ ਵਾਰ ਫਿਰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਪਾਰਟੀ ਦੀ ਚੜ੍ਹਦੀ ਕਲਾ ਅਤੇ ਸਫ਼ਲਤਾ ਦੀ ਕਾਮਨਾ ਕੀਤੀ ਅਤੇ ਭਰੋਸਾ ਦਿੱਤਾ ਕਿ ਪਾਰਟੀ ਹਾਈਕਮਾਂਡ ਦੇ ਆਦੇਸ਼ਾਂ ਤਹਿਤ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਏ.ਐਸ.ਆਈ. ਇਕਬਾਲ ਸਿੰਘ ਦੇ ਕਤਲ ’ਤੇ ਭਾਜਪਾ ਆਗੂਆਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਮੰਗਾਂ ਨਾ ਮੰਨੇ ਜਾਣ ਤੱਕ ਪੂਰੇ ਪੰਜਾਬ ਵਿਚ ਮਹਾਂ ਰੈਲੀ ਕਰਨ ਦਾ ਐਲਾਨ
Ad Position 24