12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਆਗਾਮੀ ਵਿਧਾਨ ਸਭਾ ਚੋਣਾਂ ਵਿਚ ਹਲਕਾ ਖਡੂਰ ਸਾਹਿਬ ਤੋਂ ਇਸਤਰੀ ਵਿੰਗ ਅਹਿਮ ਭੂਮਿਕਾ ਨਿਭਾਏਗਾ - ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ

ਚੋਹਲਾ ਸਾਹਿਬ, 12 ਅਕਤੂਬਰ (ਬਲਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੇ ਯਤਨਾਂ ਤਹਿਤ ਇਸਤਰੀ ਅਕਾਲੀ ਦਲ ਜ਼ਿਲ੍ਹਾ ਤਰਨ ਤਾਰਨ ਦੀ ਪ੍ਰਧਾਨ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ ਦੀ ਪ੍ਰੇਰਨਾ ਸਦਕਾ ਹਲਕਾ ਖਡੂਰ ਸਾਹਿਬ ਦੇ ਪਿੰਡ ਭੈਲ ਤੋਂ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ। ਇਸ ਮੌਕੇ ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਪਾਰਟੀ ਦੀ ਮਜ਼ਬੂਤੀ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ।

Ad Position 21
No active advertisement
ਪਿੰਡ ਭੈਲ ਵਿਖੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਏ ਪਰਿਵਾਰਾਂ ਨਾਲ ਬੀਬੀ ਰੁਪਿੰਦਰ ਕੌਰ ਬ੍ਰਹਮਪੁਰਾ ਤੇ ਹੋਰ। ਤਸਵੀਰ: ਬਲਵਿੰਦਰ ਚੋਹਲਾ 13-10-2026
ਚੋਹਲਾ ਸਾਹਿਬ, 12 ਅਕਤੂਬਰ (ਬਲਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੇ ਯਤਨਾਂ ਤਹਿਤ ਇਸਤਰੀ ਅਕਾਲੀ ਦਲ ਜ਼ਿਲ੍ਹਾ ਤਰਨ ਤਾਰਨ ਦੀ ਪ੍ਰਧਾਨ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ ਦੀ ਪ੍ਰੇਰਨਾ ਸਦਕਾ ਹਲਕਾ ਖਡੂਰ ਸਾਹਿਬ ਦੇ ਪਿੰਡ ਭੈਲ ਤੋਂ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ। ਇਸ ਮੌਕੇ ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਪਾਰਟੀ ਦੀ ਮਜ਼ਬੂਤੀ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਸਰਬਜੀਤ ਕੌਰ ਪਤਨੀ ਸਰਬਜੀਤ ਸਿੰਘ, ਨਿੰਦਰ ਕੌਰ ਪਤਨੀ ਬਲਕਾਰ ਸਿੰਘ, ਜਸਬੀਰ ਕੌਰ ਪਤਨੀ ਬਲਵਿੰਦਰ ਸਿੰਘ, ਮੰਗਲ ਸਿੰਘ ਅਤੇ ਜਰਮਨਜੀਤ ਸਿੰਘ ਦੇ ਨਾਂਅ ਸ਼ਾਮਿਲ ਹਨ। ਇਨ੍ਹਾਂ ਪਰਿਵਾਰਾਂ ਦੇ ਪਾਰਟੀ ਵਿਚ ਸ਼ਾਮਿਲ ਹੋਣ ਮੌਕੇ ਜਥੇਬੰਦੀ ਦੀ ਮਜ਼ਬੂਤੀ ਅਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਅੱਗੇ ਵਧਾਉਣ ਸੰਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਖਡੂਰ ਸਾਹਿਬ ਤੋਂ ਇਸਤਰੀ ਅਕਾਲੀ ਦਲ ਦਾ ਵਿੰਗ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਇਸਤਰੀ ਵਿੰਗ ਵਲੋਂ ਪਿੰਡ-ਪਿੰਡ ਪਹੁੰਚ ਕਰਕੇ ਔਰਤਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕਰਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਕਿਸੇ ਵੀ ਜਥੇਬੰਦੀ ਦੀ ਮਜ਼ਬੂਤੀ ਵਿਚ ਅਹਿਮ ਯੋਗਦਾਨ ਪਾ ਸਕਦੀਆਂ ਹਨ। ਇਸ ਲਈ ਇਸਤਰੀ ਅਕਾਲੀ ਦਲ ਵਲੋਂ ਔਰਤਾਂ ਨੂੰ ਪਾਰਟੀ ਨਾਲ ਜੋੜਨ ਅਤੇ ਜਥੇਬੰਦਕ ਸਰਗਰਮੀਆਂ ਵਿਚ ਉਨ੍ਹਾਂ ਦੀ ਭਾਗੀਦਾਰੀ ਵਧਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿਚ ਵੀ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕਰਕੇ ਮਿਹਨਤ ਕੀਤੀ ਜਾਵੇਗੀ ਅਤੇ ਪਿੰਡ ਪੱਧਰ ’ਤੇ ਸੰਪਰਕ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ ਨੇ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਵੇਂ ਸਾਥੀਆਂ ਦੇ ਸਹਿਯੋਗ ਨਾਲ ਜਥੇਬੰਦਕ ਸਰਗਰਮੀਆਂ ਨੂੰ ਅੱਗੇ ਵਧਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਨਵੇਂ ਸ਼ਾਮਿਲ ਹੋਏ ਪਰਿਵਾਰ ਪਾਰਟੀ ਦੀਆਂ ਸਰਗਰਮੀਆਂ ਵਿਚ ਸਰਗਰਮ ਭੂਮਿਕਾ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਡੋਰ-ਟੂ-ਡੋਰ ਮੁਹਿੰਮ ਸੰਬੰਧੀ ਖਡੂਰ ਸਾਹਿਬ ਦੇ ਸਰਕਲ ਪ੍ਰਧਾਨਾਂ ਨਾਲ ਰਮਨਦੀਪ ਕੌਰ ਸ਼ੇਰੋਂ ਤੇ ਸਰਪੰਚ ਬਿੱਲਾ ਦੀ ਮੀਟਿੰਗ ਅਗਲੀ ਖ਼ਬਰ ਏ.ਐਸ.ਆਈ. ਇਕਬਾਲ ਸਿੰਘ ਦੇ ਕਤਲ ’ਤੇ ਭਾਜਪਾ ਆਗੂਆਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
Ad Position 24