ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ ਮੁਹਿੰਮ ਤਹਿਤ ਖ਼ਾਲਸਾ ਕਾਲਜ ਵਿਖੇ ਵਿਸ਼ੇਸ਼ ਸਮਾਗਮ
ਚੋਹਲਾ ਸਾਹਿਬ, 12 ਅਕਤੂਬਰ (ਬਲਵਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਪ੍ਰਿੰਸੀ. ਡਾ.
ਚੋਹਲਾ ਸਾਹਿਬ, 12 ਅਕਤੂਬਰ (ਬਲਵਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਪ੍ਰਿੰਸੀ. ਡਾ. ਹਰਮਨਦੀਪ ਸਿੰਘ ਗਿੱਲ ਦੀ ਅਗਵਾਈ ਵਿਚ ਕਾਲਜ ਦੇ ਐਨ.ਐਸ.ਐਸ. ਪ੍ਰੋਗਰਾਮ ਅਫਸਰ ਪ੍ਰੋ. ਬਲਜਿੰਦਰ ਸਿੰਘ ਅਤੇ ਪ੍ਰੋ. ਪ੍ਰਿਤਬੀਰ ਕੌਰ ਵਲੋਂ ਨਸ਼ਾ ਮੁਕਤ ਯੁਵਾ ਫਾਰ ਵਿਕਸਤ ਭਾਰਤ ਮੁਹਿੰਮ ਤਹਿਤ ਕਾਲਜ ਵਿਚ ਨਸ਼ਿਆਂ ਵਿਰੁੱਧ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵਲੋਂ ਨਸ਼ਾ ਵਿਰੋਧੀ ਸਲੋਗਨ, ਭਾਸਣ, ਕਵਿਤਾ ਤੇ ਨੁੱਕੜ ਨਾਟਕ ਦੀ ਪੇਸ਼ਕਾਰੀ ਕੀਤੀ ਗਈ| ਇਸ ਮੌਕੇ ਡਾ. ਸੁਖਰਾਜ ਸਿੰਘ ਜ਼ਿਲ੍ਹਾ ਪ੍ਰਧਾਨ ਵੈਦ ਮੰਡਲ ਨੇ ਵਿਸ਼ੇਸ਼ ਸ਼ਿਰਕਤ ਕੀਤੀ ਤੇ ਵਿਦਿਆਰਥੀਆਂ ਨੂੰ ਨਸ਼ੇ ਦੀ ਲਤ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ| ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ੇ ਵਰਗੀ ਲਾਹਨਤ ਤੋਂ ਦੂਰ ਰਹਿਣ ਲਈ ਕੋਈ ਨਾ ਕੋਈ ਸਕਿੱਲ ਸਿੱਖ ਕੇ ਆਪਣੇ ਆਪ ਨੂੰ ਵਿਅਸਤ ਰੱਖਣ ਲਈ ਕਿਹਾ| ਇਸ ਮੌਕੇ ਡਾ. ਜਤਿੰਦਰ ਕੌਰ ਨੇ ਡਾ. ਸੁਖਰਾਜ ਸਿੰਘ ਦਾ ਕਾਲਜ ਪਹੁੰਚਣ ਤੇ ਧੰਨਵਾਦ ਕੀਤਾ ਤੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸਰਾਹਣਾ ਕੀਤੀ| ਉਨ੍ਹਾਂ ਵਿਦਿਆਰਥੀਆਂ ਨੂੰ ਜ਼ਿੰਦਗੀ ਪ੍ਰਤੀ ਸਕਾਰਾਤਮਕ ਪਹੁੰਚ ਅਪਣਾ ਕੇ ਆਪਣੀਆਂ ਮੰਜ਼ਿਲਾ ਸਰ ਕਰਨ ਲਈ ਪ੍ਰੇਰਿਤ ਕੀਤਾ| ਇਸ ਮੌਕੇ ਆਏ ਹੋਏ ਮਹਿਮਾਨ ਨੂੰ ਯਾਦਗਾਰੀ ਚਿੰਨ ਭੇਟ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰੋ. ਬਲਜਿੰਦਰ ਸਿੰਘ, ਪ੍ਰੋ. ਪ੍ਰਿਤਬੀਰ ਕੌਰ, ਪ੍ਰੋ. ਜਗਜੀਤ ਸਿੰਘ, ਪ੍ਰੋ. ਲਖਵਿੰਦਰ ਕੌਰ, ਪ੍ਰੋ. ਦਿਲਸ਼ੇਰ ਸਿੰਘ, ਪ੍ਰੋ. ਰਾਜਨਪ੍ਰੀਤ ਕੌਰ ਤੇ ਗੁਰਸੇਵਕ ਸਿੰਘ ਆਦਿ ਹਾਜ਼ਰ ਸਨ|