12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪਰਾਲੀ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਉੱਪ ਮੰਡਲ ਮੈਜਿਸਟਰੇਟ।

ਤਰਨ ਤਾਰਨ, 12 ਅਕਤੂਬਰ (ਪਰਮਜੀਤ ਜੋਸ਼ੀ)- ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਨ ਦੀ ਸੰਭਾਲ ਦੇ ਮੱਦੇਨਜ਼ਰ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਉੱਪ ਮੰਡਲ ਮੈਜਿਸਟਰੇਟ ਮੈਦਾਨ ਵਿਚ ਨਿੱਤਰੇ ਹੋਏ ਹਨ ਅਤੇ ਉਨ੍ਹਾਂ ਵਲੋਂ ਲਗਾਤਾਰ ਖੇਤੀਬਾੜੀ ਅਤੇ ਪੁਲਿਸ ਵਿਭਾਗ ਦੀਆਂ ਟੀਮਾਂ ਸਮੇਤ ਹੌਟ ਸਪੌਟ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਜਾਗਰੂਕਤਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਉੱਪ ਮੰਡਲ ਮੈਜਿਸਟਰੇਟ ਖਡੂਰ ਸਾਹਿਬ ਸੰਜੀਵ ਸ਼ਰਮਾ ਅਤੇ ਉੱਪ ਮੰਡਲ ਮੈਜਿਸਟ੍ਰੇਟ ਪੱਟੀ ਅਮਨਦੀਪ ਵਲੋਂ ਵੱਖ-ਵੱਖ ਹੌਟ ਸਪੌਟ ਪਿੰਡਾਂ ਦਾ ਦੌਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 13-10-2026
ਤਰਨ ਤਾਰਨ, 12 ਅਕਤੂਬਰ (ਪਰਮਜੀਤ ਜੋਸ਼ੀ)- ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਨ ਦੀ ਸੰਭਾਲ ਦੇ ਮੱਦੇਨਜ਼ਰ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਉੱਪ ਮੰਡਲ ਮੈਜਿਸਟਰੇਟ ਮੈਦਾਨ ਵਿਚ ਨਿੱਤਰੇ ਹੋਏ ਹਨ ਅਤੇ ਉਨ੍ਹਾਂ ਵਲੋਂ ਲਗਾਤਾਰ ਖੇਤੀਬਾੜੀ ਅਤੇ ਪੁਲਿਸ ਵਿਭਾਗ ਦੀਆਂ ਟੀਮਾਂ ਸਮੇਤ ਹੌਟ ਸਪੌਟ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਜਾਗਰੂਕਤਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਉੱਪ ਮੰਡਲ ਮੈਜਿਸਟਰੇਟ ਖਡੂਰ ਸਾਹਿਬ ਸੰਜੀਵ ਸ਼ਰਮਾ ਅਤੇ ਉੱਪ ਮੰਡਲ ਮੈਜਿਸਟ੍ਰੇਟ ਪੱਟੀ ਅਮਨਦੀਪ ਵਲੋਂ ਵੱਖ-ਵੱਖ ਹੌਟ ਸਪੌਟ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਵਾਤਾਵਰਨ, ਮਨੁੱਖੀ ਸਿਹਤ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਖੇਤੀਬਾੜੀ ਮਸ਼ੀਨਰੀ ਦੀ ਸਹਾਇਤਾ ਨਾਲ ਇਸ ਦਾ ਸੁਚੱਜਾ ਪ੍ਰਬੰਧਨ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣ। ਇਸ ਦੌਰਾਨ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਵਿਗਿਆਨਕ ਤਕਨੀਕਾਂ ਅਤੇ ਉਪਲਬੱਧ ਖੇਤੀ ਮਸ਼ੀਨਰੀ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਨ ਦੀ ਸੰਭਾਲ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਕਿਸਾਨ - ਐਸ. ਡੀ. ਐਮ... ਅਗਲੀ ਖ਼ਬਰ ਕੰਪਿਊਟਰ ਅਧਿਆਪਕ ਯੂਨੀਅਨ ਦੇ ਵਫ਼ਦ ਵਲੋਂ ਨਵ-ਨਿਯੁਕਤ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੰਗਤ ਸਿੰਘ ਨਾਲ ਕੀਤੀ ਮੁਲਾਕਾਤ
Ad Position 24