12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਵਿਖੇ ਖੇਡਾਂ ਦੇ ਫਾਈਨਲ ਮੁਕਾਬਲੇ ਕਰਵਾਏ

ਤਰਨ ਤਾਰਨ, 12 ਅਕਤੂਬਰ (ਇਕਬਾਲ ਸਿੰਘ ਸੋਢੀ)- ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਵਿਚ 70ਵੀਂਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਾਲੀਬਾਲ ਵਰਗ (14 ਸਾਲ) ਲੜਕੀਆਂ ਖੇਡ ਮੁਕਾਬਲਿਆਂ ਦੇ ਫਾਈਨਲ ਮੈਚ ਕਰਵਾਏ ਗਏ । ਇਨ੍ਹਾਂ ਪੰਜ ਦਿਨਾਂ ਖੇਡ ਮੁਕਾਬਲਿਆਂ ਦੇ ਫਾਈਨਲ ਮੈਚ ਵਿਚ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਮੰਗਤ ਸਿੰਘ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ।

Ad Position 21
No active advertisement
ਜੇਤੂ ਖਿਡਾਰਨਾਂ ਨੂੰ ਇਨਾਮ ਤਕਸੀਮ ਕਰਦੇ ਹੋਏ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਮੰਗਤ ਸਿੰਘ, ਪ੍ਰਿੰਸੀਪਲ ਰਵਿੰਦਰ ਕੌਰ ਆਹਲੂਵਾਲੀਆ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜੁਗਰਾਜ ਸਿੰਘ। ਤਸਵੀਰ: ਲਵਲੀ 13-10-2026
ਤਰਨ ਤਾਰਨ, 12 ਅਕਤੂਬਰ (ਇਕਬਾਲ ਸਿੰਘ ਸੋਢੀ)- ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਵਿਚ 70ਵੀਂਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਾਲੀਬਾਲ ਵਰਗ (14 ਸਾਲ) ਲੜਕੀਆਂ ਖੇਡ ਮੁਕਾਬਲਿਆਂ ਦੇ ਫਾਈਨਲ ਮੈਚ ਕਰਵਾਏ ਗਏ । ਇਨ੍ਹਾਂ ਪੰਜ ਦਿਨਾਂ ਖੇਡ ਮੁਕਾਬਲਿਆਂ ਦੇ ਫਾਈਨਲ ਮੈਚ ਵਿਚ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਮੰਗਤ ਸਿੰਘ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ । ਇਹ ਖੇਡ ਮੁਕਾਬਲੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਮੰਗਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਪੋਰਟਸ ਕੋਆਡੀਨੇਟਰ ਜੁਗਰਾਜ ਸਿੰਘ ਦੀ ਸੁਚੱਜੀ ਅਗਵਾਈ ਹੇਠ ਕਰਵਾਏ ਗਏ । ਮੁੱਖ ਮਹਿਮਾਨ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਮੰਗਤ ਸਿੰਘ ਨੇ ਆਪਣੇ ਭਾਸ਼ਣ ਦੁਰਾਨ ਜੇਤੂ ਖਿਡਾਰਣਾਂ ਨੂੰ ਖੇਡਾਂ ਦੇ ਨਾਲ-ਨਾਲ ਪੜ੍ਹਾਈ ਵਿਚ ਵੀ ਦਿਲਚਸਪੀ ਰੱਖਣ ਲਈ ਪ੍ਰੇਰਿਤ ਕੀਤਾ । ਸਕੂਲ ਪ੍ਰਿੰਸੀਪਲ ਰਵਿੰਦਰ ਕੌਰ ਆਹਲੂਵਾਲੀਆ ਨੇ ਪਹਿਲੀ ਦੂਸਰੀ ਅਤੇ ਤੀਸਰੀ ਪੁਜੀਸ਼ਨ ਹਾਸਲ ਕਰਨ ਵਾਲੀਆਂ ਖਿਡਾਰਣਾਂ ਅਤੇ ਉਨ੍ਹਾਂ ਦੇ ਕੋਚ ਸਾਹਿਬਾਨਾਂ ਨੂੰ ਵਧਾਈ ਦਿੱਤੀ । ਇਨ੍ਹਾਂ 70 ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਾਲੀਬਾਲ ਵਰਗ 14 ਸਾਲ ਲੜਕੀਆਂ ਵਿਚ ਪਹਿਲਾ ਸਥਾਨ ਜ਼ਿਲ੍ਹਾ ਸੰਗਰੂਰ, ਦੂਸਰਾ ਸਥਾਨ ਜ਼ਿਲ੍ਹਾ ਲੁਧਿਆਣਾ ਅਤੇ ਤੀਸਰਾ ਸਥਾਨ ਜ਼ਿਲ੍ਹਾ ਬਠਿੰਡਾ ਨੇ ਹਾਸਿਲ ਕੀਤਾ । ਇਨ੍ਹਾਂ ਜੇਤੂ ਖਿਡਾਰਨਾਂ ਨੂੰ ਇਨਾਮਾਂ ਦੀ ਵੰਡ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮੰਗਤ ਸਿੰਘ ਨੇ ਕੀਤੀ । ਇਸ ਮੌਕੇ ਅਦੇਸ਼ ਸਿੰਘ ਸੀਨੀਅਰ ਸਹਾਇਕ, ਹਰਮੀਤ ਸਿੰਘ, ਰਾਜ ਸਿੰਘ, ਲੈਕਚਰਾਰ ਮਨਿੰਦਰ ਸਿੰਘ, ਰਜਿੰਦਰ ਸਿੰਘ, ਪ੍ਰਦੀਪ ਸਿੰਘ, ਗੁਲਬਾਗ ਸਿੰਘ, ਅਮਰਦੀਪ ਸਿੰਘ, ਚਮਕੌਰ ਸਿੰਘ, ਗੁਰਵਿੰਦਰ ਸਿੰਘ, ਲੈਕਚਰਾਰ ਰੁਪਿੰਦਰਜੀਤ ਕੌਰ, ਕੁਲਵਿੰਦਰ ਕੌਰ, ਨਿਰਮਲਜੀਤ ਕੌਰ, ਕਵਲਜੀਤ ਕੌਰ, ਹਰਦੀਸ਼ ਕੌਰ, ਇੰਦਰਜੀਤ ਕੌਰ, ਮਲਕੀਤ ਕੌਰ, ਸਟੇਟ ਐਵਾਰਡੀ ਸੁਖਜੀਤ ਕੌਰ, ਸੰਦੀਪ ਕੌਰ, ਪਰਵੀਨ ਕੌਰ, ਸੁਖਵਿੰਦਰ ਕੌਰ, ਹਰਜੀਤ ਕੌਰ ਤੋਂ ਇਲਾਵਾ ਜ਼ਿਲ੍ਹੇ ਦੇ ਸਰੀਰਕ ਸਿੱਖਿਆ ਵਿਸ਼ੇ ਦੇ ਹੋਰ ਵੀ ਅਧਿਆਪਕ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਲੇਖਕਾਂ ਨੇ ਜ਼ਫਰ ਦਾ ਕੀਤਾ ਸਮਰਥਨ ਲੋੜ ਪੈਣ ਉੱਤੇ ਸੰਘਰਸ਼ ਦੀ ਦਿੱਤੀ ਚਿਤਾਵਨੀ ਅਗਲੀ ਖ਼ਬਰ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਨ ਦੀ ਸੰਭਾਲ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਕਿਸਾਨ - ਐਸ. ਡੀ. ਐਮ...
Ad Position 24