13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਜ਼ਿਲ੍ਹਾ ਪੁਲਿਸ ਵਲੋਂ ਪਿਸਟਲ, ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 4 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਗਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਪਿਸਟਲਾਂ ਅਤੇ ਨਸ਼ੀਲੇ ਪਦਾਰਥਾਂ ਸਮੇਤ 4 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.

Ad Position 21
No active advertisement
ਅਜੀਤ ਡੈਸਕ 14-10-2026
ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਗਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਪਿਸਟਲਾਂ ਅਤੇ ਨਸ਼ੀਲੇ ਪਦਾਰਥਾਂ ਸਮੇਤ 4 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਤਸਵੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਲਿੰਕ ਰੋਡ ਫਰੰਦੀਪੁਰ ਭਿੱਖੀਵਿੰਡ ਦੀਆਂ ਮੜੀਆਂ ਤੋ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਅਕਾਸ਼ਦੀਪ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਪੂਹਲਾ, ਜੁਗਰਾਜ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਚੂੰਗ, ਲਖਬੀਰ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਭਿੱਖੀਵਿੰਡ ਨੂੰ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਕੁਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੂਚਨਾ ਦੇ ਅਧਾਰ ’ਤੇ ਗਗਨਦੀਪ ਸਿੰਘ ਪੁੱਤਰ ਬਖਸੀਸ ਸਿੰਘ ਵਾਸੀ ਨੌਸ਼ਹਿਰਾ ਪੰਨੂੰਆਂ ਦੇ ਘਰ ਛਾਪੇਮਾਰੀ ਦੌਰਾਨ ਉਥੋਂ 40 ਕਿਲੋ ਲਾਹਣ ਬਰਾਮਦ ਕਰਕੇ ਉਸ ਨੂੰ ਗਿ੍ਰਫਤਾਰ ਕਰ ਲਿਆ ਹੈ। ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਮੰਗਲ ਸਿੰਘ ਪੁਲਿਸ ਪਾਰਟੀਸ ਮੇਤ ਟੀ-ਪੁਆਇਾਂਟ ਬੁਰਜ ਨਜਦੀਕ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ, ਜਿਸ ’ਤੇ ਕਾਰਵਾਈ ਕਰਦਿਆਂ ਉਨ੍ਹਾਂ ਸਰਚ ਅਭਿਆਨ ਦੌਰਾਨ ਇਕ ਪੈਕੇਟ ਬਰਾਮਦ ਕੀਤਾ ਜਿਸ ਵਿਚੋਂ 906 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਚ.ਸੀ. ਗੁਰਸ਼ਿੰਦਰ ਸਿੰਘ ਨੂੰ ਬੀ.ਐੱਸ.ਐੱਫ. 142 ਵੀ ਬਟਾਲੀਅਨ ਦੇ ਕੰਪਨੀ ਕਮਾਂਡਰ ਰਾਜੇਸ਼ ਯਾਦਵ ਨੇ ਸੂਚਨਾ ਦਿੱਤੀ ਕਿ ਪਿੰਡ ਵਾਂ ਤਾਰਾ ਸਿੰਘ ਦੇ ਕੱਚਾ ਰਸਤੇ ਵਿਚੇ ਇਕ ਪੀਲੇ ਰੰਗ ਦਾ ਪੈਕੇਟ ਪਿਆ ਹੈ ਤਾਂ ਤੁਰੰਤ ਉਹ ਮੌਕੇ ’ਤੇ ਪੁੱਜੇ ਅਤੇ ਪੈਕੇਟ ਨੂੰ ਜਦੋਂ ਖੋਲ ਕੈ ਚੈਕ ਕੀਤਾ ਤਾਂ ਉਸ ਵਿਚੋਂ ਇਕ ਪਿਸਟਲ ਸਮੇਤ ਮੈਗਜੀਨ ਬਰਾਮਦ ਹੋਇਆ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਗੁਰਨਾਮ ਸਿੰਘ ਨੂੰ ਬੀ.ਐੱਸ.ਐੱਫ. 115 ਬਟਾਲੀਅਨ ਦੇ ਕੰਪਨੀ ਕਮਾਂਡਰ ਐੱਲ.ਐੱਸ ਸ਼ਰਮਾ ਨੇ ਸੂਚਨਾ ਦਿੱਤੀ ਕਿ ਸੱਤਾ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਮਾੜੀਮੇਘਾ ਦੇ ਖੇਤ ਵਿਚ ਇਕ ਪੀਲੇ ਰੰਗ ਦਾ ਪੈਕੇਟ ਪਿਆ ਹੈ ਤਾਂ ਤੁਰੰਤ ਪਹੁੰਚ ਕੇ ਪੈਕੇਟ ਨੂੰ ਜਦੋਂ ਖੋਲ ਕੇ ਚੈਕ ਕੀਤਾ ਤਾਂ ਇਸ ਵਿਚੋਂ ਇਕ ਪਿਸਟਲ ਸਮੇਤ ਮੈਗਜੀਨ, ਇਕ ਪਿਸਟਲ ਸਮੇਤ ਮੈਗਜੀਨ ਬਰਾਮਦ ਕੀਤੇ ਹਨ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ਼ ਅਸਲਾ ਐਕਟ, ਐੱਨ.ਡੀ.ਪੀ.ਸੀ.ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸੜਕ ਦੁਰਘਟਨਾ ਵਿਚ ਖੇਮਕਰਨ ਦੇ ਇਕ ਲੜਕੇ ਦੀ ਮੌਤ - ਦੂਸਰਾ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਪੀ . ਏ . ਯੂ . ਦੇ ਵਿਦਿਆਰਥੀਆਂ ਨੇ ਪੇਂਡੂ ਸਮਾਜ ਨੂੰ ਸਹਾਇਕ ਕਿੱਤਿਆਂ ਦੀ ਜਾਣਕਾਰੀ ਸੰਬੰਧੀ ਲਗਾਇਆ ਵਿਸ਼ੇਸ਼ ਕੈਂਪ
Ad Position 24