14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਮਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੀ ਆਰ.ਐੱਮ.ਪੀ.ਆਈ. ਵਲੋਂ ਨਿਖੇਧੀ

ਤਰਨ ਤਾਰਨ, 13 ਅਕਤੂਬਰ (ਇਕਬਾਲ ਸਿੰਘ ਸੋਢੀ)– ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਨਸ਼ਿਆਂ ਵਿਰੁੱਧ ਲੜਨ ਦਾ ਐਲਾਨ ਅਖਬਾਰਾਂ, ਸੋਸ਼ਲ ਮੀਡੀਆ, ਟੀ. ਵੀ.

Ad Position 21
No active advertisement
ਗੱਲਬਾਤ ਕਰਦੇ ਹੋਏ ਪ੍ਰਗਟ ਸਿੰਘ ਜਾਮਾਰਾਏ, ਬਲਦੇਵ ਸਿੰਘ ਪੰਡੋਰੀ। ਤਸਵੀਰ–ਲਵਲੀ 14-10-2026
ਤਰਨ ਤਾਰਨ, 13 ਅਕਤੂਬਰ (ਇਕਬਾਲ ਸਿੰਘ ਸੋਢੀ)– ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਨਸ਼ਿਆਂ ਵਿਰੁੱਧ ਲੜਨ ਦਾ ਐਲਾਨ ਅਖਬਾਰਾਂ, ਸੋਸ਼ਲ ਮੀਡੀਆ, ਟੀ.ਵੀ. ਚੈਨਲਾਂ ਰਾਹੀਂ ਜੰਗੀ ਪੱਧਰ ’ਤੇ ਕਰ ਰਹੀ ਹੈ ਪਰ ਗਰਾਊਂਡ ਲੈਵਲ ’ਤੇ ਇਸ ਦੇ ਉਲਟ ਕੰਮ ਹੋ ਰਿਹਾ ਹੈ। ਅੱਜ ਉਸ ਸਮੇਂ ਜਦੋਂ ਉੱਘੇ ਸਮਾਜ ਸੇਵੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਗਲਤਾਨ ’ਚੋਂ ਬਾਹਰ ਕੱਢਣ ਲਈ ਨਸ਼ਾ ਖਿਲਾਫ ਲੜ ਰਹੇ ਪਰਮਿੰਦਰ ਸਿੰਘ ਝੋਟੇ ਨੂੰ ਗੋਲੀਆਂ ਮਾਰ ਕੇ ਉਹਨਾਂ ਲੋਕਾਂ ਵਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਿਸਦੀ ਸਾਰੇ ਪੰਜਾਬ ਅੰਦਰ ਜੋਰਦਾਰ ਨਿਖੇਧੀ ਕੀਤੀ ਜਾ ਰਹੀ ਹੈ। ਪਰਮਿੰਦਰ ਝੋਟੇ ਨੂੰ ਗੋਲੀਆਂ ਮਾਰਨ ਦੀ ਘਟਨਾ ਦਾ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਨੇ ਸਖਤ ਨੋਟਿਸ ਲੈਂਦਿਆਂ ਕਿਹਾ ਕਿ ਅੱਜ ਪੰਜਾਬ ਅੰਦਰ ਨਸ਼ਾ ਪੂਰੇ ਜ਼ੋਰਾਂ-ਸ਼ੋਰਾਂ ਨਾਲ ਵਿਕ ਰਿਹਾ ਹੈ ਅਤੇ ਪੰਜਾਬ ਦੀ ਜਵਾਨੀ ਦਾ ਸ਼ਰੇਆਮ ਘਾਣ ਕੀਤਾ ਜਾ ਰਿਹਾ ਹੈ। ਆਰ.ਐਮ.ਪੀ. ਆਈ ਦੇ ਸੂਬਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਬਲਦੇਵ ਸਿੰਘ ਪੰਡੋਰੀ ਨੇ ਜੋਰਦਾਰ ਨਿਖੇਧੀ ਕਰਦਿਆਂ ਪੰਜਾਬ ਦੇ ਸਮੂਹ ਇਨਸਾਫ਼ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਜਵਾਨੀ ਅਤੇ ਭਵਿੱਖ ਨੂੰ ਬਚਾਉਣ ਲਈ ਇਸ ਗੱਠਜੋੜ ਖ਼ਿਲਾਫ਼ ਇੱਕਜੁੱਟ ਹੋ ਕੇ ਵੱਡੀ ਜਨਤਕ ਲਾਮਬੰਦੀ ਖੜ੍ਹੀ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਨਿਸ਼ਾਨ-ਏ-ਸਿੱਖੀ, ਐੱਨ.ਡੀ.ਏ. ਵਿੰਗ ਦੇ 37 ਵਿਦਿਆਰਥੀਆਂ ਨੇ ਲਿਖਤੀ ਪ੍ਰੀਖਿਆ ਕੀਤਾ ਪਾਸ ਅਗਲੀ ਖ਼ਬਰ ਅਗਨੀਵੀਰ ਆਰਮੀ ਭਰਤੀ ਸੰਬੰਧੀ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
Ad Position 24