13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਕੈਨੇਡਾ ਭੇਜਣ ਦੇ ਨਾਂਅ ’ਤੇ ਮਾਰੀ ਲੱਖਾਂ ਦੀ ਠੱਗੀ, 5 ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)— ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਕੈਨੇਡਾ ਭੇਜਣ ਦੇ ਨਾਂਅ ’ਤੇ ਲੜਕੀ ਪਰਿਵਾਰ ਵਲੋਂ ਲੜਕੇ ਪਰਿਵਾਰ ਨਾਲ 30 ਲੱਖ 54 ਹਜ਼ਾਰ 615 ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਲੜਕੀ ਪਰਿਵਾਰ ਦੇ 5 ਮੈਂਬਰਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਐੱਸ.

Ad Position 21
No active advertisement
ਅਜੀਤ ਡੈਸਕ 14-10-2026
ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)— ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਕੈਨੇਡਾ ਭੇਜਣ ਦੇ ਨਾਂਅ ’ਤੇ ਲੜਕੀ ਪਰਿਵਾਰ ਵਲੋਂ ਲੜਕੇ ਪਰਿਵਾਰ ਨਾਲ 30 ਲੱਖ 54 ਹਜ਼ਾਰ 615 ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਲੜਕੀ ਪਰਿਵਾਰ ਦੇ 5 ਮੈਂਬਰਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਐੱਸ.ਐੱਸ.ਪੀ. ਤਰਨ ਤਾਰਨ ਕੋਲ ਦਲਜੀਤ ਕੌਰ ਪਤਨੀ ਗੁਰਨਾਮ ਸਿੰਘ ਵਾਸੀ ਪਿੰਡ ਚੁਤਾਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦੇ ਕੁੜਮ ਨੇ ਆਪਣੀ ਲੜਕੀ ਦਾ ਵਿਆਹ ਉਸਦੇ ਲੜਕੇ ਨਾਲ ਕਰਵਾ ਕੇ ਉਨ੍ਹਾਂ ਦਾ ਸਾਰਾ ਖਰਚਾ ਕਰਵਾ ਕੇ ਲੜਕੀ ਨੂੰ ਕੈਨੇਡਾ ਭੇਜ ਦਿੱਤਾ ਅਤੇ ਬਾਅਦ ਵਿਚ ਲੜਕੇ ਨੂੰ ਉਥੇ ਲਿਜਾਣ ਤੋਂ ਇਨਕਾਰ ਕਰ ਦਿੱਤਾ। ਉਸਦੇ ਨਾਲ ਲੜਕੀ ਪਰਿਵਾਰ ਵਲੋਂ 30 ਲੱਖ 54 ਹਜ਼ਾਰ 615 ਰੁਪਏ ਦੀ ਠੱਗੀ ਮਾਰੀ ਗਈ ਹੈ। ਐੱਸ.ਐੱਸ.ਪੀ. ਵਲੋਂ ਇਸ ਮਾਮਲੇ ਦੀ ਜਾਂਚ ਡੀ.ਐੱਸ.ਪੀ. ਸਾਈਬਰ ਕਰਾਈਮ ਤਰਨ ਤਾਰਨ ਪਾਸੋਂ ਕਰਵਾਉਣ ਤੋਂ ਬਾਅਦ ਬਿਕਰਮ ਸਿੰਘ ਪੁੱਤਰ ਪਿਆਰਾ ਸਿੰਘ, ਸਰਬਜੀਤ ਕੌਰ ਪਤਨੀ ਬਿਕਰਮ ਸਿੰਘ, ਮਨਬੀਰ ਸਿੰਘ ਪੁੱਤਰ ਬਿਕਰਮ ਸਿੰਘ ਵਾਸੀਅਨ ਘਰਿਆਲਾ, ਹਰਮਨਪ੍ਰੀਤ ਕੌਰ ਉਰਫ ਰੌਮਾ ਪਤਨੀ ਹਰਿੰਦਰ ਸਿੰਘ ਵਾਸੀ ਲੱਖੋਕੇ ਬਹਿਰਾਮ ਜ਼ਿਲ੍ਹਾ ਫਿਰੋਜਪੁਰ, ਸਿਮਰਤਪਾਲ ਕੌਰ ਪਤਨੀ ਗੁਰਜੀਤ ਸਿੰਘ ਵਾਸੀ ਚੁਤਾਲਾ ਖਿਲਾਫ਼ ਮਾਮਲਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ। ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਹਰਪ੍ਰੀਤ ਸਿੰਘ ਵਲੋਂ ਉਕਤ ਵਿਅਕਤੀਆਂ ਖਿਲਾਫ ਧੋਖਾਧੜੀ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਪਨਗੋਟਾ ਵਿਖੇ ਜੱਸਾ ਪੱਟੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਖੇਡ ਸਟੇਡੀਅਮ ਪੱਟੀ ਵਿਖੇ ਪੱਟੀ ਬਲਾਕ ਦੇ ਸਕੂਲਾਂ ਦੀਆਂ ਤਿੰਨ ਰੋਜ਼ਾ ਖੇਡਾਂ ਧੂਮਧਾਮ ਨਾਲ ਸਮਾਪਤ
Ad Position 24