ਪਿੰਡ ਪਨਗੋਟਾ ਵਿਖੇ ਜੱਸਾ ਪੱਟੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਪੱਟੀ, 13 ਅਕਤੂਬਰ (ਖਹਿਰਾ, ਕਾਲੇਕੇ)— ਵਿਧਾਨ ਸਭਾ ਹਲਕਾ ਪੱਟੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਕੰਵਰ ਸਿੰਘ ਗਿੱਲ ‘ਜੱਸਾ ਪੱਟੀ’ ਨੇ ਪਿੰਡ ਪਨਗੋਟਾ ਵਿਖੇ ਨਿਸ਼ਾਨ ਸਿੰਘ ਮਾਸਕੋ ਅਤੇ ਹਰਮਨਦੀਪ ਸਿੰਘ ਦੇ ਗ੍ਰਹਿ ਵਿਖੇ ਵਿਸ਼ੇਸ਼ ਮੀਟਿੰਗ ਕਰਕੇ ਸਥਾਨਕ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ’ਤੇ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਜੱਸਾ ਪੱਟੀ ਨੇ ਲੋਕਾਂ ਨਾਲ ਖੁੱਲ੍ਹ ਕੇ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਸੁਣਿਆ।
ਪਿੰਡ ਪੰਨਗੋਟਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਜੱਸਾ ਪੱਟੀ। ਤਸਵੀਰ–ਖਹਿਰਾ
14-10-2026