ਦੁਸਹਿਰਾ ਮੇਲੇ ’ਚ ਜਸਕੰਵਰ ਸਿੰਘ ਜੱਸਾ ਪੱਟੀ ਹੋਣਗੇ ਮੁੱਖ ਮਹਿਮਾਨ
ਪੱਟੀ, 13 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਕਾਲਜ ਰੋਡ ਸਥਿਤ ਦੁਸਹਿਰਾ ਗਰਾਊਂਡ ਵਿਚ 20 ਅਕਤੂਬਰ ਨੂੰ ਮਨਾਏ ਜਾ ਰਹੇ ਦੁਸਹਿਰਾ ਮੇਲੇ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਮੇਲੇ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਪੱਟੀ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਹਰਪ੍ਰੀਤ ਸਿੰਘ ਸੰਧੂ ਸਮਾਗਮ ਦੀ ਪ੍ਰਧਾਨਗੀ ਕਰਨਗੇ।
ਪ
ਪੱਟੀ ਵਿਖੇ ਦੁਸਹਿਰਾ ਮੇਲੇ ਸੰਬੰਧੀ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਨੂੰ ਸੱਦਾ ਪੱਤਰ ਸੌਂਪਣ ਮੌਕੇ ਕਮੇਟੀ ਮੈਂਬਰ। ਤਸਵੀਰ: ਖਹਿਰਾ
14-10-2026
ਪੱਟੀ, 13 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਕਾਲਜ ਰੋਡ ਸਥਿਤ ਦੁਸਹਿਰਾ ਗਰਾਊਂਡ ਵਿਚ 20 ਅਕਤੂਬਰ ਨੂੰ ਮਨਾਏ ਜਾ ਰਹੇ ਦੁਸਹਿਰਾ ਮੇਲੇ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਮੇਲੇ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਪੱਟੀ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਹਰਪ੍ਰੀਤ ਸਿੰਘ ਸੰਧੂ ਸਮਾਗਮ ਦੀ ਪ੍ਰਧਾਨਗੀ ਕਰਨਗੇ। ਇਸ ਸੰਬੰਧੀ ਦੁਸਹਿਰਾ ਕਮੇਟੀ ਪੱਟੀ ਦੀ ਮੀਟਿੰਗ ਚੇਅਰਮੈਨ ਸੁਰੇਸ਼ ਪਾਠਕ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੇਲੇ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਵੱਖ-ਵੱਖ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਕਮੇਟੀ ਦੇ ਪ੍ਰਧਾਨ ਬੱਲੂ ਮਹਿਤਾ ਨੇ ਦੱਸਿਆ ਕਿ ਮੇਲਾ ਇਲਾਕਾ ਨਿਵਾਸੀਆਂ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਧੂੰਮਧਾਮ ਨਾਲ ਮਨਾਇਆ ਜਾਵੇਗਾ। ਇਸ ਮੌਕੇ ਕਮੇਟੀ ਵਲੋਂ ਮੁੱਖ ਮਹਿਮਾਨ ਜਸਕੰਵਰ ਸਿੰਘ ਜੱਸਾ ਪੱਟੀ ਅਤੇ ਸਮਾਗਮ ਦੇ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ ਨੂੰ ਸੱਦਾ ਪੱਤਰ ਵੀ ਸੌਂਪੇ ਗਏ। ਉਨ੍ਹਾਂ ਦੱਸਿਆ ਕਿ ਦੀ ਯੰਗਮੈਨ ਰਾਮਾ ਕ੍ਰਿਸ਼ਨਾ ਰਾਮਲੀਲਾ ਕਲੱਬ ਅਤੇ ਨੀਲ ਕਮਲ ਰਾਮਲੀਲਾ ਐਂਡ ਸੋਸ਼ਲ ਵੈਲਫੇਅਰ ਕਲੱਬ ਦੀਆਂ ਝਾਕੀਆਂ ਸ੍ਰੀ ਲਕਸ਼ਮੀ ਨਾਰਾਇਣ ਮੰਦਰ, ਵੱਡੀ ਮੰਡੀ ਪੱਟੀ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦੀਆਂ ਹੋਈਆਂ ਸ਼ਾਮ 4 ਵਜੇ ਦੁਸਹਿਰਾ ਮੈਦਾਨ ਵਿਚ ਪਹੁੰਚਣਗੀਆਂ। ਇਸ ਉਪਰੰਤ ਰਾਮਲੀਲਾ ਦੇ ਪਾਤਰਾਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਵਿਭੀਸ਼ਣ ਦੇ ਸਰੂਪ ਵਲੋਂ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨ ਭੇਟ ਕੀਤਾ ਜਾਵੇਗਾ। ਸਮਾਗਮ ਦੌਰਾਨ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਜਾਵੇਗਾ। ਕਮੇਟੀ ਨੇ ਇਲਾਕਾ ਨਿਵਾਸੀਆਂ ਨੂੰ ਪਰਿਵਾਰਾਂ ਸਮੇਤ ਮੇਲੇ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਮੋਹਿਤ ਅਰੋੜਾ ਚੇਅਰਮੈਨ, ਕੇ.ਕੇ. ਬਿੱਟੂ ਜਨਰਲ ਸਕੱਤਰ, ਵਿਨੋਦ ਕੁਮਾਰ ਖੰਨਾ ਬਲਾਕ ਪ੍ਰਧਾਨ, ਕੌਂਸਲਰ ਕੰਵਲਪ੍ਰੀਤ ਸਿੰਘ ਗਿੱਲ, ਗੁਰਬਿੰਦਰ ਸਿੰਘ ਕਾਲੇਕੇ, ਗੁਰਪ੍ਰੀਤ ਸਿੰਘ ਪਨਗੋਟਾ, ਦਲਜੀਤ ਸਿੰਘ ਸੋਹਲ, ਸੁੱਚਾ ਸਿੰਘ ਦੁਬੱਈ ਵਾਲੇ, ਰਛਪਾਲ ਬੇਦੀ, ਸ਼ੰਕਰ ਮਹਿਤਾ, ਗੁਰਸੇਵਕ ਸਿੰਘ, ਬੂਟਾ ਸਿੰਘ ਸਮੇਤ ਹੋਰ ਮੈਂਬਰ ਹਾਜ਼ਰ ਸਨ।