ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ 21 ਨੂੰ ਪਿੰਡ ਭੂਰਾ ਕੋਹਨਾ ’ਚ ਮਨਾਇਆ ਜਾਵੇਗਾ - ਭਾਈ ਮਨਜੀਤ ਸਿੰਘ
ਖੇਮਕਰਨ, 13 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)-ਦਮਦਮੀ ਟਕਸਾਲ ਦੇ ਮੁਖੀ ਸੱਚਖੰਡ ਵਾਸੀ ਸੰਤ ਗਿਆਨੀ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਯਾਦ ਵਿਚ ਸਲਾਨਾ ਜੋੜ ਮੇਲਾ ਸੰਤਾਂ ਦੇ ਜੱਦੀ ਪਿੰਡ ਭੂਰਾ ਕੋਹਨਾ ਦੇ ਗੁਰਦੁਆਰਾ ਖ਼ਾਲਸਾ ਦਰਬਾਰ ਵਿਖੇ ਮਨਾਇਆ ਜਾਵੇਗਾ। ਇਹ ਜਾਣਕਾਰੀ ਮੇਲੇ ਦੇ ਸੰਬੰਧ ਵਿਚ ਇਲਾਕੇ ਦੇ ਪੰਚਾਂ, ਸਰਪੰਚਾਂ ਤੇ ਮੁਹਤਬਰਾਂ ਦੀ ਬੁਲਾਈ ਗਈ ਮੀਟਿੰਗ ਦੌਰਾਨ ਸੰਤਾਂ ਦੇ ਸਪੁੱਤਰ ਤੇ ਮੈਂਬਰ ਸ਼੍ਰੋਮਣੀ ਕਮੇਟੀ ਭਾਈ ਮਨਜੀਤ ਸਿੰਘ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕੰਵਰ ਚੜਤ ਸਿੰਘ ਗਿੱਲ ਨੇ ਦਿੱਤੀ।
ਖੇਮਕਰਨ, 13 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)-ਦਮਦਮੀ ਟਕਸਾਲ ਦੇ ਮੁਖੀ ਸੱਚਖੰਡ ਵਾਸੀ ਸੰਤ ਗਿਆਨੀ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਯਾਦ ਵਿਚ ਸਲਾਨਾ ਜੋੜ ਮੇਲਾ ਸੰਤਾਂ ਦੇ ਜੱਦੀ ਪਿੰਡ ਭੂਰਾ ਕੋਹਨਾ ਦੇ ਗੁਰਦੁਆਰਾ ਖ਼ਾਲਸਾ ਦਰਬਾਰ ਵਿਖੇ ਮਨਾਇਆ ਜਾਵੇਗਾ। ਇਹ ਜਾਣਕਾਰੀ ਮੇਲੇ ਦੇ ਸੰਬੰਧ ਵਿਚ ਇਲਾਕੇ ਦੇ ਪੰਚਾਂ, ਸਰਪੰਚਾਂ ਤੇ ਮੁਹਤਬਰਾਂ ਦੀ ਬੁਲਾਈ ਗਈ ਮੀਟਿੰਗ ਦੌਰਾਨ ਸੰਤਾਂ ਦੇ ਸਪੁੱਤਰ ਤੇ ਮੈਂਬਰ ਸ਼੍ਰੋਮਣੀ ਕਮੇਟੀ ਭਾਈ ਮਨਜੀਤ ਸਿੰਘ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕੰਵਰ ਚੜਤ ਸਿੰਘ ਗਿੱਲ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸੰਤਾਂ ਨੇ ਆਪਣਾ ਸਾਰਾ ਜੀਵਨ ਸਿੱਖੀ ਦਾ ਪ੍ਰਚਾਰ ਕੀਤਾ ਤੇ ਦਮਦਮੀ ਦੇ ਮੁਖੀ ਵਜੋਂ ਹਜਾਰਾਂ ਪ੍ਰਾਣੀਆਂ ਨੂੰ ਸਿੱਖੀ ਨਾਲ ਜੋੜਿਆ ਤੇ ਦੇਸ਼ ਦੇ ਕੋਨੋ-ਕੋਨੇ ਚ ਜਾ ਕੇ ਸਿੱਖ ਕੌਮ ਦਾ ਪ੍ਰਚਾਰ ਕੀਤਾ। ਉਨ੍ਹਾਂ ਦੱਸਿਆ ਕਿ ਮੇਲੇ ’ਚ ਸੰਬੰਧ ’ਚ ਪ੍ਰਚਾਰਕਾਂ ਵਲੋਂ ਇਲਾਕੇ ਦੇ ਪਿੰਡ-ਪਿੰਡ ’ਚ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਤੇ ਮੇਲੇ ਪ੍ਰਤੀ ਸੰਗਤਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਸੰਗਤ ਨੂੰ ਬੇਨਤੀ ਕੀਤੀ ਕਿ ਇਸ ਮੇਲੇ ਵਿਚ ਵੱਧ ਤੋਂ ਵੱਧ ਹਾਜ਼ਰੀ ਲਵਾਈ ਜਾਵੇ। ਮੇਲੇ ’ਚ ਸਿੱਖ ਕੌਮ ਦੇ ਪ੍ਰਸਿੱਧ ਪ੍ਰਚਾਰਕਾਂ ਦੇ ਨਾਲ ਸ਼ੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਸਮੁੱਚੀ ਲੀਡਰਸ਼ਿਪ ਤੇ ਵੱਖ-ਵੱਖ ਸਿੱਖ ਸੰਪਰਦਾਵਾਂ ਤੇ ਨਿਹੰਗ ਜਥੇਬੰਦੀਆਂ ਦੇ ਮੁਖੀ ਤੇ ਸੰਤ ਮਹਾਂਪੁਰਸ਼ ਸ਼ਾਮਿਲ ਹੋ ਕੇ ਸੰਤਾਂ ਨੂੰ ਯਾਦ ਕਰਨਗੇ। ਇਸ ਮੀਟਿੰਗ ’ਚ ਬਾਬਾ ਸੱਜਣ ਸਿੰਘ ਵਾੜਾ ਸ਼ੇਰ ਸਿੰਘ, ਕਿਸਾਨ ਆਗੂ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਸੇਵਾਦਾਰ ਸੁਰਜੀਤ ਸਿੰਘ ਭੂਰਾ, ਸੁਖਵਿੰਦਰ ਸਿੰਘ ਬੱਬੂ, ਸਰਪੰਚ ਹਰਪਾਲ ਸਿੰਘ ਮਾਛੀਕੇ, ਸੂਬੇਦਾਰ ਗੁਰਚਰਨ ਸਿੰਘ, ਬਾਬਾ ਸੁਖਦੇਵ ਸਿੰਘ, ਸੁਖਚੈਨ ਸਿੰਘ ਸੈਕਟਰੀ, ਚੇਅ. ਕੁਲਦੀਪ ਸਿੰਘ ਵਿਰਕ, ਗੁਰਬਚਨ ਸਿੰਘ ਕਲਸੀਆਂ, ਡਾ. ਜਰਨੈਲ ਸਿੰਘ ਭੁੱਲਰ, ਰਾਮ ਸਿੰਘ ਮਹਿੰਦੀਪੁਰ, ਚੇਅ. ਮੇਹਰ ਸਿੰਘ ਭੂਰਾ, ਸ਼ਮਸ਼ੇਰ ਸਿੰਘ ਆਸਲ ਆਦਿ ਤੋਂ ਇਲਾਵਾ ਬਹੁਤ ਭਾਰੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ।