13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਬਲਾਕ ਤਰਨ ਤਾਰਨ ਪਰਾਪਰ ਦੀਆਂ ਖੇਡਾਂ ਅਮਿੱਟ ਯਾਦਾਂ ਛੱਡਦੀਆਂ ਹੋਈਆਂ ਸਮਾਪਤ

ਤਰਨ ਤਾਰਨ, 13 ਅਕਤੂਬਰ (ਪਰਮਜੀਤ ਜੋਸ਼ੀ)– ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਜਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਨੈਸ਼ਨਲ ਅਵਾਰਡੀ ਦੀ ਯੋਗ ਅਗਵਾਈ ਹੇਠ ਬਲਾਕ ਤਰਨ ਤਾਰਨ ਪਰਾਪਰ ਦੀਆਂ ਖੇਡਾਂ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਗੋਲਾ ਵਿਖੇ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਵਿਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ, ਜੋਸ਼ ਅਤੇ ਖੇਡ ਭਾਵਨਾ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 14-10-2026
ਤਰਨ ਤਾਰਨ, 13 ਅਕਤੂਬਰ (ਪਰਮਜੀਤ ਜੋਸ਼ੀ)– ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਜਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਨੈਸ਼ਨਲ ਅਵਾਰਡੀ ਦੀ ਯੋਗ ਅਗਵਾਈ ਹੇਠ ਬਲਾਕ ਤਰਨ ਤਾਰਨ ਪਰਾਪਰ ਦੀਆਂ ਖੇਡਾਂ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਗੋਲਾ ਵਿਖੇ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਵਿਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ, ਜੋਸ਼ ਅਤੇ ਖੇਡ ਭਾਵਨਾ ਨਾਲ ਭਾਗ ਲਿਆ। ਇਸ ਮੌਕੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਨੈਸ਼ਨਲ ਅਵਾਰਡੀ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਅਹਿਮ ਹਿੱਸਾ ਹਨ। ਜਿਸ ਤਰ੍ਹਾਂ ਪੜ੍ਹਾਈ ਬੱਚਿਆਂ ਦੇ ਬੌਧਿਕ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਉਸੇ ਤਰ੍ਹਾਂ ਖੇਡਾਂ ਉਨ੍ਹਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ। ਖੇਡਾਂ ਰਾਹੀਂ ਬੱਚਿਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਹਿਣਸ਼ੀਲਤਾ, ਆਪਸੀ ਸਹਿਯੋਗ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ, ਜੋ ਉਨ੍ਹਾਂ ਨੂੰ ਜ਼ਿੰਦਗੀ ਦੇ ਹਰ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਦੀ ਹੈ। ਇਸ ਮੌਕੇ ਸੀਐਚਟੀ ਨੀਰਜ ਸੇਠੀ,ਮੇਹਰਪਾਲ ਸਿੰਘ ਸੁਖਜੀਤ ਸਿੰਘ, ਮੈਡਮ ਸ਼ਰਮੀਲੀ, ਅਰਵਿੰਦਰ ਕੌਰ, ਕਵਲਜੀਤ ਕੌਰ, ਅਮਰ ਸਿੰਘ, ਸਤਨਾਮ ਸਿੰਘ,ਗੁਰਬਰਿੰਦਰ ਸਿੰਘ, ਐਚ.ਟੀ ਜਗਜੀਤ ਸਿੰਘ ਖਹਿਰਾ, ਅਮਨਦੀਪ ਸਿੰਘ ਭੁੱਲਰ, ਜਰਮਨਜੀਤ ਸਿੰਘ, ਰਾਜਨ ਦਾਵਰਾ, ਗੁਰਲਾਲ ਸਿੰਘ, ਬਰਿੰਦਰ ਸਿੰਘ, ਗੁਰਵਿੰਦਰ ਸਿੰਘ, ਅੰਜਲੀ ਸ਼ਰਮਾ, ਸ਼ੀਤਲ ਸ਼ਰਮਾ, ਦਵਿੰਦਰ ਕੌਰ, ਲਵਜੀਤ ਕੌਰ, ਪਰਮਿੰਦਰ ਕੌਰ, ਨਵਨੀਤ ਕੌਰ, ਸਰਬਰਿੰਦਰ ਸਿੰਘ, ਬੇਅੰਤ ਕੌਰ, ਮਦਨ, ਸੰਦੀਪ ਕੁਮਾਰ ਤੋਂ ਇਲਾਵਾ ਕਈ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਟੀਜ਼ਨ ਕੌਂਸਲ ਨੇ ਸੋਨ ਤਗਮਾ ਜੇਤੂ ਹਾਕੀ ਖਿਡਾਰਨ ਬਲਜੀਤ ਕੌਰ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ 21 ਨੂੰ ਪਿੰਡ ਭੂਰਾ ਕੋਹਨਾ ’ਚ ਮਨਾਇਆ ਜਾਵੇਗ...
Ad Position 24