13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਵਰਲਡ ਬੈਂਕ ਦੀ ਟੀਮ ਵਲੋਂ ਸਕੂਲ ਆਫ਼ ਐਮੀਨੈਂਸ ਖਡੂਰ ਸਾਹਿਬ ਦਾ ਦੌਰਾ

ਖਡੂਰ ਸਾਹਿਬ, 13 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਸਿੱਖਿਆ ਦੇ ਖੇਤਰ ਵਿਚ ਆਪਣੀ ਵਿਲੱਖਣ ਪਹਿਚਾਣ ਬਣਾ ਚੁੱਕੇ ਸਕੂਲ ਆਫ਼ ਐਮੀਨੈਂਸ ਖਡੂਰ ਸਾਹਿਬ ਵਿਖੇ ਵਰਲਡ ਬੈਂਕ ਦੀ ਉੱਚ ਪੱਧਰੀ ਟੀਮ ਵਲੋਂ ਵਿਸ਼ੇਸ਼ ਦੌਰਾ ਕੀਤਾ ਗਿਆ। ਟੀਮ ਵਿਚ ਸੇਮ ਮੀਤੇ, ਸ਼ਹਿਰਜ਼ਾਦ ਜੋਯਾ, ਮੋਨਾਮੀ ਲਤੀਫ਼, ਮੇਘਨਾ ਸ਼ਰਮਾ, ਡਿਏਗੋ ਲੂਨਾ ਬਜ਼ਲਦੂਆ, ਨੇਹਾ ਵਿਆਸ, ਸੋਨੀਆ ਭਾਮਬਰੀ ਅਤੇ ਸੁਰੇਖਾ ਠਾਕੁਰ ਸ਼ਾਮਲ ਸਨ।

Ad Position 21
No active advertisement
ਅਜੀਤ ਡੈਸਕ 14-10-2026
ਖਡੂਰ ਸਾਹਿਬ, 13 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਸਿੱਖਿਆ ਦੇ ਖੇਤਰ ਵਿਚ ਆਪਣੀ ਵਿਲੱਖਣ ਪਹਿਚਾਣ ਬਣਾ ਚੁੱਕੇ ਸਕੂਲ ਆਫ਼ ਐਮੀਨੈਂਸ ਖਡੂਰ ਸਾਹਿਬ ਵਿਖੇ ਵਰਲਡ ਬੈਂਕ ਦੀ ਉੱਚ ਪੱਧਰੀ ਟੀਮ ਵਲੋਂ ਵਿਸ਼ੇਸ਼ ਦੌਰਾ ਕੀਤਾ ਗਿਆ। ਟੀਮ ਵਿਚ ਸੇਮ ਮੀਤੇ, ਸ਼ਹਿਰਜ਼ਾਦ ਜੋਯਾ, ਮੋਨਾਮੀ ਲਤੀਫ਼, ਮੇਘਨਾ ਸ਼ਰਮਾ, ਡਿਏਗੋ ਲੂਨਾ ਬਜ਼ਲਦੂਆ, ਨੇਹਾ ਵਿਆਸ, ਸੋਨੀਆ ਭਾਮਬਰੀ ਅਤੇ ਸੁਰੇਖਾ ਠਾਕੁਰ ਸ਼ਾਮਲ ਸਨ। ਇਸ ਦੌਰੇ ਦੀ ਵਿਸ਼ੇਸ਼ ਗੱਲ ਇਹ ਰਹੀ ਕਿ ਇਹ ਪੂਰੀ ਤਰ੍ਹਾਂ ਵਿਦਿਆਰਥੀ-ਕੇਂਦਰਿਤ ਰਿਹਾ। ਟੀਮ ਦਾ ਨਿੱਘਾ ਸਵਾਗਤ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੰਗਤ ਸਿੰਘ, ਪ੍ਰਿੰਸੀਪਲ ਗੁਰਦੀਪ ਸਿੰਘ ਅਤੇ ਸਮੂਹ ਸਟਾਫ਼ ਵਲੋਂ ਕੀਤਾ ਗਿਆ। ਦੌਰੇ ਦੌਰਾਨ ਟੀਮ ਨੇ ਸਕੂਲ ਦੀਆਂ ਅਤਿ-ਆਧੁਨਿਕ ਸਾਇੰਸ ਪ੍ਰਯੋਗਸ਼ਾਲਾਵਾਂ, ਕੰਪਿਊਟਰ ਲੈਬਾਂ ਅਤੇ ਲਾਇਬ੍ਰੇਰੀ ਦਾ ਨਿਰੀਖਣ ਕੀਤਾ। ਪ੍ਰਿੰਸੀਪਲ ਗੁਰਦੀਪ ਸਿੰਘ ਨੇ ਟੀਮ ਨੂੰ ਵਿਦਿਆਰਥੀਆਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਟੀਮ ਨੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨਾਲ ਵੀ ਵਿਸ਼ੇਸ਼ ਮੀਟਿੰਗ ਕਰਕੇ ਸਕੂਲ ਦੇ ਪ੍ਰਬੰਧ ਅਤੇ ਵਿਕਾਸ ਸੰਬੰਧੀ ਜਾਣਕਾਰੀ ਹਾਸਲ ਕੀਤੀ। ਵਿਦਿਆਰਥੀਆਂ ਵਲੋਂ ਤਿਆਰ ਕੀਤੀਆਂ ਵਸਤਾਂ ਅਤੇ ਹੱਥੀਂ ਬਣਾਏ ਤੋਹਫ਼ੇ ਦੇਖ ਕੇ ਟੀਮ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਅੰਤ ਵਿਚ ਵਰਲਡ ਬੈਂਕ ਟੀਮ ਦੇ ਮੁਖੀ ਨੇ ਸਕੂਲ ਪ੍ਰਬੰਧਨ ਦੀ ਬਿਹਤਰੀਨ ਕਾਰਗੁਜ਼ਾਰੀ ਅਤੇ ਸਕੂਲ ਦੀ ਸਾਫ਼-ਸਫਾਈ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੰਗਤ ਸਿੰਘ ਨੇ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਕੂਲਾਂ ਨੂੰ ਹੋਰ ਉਚਾਈਆਂ ’ਤੇ ਲਿਜਾਇਆ ਜਾਵੇਗਾ। ਪ੍ਰਿੰਸੀਪਲ ਗੁਰਦੀਪ ਸਿੰਘ ਨੇ ਵੀ ਟੀਮ ਦਾ ਧੰਨਵਾਦ ਕਰਦਿਆਂ ਸਕੂਲ ਨੂੰ ਬੁਲੰਦੀਆਂ ’ਤੇ ਲਿਜਾਣ ਦਾ ਭਰੋਸਾ ਦਿੱਤਾ। ਇਸ ਮੌਕੇ ਤਰਸੇਮ ਸਿੰਘ, ਨਿਸ਼ਾਨ ਸਿੰਘ, ਬਲਦੇਵ ਸਿੰਘ, ਹਰਮੀਤ ਸਿੰਘ, ਰਾਜਬੀਰ ਸਿੰਘ, ਸਰਬਜੀਤ ਸਿੰਘ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਤੇ ਸਬਜ਼ੀ ਉਤਪਾਦਕ ਕਿਸਾਨ ਜਥੇਬੰਦੀ ਵਲੋਂ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ 3 ਨਵੰਬਰ ਨੂੰ ਮੁਖ ਮੰਤਰੀ ਦੇ ਹਲਕੇ ਧੂਰੀ ਵਿਚ ਕਿਰਤੀਆਂ ਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਹਜ਼ਾਰਾਂ ਦੀ ਗਿਣਤੀ ਵਿਚ ਸੀਟੂ...
Ad Position 24