13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਚ ਮਹਿਲਾਵਾਂ ਦੀ ਸਿਹਤ ਅਤੇ ਕੈਂਸਰ ਜਾਗਰੂਕਤਾ ਸੰਬੰਧੀ ਵਿਸ਼ੇਸ਼ ਸੈਮੀਨਾਰ

ਪੱਟੀ, 13 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਚ ਮਹਿਲਾਵਾਂ ਦੀ ਸਿਹਤ, ਕੈਂਸਰ ਜਾਗਰੂਕਤਾ ਅਤੇ ਇਸ ਦੀ ਰੋਕਥਾਮ ਸੰਬੰਧੀ ਇਕ ਵਿਸ਼ੇਸ਼ ਹੈਲਥ ਕੇਅਰ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਪ੍ਰਸਿੱਧ ਮੈਡੀਕਲ ਔਕੋਲੋਜਿਸਟ ਡਾ.

Ad Position 21
No active advertisement
ਅਜੀਤ ਡੈਸਕ 14-10-2026
ਪੱਟੀ, 13 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਚ ਮਹਿਲਾਵਾਂ ਦੀ ਸਿਹਤ, ਕੈਂਸਰ ਜਾਗਰੂਕਤਾ ਅਤੇ ਇਸ ਦੀ ਰੋਕਥਾਮ ਸੰਬੰਧੀ ਇਕ ਵਿਸ਼ੇਸ਼ ਹੈਲਥ ਕੇਅਰ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਪ੍ਰਸਿੱਧ ਮੈਡੀਕਲ ਔਕੋਲੋਜਿਸਟ ਡਾ. ਰੋਹਨ ਗੁਪਤਾ ਨੇ ਮੁੱਖ ਮਹਿਮਾਨ ਅਤੇ ਬੁਲਾਰੇ ਵਜੋਂ ਸ਼ਿਰਕਤ ਕੀਤੀ। ਡਾ. ਰੋਹਨ ਗੁਪਤਾ ਨੇ ਵਿਦਿਆਰਥਣਾਂ, ਮਹਿਲਾ ਅਧਿਆਪਕਾਵਾਂ ਅਤੇ ਮਾਤਾਵਾਂ ਨੂੰ ਸੰਬੋਧਨ ਕਰਦਿਆਂ ਮਹਿਲਾਵਾਂ ਦੀ ਸਿਹਤ, ਕੈਂਸਰ ਦੇ ਸ਼ੁਰੂਆਤੀ ਲੱਛਣਾਂ, ਬਚਾਅ ਦੇ ਉਪਾਵਾਂ, ਸਿਹਤਮੰਦ ਜੀਵਨ-ਸ਼ੈਲੀ ਅਤੇ ਨਿਯਮਿਤ ਸਿਹਤ ਜਾਂਚ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ’ਤੇ ਕਲਾਸ 9ਵੀਂ ਤੋਂ 12ਵੀਂ ਤੱਕ ਦੀਆਂ ਵਿਦਿਆਰਥਣਾਂ, ਮਹਿਲਾ ਸਟਾਫ਼ ਅਤੇ ਵਿਦਿਆਰਥੀਆਂ ਦੀਆਂ ਮਾਤਾਵਾਂ ਨੇ ਉਤਸ਼ਾਹ ਨਾਲ ਭਾਗ ਲਿਆ। ਸੈਮੀਨਾਰ ਦਾ ਮੁੱਖ ਉਦੇਸ਼ ਮਹਿਲਾਵਾਂ ਵਿਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ‘ਸਾਵਧਾਨੀ ਹੀ ਬਚਾਅ ਦੀ ਪਹਿਲੀ ਪੌੜੀ ਹੈ’ ਦਾ ਸੰਦੇਸ਼ ਦੇਣਾ ਸੀ। ਸਕੂਲ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ ਪਿ੍ੰਸੀਪਲ ਕਮ ਐਗਜ਼ੀਕਿਊਟਿਵ ਡਾ. ਮਰਿਦੁਲਾ ਭਾਰਦਵਾਜ ਡਾਇਰੈਕਟਰ ਸੱਤਿਅਮ ਭਾਰਦਵਾਜ ਅਤੇ ਡਾਇਰੈਕਟਰ ਸੁੱਭੀ ਭਾਰਦਵਾਜ ਨੇ ਵੀ ਇਸ ਮੌਕੇ ’ਤੇ ਬਹੁਤ ਗਿਆਨ ਵਰਧਕ ਵਿਚਾਰ ਚਰਚਾ ਕੀਤੀ। ਪ੍ਰਿੰਸੀਪਲ ਡਾ. ਮਰਿਦੁਲਾ ਭਾਰਦਵਾਜ ਨੇ ਆਏ ਹੋਏ ਪਤਵੰਤਿਆਂ ਦਾ ਧੰਨਵਾਦ ਕੀਤਾ। ਸਕੂਲ ਦੇ ਮੈਨੇਜਿੰਗ ਕਮੇਟੀ ਦੇ ਮੈਂਬਰ ਸਕੂਲ ਵਿਚ ਇਸ ਤਰ੍ਹਾਂ ਦੇ ਅਗਾਂਹ ਵਧੂ ਅਤੇ ਗਿਆਨ ਵਰਧਕ ਸੈਮੀਨਾਰ ਕਰਵਾਉਣ ਵਿਚ ਹਮੇਸ਼ਾਂ ਹੀ ਅੱਗੇ ਆਉਂਦੇ ਰਹਿੰਦੇ ਹਨ ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੈਕੰਡਰੀ ਸਕੂਲ ਦੁੱਬਲੀ ਵਿਖੇ ਵਾਤਾਵਰਨ ਤੇ ਪਰਾਲੀ ਪ੍ਰਬੰਧਨ ਮੁਕਾਬਲੇ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਮੁੱਖ ਰਸਤੇ ਤੇ ਸੁੰਦਰ ਦਿੱਖ ਵਾਲੇ ਬੂਟੇ ਲਗਾਏ
Ad Position 24