13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਲੋਕ-ਪੱਖੀ ਫ਼ੈਸਲਿਆਂ ਨਾਲ ਪੰਜਾਬ ਵਿਚ ਵਿਕਾਸ ਦੀ ਨਵੀਂ ਦਿਸ਼ਾ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ - ਰਵਿੰਦਰ ਸਿੰਘ ਬ੍ਰਹਮਪੁਰਾ

ਤਰਨ ਤਾਰਨ, 13 ਅਕਤੂਬਰ (ਇਕਬਾਲ ਸਿੰਘ ਸੋਢੀ)— ਆਮ ਆਦਮੀ ਪਾਰਟੀ ਦੇ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਸਾਬਕਾ ਵਿਧਾਇਕ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਸਿਹਤ, ਸਿੱਖਿਆ, ਖੇਤੀਬਾੜੀ ਅਤੇ ਲੋਕ ਭਲਾਈ ਦੇ ਖੇਤਰਾਂ ਵਿਚ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸੇ ਵੀ ਸਰਕਾਰ ਦੀ ਸਫ਼ਲਤਾ ਦਾ ਅਸਲ ਮਾਪਦੰਡ ਆਮ ਲੋਕਾਂ ਦੇ ਜੀਵਨ ਵਿਚ ਆਉਣ ਵਾਲਾ ਸੁਧਾਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਧਿਆਨ ਵਿਚ ਰੱਖ ਕੇ ਕੀਤੇ ਜਾ ਰਹੇ ਕੰਮਾਂ ਨਾਲ ਆਮ ਪਰਿਵਾਰਾਂ ਨੂੰ ਰਾਹਤ ਦੇਣ ਦੇ ਯਤਨ ਕੀਤੇ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 14-10-2026
ਤਰਨ ਤਾਰਨ, 13 ਅਕਤੂਬਰ (ਇਕਬਾਲ ਸਿੰਘ ਸੋਢੀ)— ਆਮ ਆਦਮੀ ਪਾਰਟੀ ਦੇ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਸਾਬਕਾ ਵਿਧਾਇਕ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਸਿਹਤ, ਸਿੱਖਿਆ, ਖੇਤੀਬਾੜੀ ਅਤੇ ਲੋਕ ਭਲਾਈ ਦੇ ਖੇਤਰਾਂ ਵਿਚ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸੇ ਵੀ ਸਰਕਾਰ ਦੀ ਸਫ਼ਲਤਾ ਦਾ ਅਸਲ ਮਾਪਦੰਡ ਆਮ ਲੋਕਾਂ ਦੇ ਜੀਵਨ ਵਿਚ ਆਉਣ ਵਾਲਾ ਸੁਧਾਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਧਿਆਨ ਵਿਚ ਰੱਖ ਕੇ ਕੀਤੇ ਜਾ ਰਹੇ ਕੰਮਾਂ ਨਾਲ ਆਮ ਪਰਿਵਾਰਾਂ ਨੂੰ ਰਾਹਤ ਦੇਣ ਦੇ ਯਤਨ ਕੀਤੇ ਜਾ ਰਹੇ ਹਨ। ਬ੍ਰਹਮਪੁਰਾ ਨੇ ਕਿਹਾ ਕਿ ਸਿਹਤ ਸੇਵਾਵਾਂ ਦੇ ਖੇਤਰ ਵਿਚ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦਾ ਉਪਰਾਲਾ ਮਹੱਤਵਪੂਰਨ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਵਿਵਸਥਾ ਲੋਕਾਂ ਲਈ ਲਾਹੇਵੰਦ ਕਦਮ ਹੈ। ਉਨ੍ਹਾਂ ਕਿਹਾ ਕਿ ਗੰਭੀਰ ਬਿਮਾਰੀਆਂ ਦੇ ਇਲਾਜ ਦੌਰਾਨ ਪਰਿਵਾਰਾਂ ’ਤੇ ਪੈਣ ਵਾਲੇ ਆਰਥਿਕ ਬੋਝ ਨੂੰ ਘਟਾਉਣ ਲਈ ਅਜਿਹੀਆਂ ਸਿਹਤ ਸਹੂਲਤਾਂ ਦੀ ਅਹਿਮ ਭੂਮਿਕਾ ਹੈ। ਸਿੱਖਿਆ ਦੇ ਖੇਤਰ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਵਿਦਿਆਰਥੀਆਂ ਨੂੰ ਬਿਹਤਰ ਵਿੱਦਿਅਕ ਮਾਹੌਲ ਦੇਣਾ ਸਮੇਂ ਦੀ ਲੋੜ ਹੈ। ਸਕੂਲ ਆਫ਼ ਐਮੀਨੈਂਸ ਵਰਗੇ ਉਪਰਾਲਿਆਂ ਰਾਹੀਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਮੌਕੇ ਪ੍ਰਦਾਨ ਕਰਨ ਵੱਲ ਧਿਆਨ ਦੇਣਾ ਸਵਾਗਤਯੋਗ ਹੈ। ਕਿਸਾਨਾਂ ਦੇ ਮੁੱਦੇ ਉੱਤੇ ਬ੍ਰਹਮਪੁਰਾ ਨੇ ਕਿਹਾ ਕਿ ਖੇਤੀਬਾੜੀ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। ਕਿਸਾਨਾਂ ਨੂੰ ਦਿਨ ਵੇਲੇ ਸਿੰਜਾਈ ਲਈ ਬਿਜਲੀ ਮੁਹੱਈਆ ਕਰਵਾਉਣ, ਨਹਿਰੀ ਪਾਣੀ ਦੀ ਵਰਤੋਂ ਵਧਾਉਣ ਅਤੇ ਖੇਤੀਬਾੜੀ ਨਾਲ ਸਬੰਧਤ ਬੁਨਿਆਦੀ ਢਾਂਚੇ ਨੂੰ ਸੁਧਾਰਨ ਦੇ ਯਤਨ ਖੇਤੀ ਖੇਤਰ ਲਈ ਅਹਿਮ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਸਿਹਤ, ਸਿੱਖਿਆ, ਰੁਜ਼ਗਾਰ, ਖੇਤੀਬਾੜੀ ਅਤੇ ਨਸ਼ਿਆਂ ਵਿਰੁੱਧ ਕਾਰਵਾਈ ਵਰਗੇ ਮੁੱਦਿਆਂ ਉੱਤੇ ਲਗਾਤਾਰ ਕੰਮ ਕਰਨਾ ਲਾਜ਼ਮੀ ਹੈ। ਸਰਕਾਰ ਦੀਆਂ ਪ੍ਰਾਪਤੀਆਂ ਦੇ ਨਾਲ-ਨਾਲ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨਾ ਵੀ ਓਨਾ ਹੀ ਮਹੱਤਵਪੂਰਨ ਹੈ। ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ ਨੂੰ ਮਜ਼ਬੂਤ ਬਣਾਉਣ ਲਈ ਲੋਕਾਂ ਦੀ ਭਾਗੀਦਾਰੀ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸ ਕਾਰਜਾਂ ਦੀ ਨਿਰੰਤਰਤਾ ਜ਼ਰੂਰੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਹੋਰ ਗਤੀ ਦਿੱਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਭਾਈ ਮਨਜੀਤ ਸਿੰਘ ਹਲਕਾ ਖੇਮਕਰਨ ਦੇ ਕੋਆਰਡੀਨੇਟਰ ਨਿਯੁਕਤ ਅਗਲੀ ਖ਼ਬਰ ਦੁਸਹਿਰਾ ਗਰਾਊਂਡ ਪੱਟੀ ਦਾ ਚੇਅਰਮੈਨ ਅਤੇ ਪ੍ਰਧਾਨ ਨੇ ਲਿਆ ਜਾਇਜ਼ਾ
Ad Position 24