ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਸਿੱਖਿਆ ਅਤੇ ਅਧਿਆਪਕਾਂ ਦੇ ਸਤਿਕਾਰ ਬਾਰੇ ਨੁੱਕੜ ਨਾਟਕ ਕਰਵਾਇਆ
ਝਬਾਲ, 13 ਅਕੂਤਬਰ (ਸੁਖਦੇਵ ਸਿੰਘ)– ਸੰਤ ਬਾਬਾ ਖੜਕ ਸਿੰਘ ਤੇ ਸੰਤ ਬਾਬਾ ਦਰਸ਼ਨ ਸਿੰਘ ਦੁਆਰਾ ਸਥਾਪਿਤ ਅਤੇ ਮੌਜੂ਼ੂਦਾ ਸਰਪ੍ਰਸਤ ਬਾਬਾ ਸੰਤੋਖ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਵਿਦਿਅਕ ਸੰਸਥਾ ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਰੈਡ ਆਰਟਸ ਪੰਜਾਬੀ ਥੀਏਟਰ ਗਰੁੱਪ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਸਿੱਖਿਆ ਦੀ ਮਹੱਤਤਾ ਅਤੇ ਅਧਿਆਪਕਾਂ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਉਜਾਗਰ ਕਰਦਾ ਨੁੱਕੜ ਨਾਟਕ ਪੇਸ਼ ਕੀਤਾ ਗਿਆ। ਰੈੱਡ ਆਰਟਸ ਪੰਜਾਬ ਥੀਏਟਰ ਗਰੁੱਪ ਦੇ ਕਲਾਕਾਰਾਂ ਨੇ ਆਪਣੀ ਪ੍ਰਭਾਵਸ਼ਾਲੀ ਪੇਸ਼ਕਾਰੀ ਰਾਹੀਂ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਤੀ ਜਾਗਰੂਕ ਹੋਣ ਅਤੇ ਅਧਿਆਪਕਾਂ ਨਾਲ ਸਤਿਕਾਰ ਭਰਿਆ ਰਿਸ਼ਤਾ ਕਾਇਮ ਰੱਖਣ ਦਾ ਸੰਦੇਸ਼ ਦਿੱਤਾ।
ਝਬਾਲ, 13 ਅਕੂਤਬਰ (ਸੁਖਦੇਵ ਸਿੰਘ)– ਸੰਤ ਬਾਬਾ ਖੜਕ ਸਿੰਘ ਤੇ ਸੰਤ ਬਾਬਾ ਦਰਸ਼ਨ ਸਿੰਘ ਦੁਆਰਾ ਸਥਾਪਿਤ ਅਤੇ ਮੌਜੂ਼ੂਦਾ ਸਰਪ੍ਰਸਤ ਬਾਬਾ ਸੰਤੋਖ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਵਿਦਿਅਕ ਸੰਸਥਾ ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਰੈਡ ਆਰਟਸ ਪੰਜਾਬੀ ਥੀਏਟਰ ਗਰੁੱਪ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਸਿੱਖਿਆ ਦੀ ਮਹੱਤਤਾ ਅਤੇ ਅਧਿਆਪਕਾਂ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਉਜਾਗਰ ਕਰਦਾ ਨੁੱਕੜ ਨਾਟਕ ਪੇਸ਼ ਕੀਤਾ ਗਿਆ। ਰੈੱਡ ਆਰਟਸ ਪੰਜਾਬ ਥੀਏਟਰ ਗਰੁੱਪ ਦੇ ਕਲਾਕਾਰਾਂ ਨੇ ਆਪਣੀ ਪ੍ਰਭਾਵਸ਼ਾਲੀ ਪੇਸ਼ਕਾਰੀ ਰਾਹੀਂ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਤੀ ਜਾਗਰੂਕ ਹੋਣ ਅਤੇ ਅਧਿਆਪਕਾਂ ਨਾਲ ਸਤਿਕਾਰ ਭਰਿਆ ਰਿਸ਼ਤਾ ਕਾਇਮ ਰੱਖਣ ਦਾ ਸੰਦੇਸ਼ ਦਿੱਤਾ। ਪ੍ਰਿੰਸੀਪਲ ਡਾਕਟਰ ਕਰਨਜੀਤ ਸਿੰਘ ਬੇਦੀ ਨੇ ਦੱਸਿਆ ਕਿ ਨਾਟਕ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਸਿੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਅਧਿਆਪਕ-ਵਿਦਿਆਰਥੀ ਰਿਸ਼ਤੇ ਦੀ ਅਹਿਮੀਅਤ ਨੂੰ ਉਜਾਗਰ ਕਰਨਾ ਸੀ। ਉਨ੍ਹਾਂ ਨੇ ਆਏ ਹੋਏ ਕਲਾਕਾਰਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ ਦਾ ਆਦਰ ਅਤੇ ਸਨਮਾਨ ਕਰਨ ਲਈ ਕਿਹਾ। ਸਟੇਜ ਦਾ ਸੰਚਾਲਨ ਪ੍ਰੋਫੈਸਰ ਇੰਦਰਜੀਤ ਸਿੰਘ ਵਲੋਂ ਨਿਭਾਇਆ ਗਿਆ । ਇਸ ਮੌਕੇ ਸਟਾਫ ਸੁਪਰਡੈਂਟ ਤਜਿੰਦਰ ਸਿੰਘ, ਡਾਕਟਰ ਅਮਰਬੀਰ ਸਿੰਘ, ਪ੍ਰੋ. ਸੁਰਿੰਦਰ ਸਿੰਘ, ਪ੍ਰੋ. ਅੰਮ੍ਰਿਤਪਾਲ ਸਿੰਘ, ਸੁਖਬੀਰ ਸਿੰਘ, ਪ੍ਰੋ. ਸੁਖਪਾਲ ਕੌਰ, ਪ੍ਰੋਫੈਸਰ ਅਕਵਿੰਦਰ ਕੌਰ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਚੰਦਪ੍ਰੀਤ ਕੌਰ, ਪ੍ਰੋ. ਸਿਮਰਨਜੀਤ ਕੌਰ, ਪ੍ਰੋਫੈਸਰ ਪਲਵਿੰਦਰ ਕੌਰ, ਪ੍ਰੋ. ਕੰਵਲਪ੍ਰੀਤ ਕੌਰ, ਪ੍ਰੋ. ਰਮਨਦੀਪ ਕੌਰ, ਡਾਕਟਰ ਰਾਜਵਿੰਦਰ ਕੌਰ ਸਮੇਤ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ ।