ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ
ਤਰਨ ਤਾਰਨ, 14 ਅਕਤੂਬਰ (ਪਰਮਜੀਤ ਜੋਸ਼ੀ)— ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਉਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਇਲਾਕੇ ਦੇ ਇਕ ਪਿੰਡ ਦੀ ਰਹਿਣ ਵਾਲੀ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਦੋਹਤੀ ਜਿਸ ਦੀ ਉਮਰ ਕਰੀਬ 14 ਸਾਲ ਹੈ, ਉਸ ਨਾਲ ਰਹਿੰਦੀ ਹੈ, ਜੋ ਕਿ 11 ਅਕਤੂਬਰ ਨੂੰ ਉਸਦੇ ਘਰ ਮੌਜੂਦ ਨਹੀਂ ਸੀ ਕਿ ਉਸਦੀ ਦੋਹਤੀ ਪਿੱਛੋਂ ਕਿਧਰੇ ਚਲੀ ਗਈ।
ਤਰਨ ਤਾਰਨ, 14 ਅਕਤੂਬਰ (ਪਰਮਜੀਤ ਜੋਸ਼ੀ)— ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਉਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਇਲਾਕੇ ਦੇ ਇਕ ਪਿੰਡ ਦੀ ਰਹਿਣ ਵਾਲੀ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਦੋਹਤੀ ਜਿਸ ਦੀ ਉਮਰ ਕਰੀਬ 14 ਸਾਲ ਹੈ, ਉਸ ਨਾਲ ਰਹਿੰਦੀ ਹੈ, ਜੋ ਕਿ 11 ਅਕਤੂਬਰ ਨੂੰ ਉਸਦੇ ਘਰ ਮੌਜੂਦ ਨਹੀਂ ਸੀ ਕਿ ਉਸਦੀ ਦੋਹਤੀ ਪਿੱਛੋਂ ਕਿਧਰੇ ਚਲੀ ਗਈ। ਉਸ ਨੂੰ ਹੁਣ ਪਤਾ ਚੱਲਿਆ ਹੈ ਕਿ ਉਸਦੀ ਦੋਹਤੀ ਨੂੰ ਗੁਰਸ਼ਰਨ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਬੂੜ ਚੰਦ ਵਿਆਹ ਦਾ ਝਾਂਸਾ ਦੇ ਕੇ ਭਜਾ ਲੈ ਗਿਆ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਹੀਰਾ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।