15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਵਲੋਂ ਮੋਮਬੱਤੀ ਮਾਰਚ

ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਵਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੀ ਅਗਵਾਈ ਹੇਠ ਬੀਤੇ ਦਿਨ ਮਾਨਸਾ ਵਿਖੇ ਨਸ਼ਿਆਂ ਦਾ ਵਿਰੋਧ ਕਰਨ ’ਤੇ ਕੈਮਿਸਟ ਵਲੋਂ ਗੋਲੀਆਂ ਮਾਰ ਕੇ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਕਰਨ ਦੇ ਵਿਰੋਧ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਕੈਂਡਲ ਮਾਰਚ ਕੱਢਿਆ ਗਿਆ। ਬੋਹੜੀ ਚੌਂਕ ਤੋਂ ਰੋਹੀ ਵਾਲਾ ਪੁਲ ਨਜ਼ਦੀਕ ਸਿਵਲ ਹਸਪਤਾਲ ਤਰਨ ਤਾਰਨ ਤੱਕ ਕੱਢੇ ਗਏ ਕੈਂਡਲ ਮਾਰਚ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਪਰਮਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਗਟ ਕੀਤਾ ਅਤੇ ਸੂਬੇ ਵਿਚ ਨਸ਼ਿਆਂ ਦੇ ਵੱਧ ਰਹੇ ਕਾਰੋਬਾਰ ’ਤੇ ਡੂੰਘੀ ਚਿੰਤਾ ਜ਼ਾਹਰ ਕੀਤੀ।

Ad Position 21
No active advertisement
ਤਰਨ ਤਾਰਨ ਵਿਖੇ ਕੀਤੇ ਗਏ ਮੋਮਬੱਤੀ ਮਾਰਚ ਦੀ ਅਗਵਾਈ ਕਰਦੇ ਹੋਏ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਅਤੇ ਹਾਜ਼ਰ ਕਾਂਗਰਸੀ ਆਗੂ ਤੇ ਵਰਕਰ। ਤਸਵੀਰ: ਲਵਲੀ 15-10-2026
ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਵਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੀ ਅਗਵਾਈ ਹੇਠ ਬੀਤੇ ਦਿਨ ਮਾਨਸਾ ਵਿਖੇ ਨਸ਼ਿਆਂ ਦਾ ਵਿਰੋਧ ਕਰਨ ’ਤੇ ਕੈਮਿਸਟ ਵਲੋਂ ਗੋਲੀਆਂ ਮਾਰ ਕੇ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਕਰਨ ਦੇ ਵਿਰੋਧ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਕੈਂਡਲ ਮਾਰਚ ਕੱਢਿਆ ਗਿਆ। ਬੋਹੜੀ ਚੌਂਕ ਤੋਂ ਰੋਹੀ ਵਾਲਾ ਪੁਲ ਨਜ਼ਦੀਕ ਸਿਵਲ ਹਸਪਤਾਲ ਤਰਨ ਤਾਰਨ ਤੱਕ ਕੱਢੇ ਗਏ ਕੈਂਡਲ ਮਾਰਚ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਪਰਮਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਗਟ ਕੀਤਾ ਅਤੇ ਸੂਬੇ ਵਿਚ ਨਸ਼ਿਆਂ ਦੇ ਵੱਧ ਰਹੇ ਕਾਰੋਬਾਰ ’ਤੇ ਡੂੰਘੀ ਚਿੰਤਾ ਜ਼ਾਹਰ ਕੀਤੀ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦਾ ਕਾਲਾ ਕਾਰੋਬਾਰ ਲਗਾਤਾਰ ਤੇਜ਼ੀ ਨਾਲ ਵੱਧ ਰਿਹਾ ਹੈ ਅਤੇ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਮਾਨਸਾ ਵਿਖੇ ਨਸ਼ਿਆਂ ਦੇ ਕਾਰੋਬਾਰ ਦਾ ਵਿਰੋਧ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਬੇਹੱਦ ਮੰਦਭਾਗੀ ਹੈ। ਉਨ੍ਹਾਂ ਮੰਗ ਕੀਤੀ ਕਿ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿਚ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਈਆਂ ਜਾਣ। ਇਸ ਮੌਕੇ ’ਤੇ ਪ੍ਰਦੀਪ ਸਿੰਘ ਕੋਟ ਦਸੰਧੀ ਮੱਲ ਬਲਾਕ ਪ੍ਰਧਾਨ ਤਰਨਤਾਰਨ, ਸਕੱਤਰ ਸਿੰਘ ਰਾਮਰੌਣੀ, ਅੰਗਰੇਜ਼ ਸਿੰਘ ਖੱਬੇ ਏ.ਬੀ.ਟੀ.ਸੀ. ਟਰਾਂਸਪੋਰਟ ਵਾਲੇ, ਗੁਰਵਿੰਦਰ ਸਿੰਘ ਬੌਬੀ ਤਖਤੂਚੱਕ, ਕੁਲਬੀਰ ਸਿੰਘ ਸਰਪੰਚ ਨੂਰਦੀ, ਹਰਮਨਜੋਤ ਸਿੰਘ ਪਲਾਸੌਰ, ਬਲਜੀਤ ਸਿੰਘ ਸਰਪੰਚ ਰਟੌਲ, ਸੁੱਖ ਸਰਪੰਚ ਲਹੀਆਂ, ਰਾਮ ਲਾਲ ਸਾਬਕਾ ਕੌਂਸਲਰ, ਸਰਪੰਚ ਹੈਪੀ ਬਾਲੇਚੱਕ, ਸਾਹਿਬ ਸਿੰਘ ਸਰਪੰਚ ਮੁਰਾਦਪੁਰਾ, ਗੁਰਜੀਤ ਸਿੰਘ ਮੁਰਾਦਪੁਰਾ, ਸੁਖਜੀਤ ਸਿੰਘ, ਪਰਗਟ ਸਿੰਘ, ਸਿਮਰਨਜੀਤ ਸਿੰਘ ਬਹਿਲਾ, ਨੀਰਜ ਕੁਮਾਰ, ਡਾ. ਪ੍ਰਦੀਪ ਕੁਮਾਰ ਲਿਟਲ, ਨਿਸ਼ਾਨ ਸਿੰਘ, ਮਨੀਸ਼ ਕੁਮਾਰ, ਅਵਤਾਰ ਸਿੰਘ, ਗੁਰਜੰਟ ਸਿੰਘ, ਰਜਿੰਦਰ ਭੰਡਾਰੀ, ਯਸ਼ਪਾਲ ਸ਼ਰਮਾ, ਜੋਬਨ ਸਿੰਘ, ਸਰਵਨ ਸਿੰਘ, ਅਰਸ਼ਦੀਪ ਸਿੰਘ, ਹਰਜੀਤ ਸਿੰਘ, ਰਾਜਨਪ੍ਰੀਤ ਸਿੰਘ, ਬਲਵਿੰਦਰ ਸਿੰਘ, ਜਗਰੂਪ ਸਿੰਘ, ਜਤਿੰਦਰ ਸਿੰਘ, ਦਿਲਬਾਗ ਸਿੰਘ, ਜਰਮਨਜੀਤ ਸਿੰਘ, ਧਰਮ ਸਿੰਘ, ਧਰਮ ਸਿੰਘ, ਸਿਮਰਨਜੀਤ ਸਿੰਘ, ਗੁਰਪ੍ਰਤਾਪ ਸਿੰਘ, ਕਾਰਤਿਕ ਸ਼ਰਮਾ, ਸੁਖਦੀਪ ਸਿੰਘ ਸਰਪੰਚ, ਮਨਜੀਤ ਸਿੰਘ ਕੁੰਡੀ, ਪ੍ਰਤਾਪ ਸਿੰਘ, ਜਸਪਾਲ ਸਿੰਘ ਪਾਲਾ, ਅਜੀਤਪਾਲ ਸਿੰਘ, ਅੰਗਰੇਜ ਸਿੰਘ ਮੁਰਾਦਪੁਰਾ, ਗੁਰਬਖਸ਼ ਸਿੰਘ, ਅਜੇ ਕੁਮਾਰ, ਸੁਖਜਿੰਦਰ ਸਿੰਘ, ਨਵਜੋਤ ਸਿੰਘ ਪਲਾਸੌਰ, ਸਵਿੰਦਰ ਸਿੰਘ, ਅਕਾਸ਼ਦੀਪ ਸਿੰਘ, ਕਰਮਬੀਰ ਸਿੰਘ, ਗੁਰਜੰਟ ਸਿੰਘ ਪੱਟੀ, ਜੈਦੀਪ ਸਿੰਘ ਪੱਟੀ, ਦਿਲਬਾਗ ਸਿੰਘ, ਬਲਵਿੰਦਰ ਸਿੰਘ, ਲਵਪ੍ਰੀਤ ਸਿੰਘ, ਰਵਿੰਦਰ ਸਿੰਘ, ਜੈਪਾਲ ਸਿੰਘ, ਅਵਤਾਰ ਸਿੰਘ, ਗੁਰਸੇਵਕ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫ਼ਤਾਰ ਟਰੱਕ ਦੀ ਲਪੇਟ ’ਚ ਆਉਣ ਨਾਲ ਆਂਗਣਵਾੜੀ ਵਰਕਰ ਦੀ ਮੌਤ, ਪਤੀ ਜ਼ਖ਼ਮੀ ਅਗਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ
Ad Position 24