15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਨੇ ਨਾਅਰੇਬਾਜ਼ੀ ਕੀਤੀ

ਝਬਾਲ, 14 ਅਕਤੂਬਰ (ਸੁਖਦੇਵ ਸਿੰਘ/ਸਰਬਜੀਤ ਸਿੰਘ)–ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਕਿਸਾਨ ਸੰਯੁਕਤ ਮੋਰਚੇ ਵਲੋਂ ਕਾਮਰੇਡ ਦਵਿੰਦਰ ਕੁਮਾਰ ਸੋਹਲ ਅਤੇ ਪੂਰਨ ਸਿੰਘ ਝਬਾਲ ਦੀ ਅਗਵਾਈ ਹੇਠ ਝਬਾਲ ਚੌਕ ਵਿਚ ਸੂਬਾ ਸਰਕਾਰ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨ ਅਤੇ ਮਜ਼ਦੂਰ ਆਗੂਆਂ ਨੇ ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੀ ਲਗਾਤਾਰ ਹੋ ਰਹੀ ਤਸਕਰੀ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ।

Ad Position 21
No active advertisement
ਅਜੀਤ ਡੈਸਕ 15-10-2026
ਝਬਾਲ, 14 ਅਕਤੂਬਰ (ਸੁਖਦੇਵ ਸਿੰਘ/ਸਰਬਜੀਤ ਸਿੰਘ)–ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਕਿਸਾਨ ਸੰਯੁਕਤ ਮੋਰਚੇ ਵਲੋਂ ਕਾਮਰੇਡ ਦਵਿੰਦਰ ਕੁਮਾਰ ਸੋਹਲ ਅਤੇ ਪੂਰਨ ਸਿੰਘ ਝਬਾਲ ਦੀ ਅਗਵਾਈ ਹੇਠ ਝਬਾਲ ਚੌਕ ਵਿਚ ਸੂਬਾ ਸਰਕਾਰ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨ ਅਤੇ ਮਜ਼ਦੂਰ ਆਗੂਆਂ ਨੇ ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੀ ਲਗਾਤਾਰ ਹੋ ਰਹੀ ਤਸਕਰੀ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਘਟਨਾ ਨੇ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਵਿਚ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਲੋਕਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਇਸ ਮੌਕੇ ਕਿਸਾਨ ਆਗੂ ਮਲਕੀਤ ਸਿੰਘ ਬਘਿਆੜੀ, ਕੈਪਟਨ ਸਿੰਘ ਬਘਿਆੜੀ, ਹਰਦੀਪ ਸਿੰਘ ਰਸੂਲਪੁਰ, ਕਾਮਰੇਡ ਜਗਤਾਰ ਸਿੰਘ ਜੱਗਾ ਅਤੇ ਜਥੇਦਾਰ ਬਲਕਾਰ ਸਿੰਘ ਬਘਿਆੜੀ, ਗੁਰਵਿੰਦਰ ਸਿੰਘ ਫੌਜੀ, ਰਛਪਾਲ ਸਿੰਘ ਬਾਊ, ਸਾਬਕਾ ਸਰਪੰਚ ਪਰਮਜੀਤ ਸਿੰਘ, ਪੂਰਨ ਸਿੰਘ ਝਬਾਲ, ਬਲਬੀਰ ਸਿੰਘ ਸਿੰਘ, ਰਛਪਾਲ ਸਿੰਘ, ਹਰਜਿੰਦਰ ਸਿੰਘ ਮੰਨਣ, ਬੀ.ਐੱਸ ਟੇਲਰ, ਪ੍ਧਾਨ ਅਸ਼ੋਕ ਕੁਮਾਰ, ਕੁਲਵਿੰਦਰ ਸਿੰਘ ਸੋਹਲ, ਦਿਲਬਾਗ ਸਿੰਘ ਐਮਾ, ਕਾਬਲ ਸਿੰਘ ਚਾਹਲ,ਬਲਜੀਤ ਸਿੰਘ ਸਰਾ ਸਮੇਤ ਕਿਸਾਨ ਅਤੇ ਮਜ਼ਦੂਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਵਿਚ ਅਸਾਨੀ ਨਾਲ ਮਿਲ ਰਹੇ ਹਨ ਨਸ਼ੀਲੇ ਕੈਪਸੂਲ ਤੇ ਗੋਲੀਆਂ ਅਗਲੀ ਖ਼ਬਰ ‘ ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ’ ਤਹਿਤ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਮਿਲ ਕੇ ਹੰਭਲਾ ਮਾਰਨ ਦਾ ਸੱਦਾ
Ad Position 24