14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਵਿਖੇ ਅਧਿਆਪਕ-ਮਾਪੇ ਮਿਲਣੀ ਕਰਵਾਈ

ਮੀਆਂਵਿੰਡ, 14 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾਂ ਵਿਖੇ ਮਾਪੇ-ਅਧਿਆਪਕ ਮਿਲਣੀ ਦੌਰਾਨ ਐਸ. ਏ.

Ad Position 21
No active advertisement
ਅਜੀਤ ਡੈਸਕ 15-10-2026
ਮੀਆਂਵਿੰਡ, 14 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾਂ ਵਿਖੇ ਮਾਪੇ-ਅਧਿਆਪਕ ਮਿਲਣੀ ਦੌਰਾਨ ਐਸ.ਏ. ਇਕ ਦਾ ਨਤੀਜਾ ਐਲਾਨਿਆ ਗਿਆ । ਇਸ ਮਿਲਣੀ ਵਿਚ ਮਾਪਿਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਬੱਚਿਆਂ ਦੀ ਪੜ੍ਹਾਈ ਤੇ ਕਾਰਗੁਜ਼ਾਰੀ ਬਾਰੇ ਅਧਿਆਪਕਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਅਧਿਆਪਕਾਂ ਨੇ ਮਾਪਿਆਂ ਨੂੰ ਵਿਦਿਆਰਥੀਆਂ ਦੀ ਪੜ੍ਹਾਈ, ਹਾਜ਼ਰੀ, ਅਨੁਸ਼ਾਸਨ ਅਤੇ ਵੱਖ-ਵੱਖ ਵਿਸ਼ਿਆਂ ਵਿਚ ਪ੍ਰਦਰਸ਼ਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਅਧਿਆਪਕਾਂ ਨੇ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਵਿਚ ਹੋਰ ਸੁਧਾਰ ਲਿਆਉਣ ਲਈ ਘਰ ਵਿਚ ਵੀ ਉਨ੍ਹਾਂ ਵੱਲ ਵਿਸ਼ੇਸ਼ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਜਗਪ੍ਰੀਤ ਕੌਰ ਨੇ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਦਾ ਮੁੱਖ ਉਦੇਸ਼ ਸਕੂਲ ਅਤੇ ਮਾਪਿਆਂ ਵਿਚਕਾਰ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਫ਼ਲਤਾ ਲਈ ਸਕੂਲ ਅਤੇ ਮਾਪਿਆਂ ਦਾ ਮਿਲ ਕੇ ਯਤਨ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੇ ਨੈਤਿਕ ਗੁਣਾਂ, ਅਨੁਸ਼ਾਸਨ ਅਤੇ ਸ਼ਖ਼ਸੀਅਤ ਦੇ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦੇਣ। ਉਨ੍ਹਾਂ ਕਿਹਾ ਕਿ ਹਰ ਬੱਚੇ ਵਿਚ ਕੋਈ ਨਾ ਕੋਈ ਵਿਸ਼ੇਸ਼ ਯੋਗਤਾ ਹੁੰਦੀ ਹੈ, ਜਿਸ ਨੂੰ ਸਹੀ ਮਾਰਗਦਰਸ਼ਨ ਅਤੇ ਹੌਂਸਲਾ-ਅਫ਼ਜ਼ਾਈ ਨਾਲ ਨਿਖਾਰਿਆ ਜਾ ਸਕਦਾ ਹੈ। ਇਸ ਮੌਕੇ ਸਕੂਲ ਦੇ ਚੇਅ. ਜਸਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਸਿੱਖਿਆ ਬੱਚਿਆਂ ਦੇ ਸੁਨਹਿਰੀ ਭਵਿੱਖ ਦੀ ਨੀਂਹ ਹੈ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਸਿਰਫ਼ ਵਿਦਿਆਰਥੀਆਂ ਨੂੰ ਵਿੱਦਿਅਕ ਗਿਆਨ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਚੰਗੇ ਸੰਸਕਾਰਾਂ ਵਾਲੇ, ਅਨੁਸ਼ਾਸਿਤ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਵੀ ਹੈ। ਉਨ੍ਹਾਂ ਨੇ ਕਿਹਾ ਕਿ ਮਾਪਿਆਂ ਅਤੇ ਅਧਿਆਪਕਾਂ ਦੇ ਸਾਂਝੇ ਯਤਨਾਂ ਨਾਲ ਹੀ ਬੱਚਿਆਂ ਨੂੰ ਸਹੀ ਦਿਸ਼ਾ ਵਿਚ ਅੱਗੇ ਵਧਾਇਆ ਜਾ ਸਕਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀਆਂ ਕਮੀਆਂ ਤੋਂ ਸਿੱਖ ਕੇ ਹੋਰ ਮਿਹਨਤ ਕਰਨ ਅਤੇ ਭਵਿੱਖ ਵਿਚ ਬਿਹਤਰ ਨਤੀਜੇ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬਾਬਾ ਸੋਨੂੰ ਸ਼ਾਹ ਹਰੀਕੇ ਨੂੰ ਵੱਡਾ ਸਦਮਾ, ਮਾਤਾ ਰਾਜ ਰਾਣੀ ਦਾ ਦਿਹਾਂਤ ਅਗਲੀ ਖ਼ਬਰ ਪੰਜਾਬ ਵਿਚ ਰੋਜ਼ਾਨਾ ਹੋ ਰਹੇ ਸ਼ਰੇਆਮ ਕਤਲਾਂ ਕਾਰਨ ਮਾਹੌਲ ਨਾਜ਼ੁਕ-ਹਰਜੀਤ ਸਿੰਘ ਸੰਧੂ
Ad Position 24