14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਸੂਬਾ ਸਕੱਤਰ ਮੰਨਾ ਦੀ ਅਗਵਾਈ ਹੇਠ ਸਾਬਕਾ ਥਾਣੇਦਾਰ ਜਰਨੈਲ ਸਿੰਘ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਿਲ

ਮੀਆਂਵਿੰਡ, 14 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਵਿਚ ਪੈਂਦੇ ਪਿੰਡ ਸਿੰਘਪੁਰਾ ਤੋਂ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਸਾਬਕਾ ਥਾਣੇਦਾਰ ਜਰਨੈਲ ਸਿੰਘ ਆਪਣੇ ਸਾਥੀਆਂ ਸਮੇਤ ਭਾਜਪਾ ਦੇ ਸੂਬਾ ਸਕੱਤਰ ਸਾਬਕਾ ਰਾਜ ਮੰਤਰੀ ਮਨਜੀਤ ਸਿੰਘ ਮੀਆਂਵਿੰਡ ਦੀ ਅਗਵਾਈ ਹੇਠ ਭਾਜਪਾ ਵਿਚ ਸ਼ਾਮਿਲ ਹੋ ਗਿਆ। ਪਿੰਡ ਮੀਆਂਵਿੰਡ ਪੁੱਜੇ ਜਰਨੈਲ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਸਾਰੀਆਂ ਪਾਰਟੀਆਂ ਦਾ ਰਾਜ ਵੇਖ ਲਿਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 15-10-2026
ਮੀਆਂਵਿੰਡ, 14 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਵਿਚ ਪੈਂਦੇ ਪਿੰਡ ਸਿੰਘਪੁਰਾ ਤੋਂ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਸਾਬਕਾ ਥਾਣੇਦਾਰ ਜਰਨੈਲ ਸਿੰਘ ਆਪਣੇ ਸਾਥੀਆਂ ਸਮੇਤ ਭਾਜਪਾ ਦੇ ਸੂਬਾ ਸਕੱਤਰ ਸਾਬਕਾ ਰਾਜ ਮੰਤਰੀ ਮਨਜੀਤ ਸਿੰਘ ਮੀਆਂਵਿੰਡ ਦੀ ਅਗਵਾਈ ਹੇਠ ਭਾਜਪਾ ਵਿਚ ਸ਼ਾਮਿਲ ਹੋ ਗਿਆ। ਪਿੰਡ ਮੀਆਂਵਿੰਡ ਪੁੱਜੇ ਜਰਨੈਲ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਸਾਰੀਆਂ ਪਾਰਟੀਆਂ ਦਾ ਰਾਜ ਵੇਖ ਲਿਆ ਗਿਆ ਹੈ। ਹੁਣ ਉਨ੍ਹਾਂ ਵਾਂਗ ਪੰਜਾਬ ਦੇ ਲੋਕ ਉਨ੍ਹਾਂ ਨੂੰ ਪੰਜਾਬ ਦੀ ਸੱਤਾ ਸੌਂਪਣੀ ਨਹੀਂ ਚਾਹੁੰਦੇ, ਲੋਕ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਸ਼ਾਂਤੀ ਵਾਲਾ ਮਾਹੌਲ ਅਤੇ ਭ੍ਰਿਸ਼ਟਾਚਾਰ ਤੋਂ ਰਾਹਤ ਰਾਜ ਮਿਲੇ ਜੋ ਸਿਰਫ ਤੇ ਸਿਰਫ ਭਾਰਤੀ ਜਨਤਾ ਪਾਰਟੀ ਹੀ ਦੇ ਸਕਦੀ ਹੈ। ਜਿਸ ਕਰਕੇ ਉਹ ਅੱਜ ਤੋਂ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਉਨ੍ਹਾਂ ਦੀ ਪਾਰਟੀ ਵਿਚ ਕੰਮ ਕਰਨ ਲਈ ਭਾਜਪਾ ਵਿਚ ਸ਼ਾਮਿਲ ਹੋਏ ਹਨ। ਇਸ ਮੌਕੇ ਗੱਲਬਾਤ ਕਰਦੇ ਹੋਏ ਮਨਜੀਤ ਸਿੰਘ ਮੰਨਾ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਦਿਨੋ ਦਿਨ ਖਰਾਬ ਹੁੰਦੇ ਜਾ ਰਹੇ ਹਨ ਸ਼ਰੇਆਮ ਕਤਲੇਆਮ ਲੁੱਟਾਂ-ਖੋਹਾਂ ਹੋ ਰਹੀਆਂ ਹਨ, ਜਿਸ ਕਰਕੇ ਲੋਕ ਚਾਹੁੰਦੇ ਹਨ ਕਿ ਸਾਨੂੰ ਯੂਪੀ ਵਰਗਾ ਰਾਜ ਮਿਲੇ। ਇਸ ਕਰਕੇ ਲੋਕ ਆਪ ਮੁਹਾਰੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਪਾਰਟੀ ਵਿੱਚ ਸ਼ਾਮਿਲ ਹੋਏ ਇਨ੍ਹਾਂ ਸਾਥੀਆਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਇਕ ਇਹੋ ਜਿਹੀ ਪਾਰਟੀ ਹੈ ਜੋ ਪੰਜਾਬ ਨੂੰ ਨਸ਼ਾ ਮੁਕਤ, ਗੈਂਗਸਟਰਵਾਦ ਮੁਕਤ ਅਤੇ ਸਰਕਾਰੀ ਮਹਿਕਮਿਆਂ ਵਿਚ ਚੱਲ ਰਹੇ ਭਿ੍ਸ਼ਟਾਚਾਰ ਤੋਂ ਮੁਕਤ ਕਰ ਸਕਦੀ ਹੈ। ਇਸ ਲਈ ਪੰਜਾਬ ਦੇ ਲੋਕਾਂ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਸੱਤਾ ਸੌਂਪਣੀ ਜਰੂਰੀ ਹੋ ਗਈ ਹੈ। ਇਸ ਮੌਕੇ ਭਾਜਪਾ ਵਿਚ ਸ਼ਾਮਿਲ ਹੋਏ ਪਰਕਾਸ਼ ਸਿੰਘ, ਕਰਮ ਸਿੰਘ, ਦਲਜੀਤ ਸਿੰਘ, ਜਸਪਾਲ ਸਿੰਘ ,ਅੰਗਰੇਜ ਸਿੰਘ, ਗਿਆਨ ਸਿੰਘ ਸਿੰਘਪੁਰਾ ਨੂੰ ਮੰਨਾ ਵਲੋਂ ਪਾਰਟੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਦੁੱਖ ਦੀ ਘੜੀ ’ਚ ਖੜ੍ਹੇ ਹਾਂ-ਰਮਨਦੀਪ ਕੌਰ ਸੇਰੋਂ, ਬਿੱਲਾ ਸੇਰੋਂ ਅਗਲੀ ਖ਼ਬਰ ਬਾਬਾ ਸੋਨੂੰ ਸ਼ਾਹ ਹਰੀਕੇ ਨੂੰ ਵੱਡਾ ਸਦਮਾ, ਮਾਤਾ ਰਾਜ ਰਾਣੀ ਦਾ ਦਿਹਾਂਤ
Ad Position 24