14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਤੇਜ਼ ਰਫਤਾਰ ਬੱਸ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ

ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਹਰੀਕੇ ਦੀ ਪੁਲਿਸ ਨੇ ਇਕ ਤੇਜ ਰਫਤਾਰ ਬੱਸ ਚਾਲਕ ਵਲੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋਣ ਦੇ ਮਾਮਲੇ ਵਿਚ ਬੱਸ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਥਾਣਾ ਹਰੀਕੇ ਵਿਖੇ ਹਰਜੀਤ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਧੱਲੇਕੇ ਜ਼ਿਲ੍ਹਾ ਮੋਗਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਸਾਲਾ ਲਖਵਿੰਦਰ ਸਿੰਘ ਅਤੇ ਉਸ ਦਾ ਦੋਸਤ ਜਗਜੀਤ ਸਿੰਘ ਮੋਟਰਸਾਈਕਲ ਨੰਬਰ ਪੀ.

Ad Position 21
No active advertisement
ਅਜੀਤ ਡੈਸਕ 15-10-2026
ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਹਰੀਕੇ ਦੀ ਪੁਲਿਸ ਨੇ ਇਕ ਤੇਜ ਰਫਤਾਰ ਬੱਸ ਚਾਲਕ ਵਲੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋਣ ਦੇ ਮਾਮਲੇ ਵਿਚ ਬੱਸ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਥਾਣਾ ਹਰੀਕੇ ਵਿਖੇ ਹਰਜੀਤ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਧੱਲੇਕੇ ਜ਼ਿਲ੍ਹਾ ਮੋਗਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਸਾਲਾ ਲਖਵਿੰਦਰ ਸਿੰਘ ਅਤੇ ਉਸ ਦਾ ਦੋਸਤ ਜਗਜੀਤ ਸਿੰਘ ਮੋਟਰਸਾਈਕਲ ਨੰਬਰ ਪੀ.ਬੀ. 05 ਯੂ 2149 ’ਤੇ ਸਵਾਰ ਹੋ ਕੇ ਆ ਰਹੇ ਸਨ ਤਾਂ ਜਦੋਂ ਉਹ ਪਿੰਡ ਤੁੰਗ ਨਜ਼ਦੀਕ ਪੁੱਜੇ ਤਾਂ ਇਕ ਤੇਜ ਰਫਤਾਰ ਪ੍ਰਾਈਵੇਟ ਬੱਸ ਨੰਬਰ ਪੀ.ਬੀ. 03 ਡੀ.ਐੱਕਸ 9094 ਦੇ ਡਰਾਇਵਰ ਹਰਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਦਿਆਲਪੁਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੇ ਸਾਲੇ ਲਖਵਿੰਦਰ ਸਿੰਘ ਦੇ ਗੰਭੀਰ ਸੱਟਾਂ ਲੱਗ ਗਈਆਂ ਅਤੇ ਇਸਦੀ ਮੌਤ ਹੋ ਗਈ। ਜਾਂਚ ਅਧਿਕਾਰੀ ਏ.ਐੱਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਬੱਸ ਚਾਲਕ ਖਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਗਿ੍ਰਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵਲੋਂ ਵੱਖ-ਵੱਖ ਸਕੂਲਾਂ ਦਾ ਪ੍ਰੇਰਨਾਦਾਇਕ ਦੌਰਾ ਅਗਲੀ ਖ਼ਬਰ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਦੁੱਖ ਦੀ ਘੜੀ ’ਚ ਖੜ੍ਹੇ ਹਾਂ-ਰਮਨਦੀਪ ਕੌਰ ਸੇਰੋਂ, ਬਿੱਲਾ ਸੇਰੋਂ
Ad Position 24