14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਸੂਬੇ ਦੀਆਂ 518 ਗਊਸ਼ਾਲਾਵਾਂ ਦੇ 100 ਕਰੋੜ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼ - ਕੀਮਤੀ ਭਗਤ

ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦਾ ਸੰਕਲਪ ਹੈ ਕਿ ਇਕ ਵੀ ਲਾਵਾਰਿਸ ਬੇਸਹਾਰਾ ਗਊਧਨ ਪੰਜਾਬ ਰਾਜ ਦੀਆਂ ਸੜਕਾਂ ’ਤੇ ਨਹੀਂ ਰਹੇਗਾ। ਇਹ ਪ੍ਰਗਟਾਵਾ ਪੰਜਾਬ ਗਊ ਸੇਵਾ ਕਮਿਸ਼ਨ ਦੇ ਉੱਪ ਚੇਅਰਮੈਨ ਕੀਮਤੀ ਭਗਤ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 15-10-2026
ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦਾ ਸੰਕਲਪ ਹੈ ਕਿ ਇਕ ਵੀ ਲਾਵਾਰਿਸ ਬੇਸਹਾਰਾ ਗਊਧਨ ਪੰਜਾਬ ਰਾਜ ਦੀਆਂ ਸੜਕਾਂ ’ਤੇ ਨਹੀਂ ਰਹੇਗਾ। ਇਹ ਪ੍ਰਗਟਾਵਾ ਪੰਜਾਬ ਗਊ ਸੇਵਾ ਕਮਿਸ਼ਨ ਦੇ ਉੱਪ ਚੇਅਰਮੈਨ ਕੀਮਤੀ ਭਗਤ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ 518 ਸਰਕਾਰੀ ਅਤੇ ਨਿੱਜੀ ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼ ਕੀਤੇ ਗਏ ਹਨ, ਜਿਨਾਂ ਵਿਚ ਤਰਨ ਤਾਰਨ ਜ਼ਿਲ੍ਹੇ ਦੀਆਂ ਸੱਤ ਗਊਸ਼ਾਲਾਵਾਂ ਵੀ ਸ਼ਾਮਿਲ ਹਨ। ਇਸ ਤੋਂ ਇਲਾਵਾ ਕਰੀਬ 500 ਗਊਸ਼ਾਲਾਵਾਂ ਨੂੰ 3 ਕਰੋੜ 6 ਲੱਖ ਰੁਪਏ ਦੀ ਲਾਗਤ ਨਾਲ ਕਾਓ ਲਿਫਟਰ ਮੁਹੱਈਆ ਕਰਵਾਏ ਗਏ ਹਨ, ਜਿਨ੍ਹਾਂ ਵਿਚੋਂ ਸੱਤ ਤਰਨ ਤਾਰਨ ਜ਼ਿਲ੍ਹੇ ਨੂੰ ਮਿਲੇ ਹਨ। ਉੱਪ ਚੇਅਰਮੈਨ ਕੀਮਤੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲਾਵਾਰਿਸ ਤੇ ਬੇਸਹਾਰਾ ਗਊਧਨ ਦੀ ਸਾਂਭ-ਸੰਭਾਲ, ਸੁਰੱਖਿਆ ਤੇ ਗਊਸ਼ਾਲਾਵਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਉਪਰਾਲੇ ਜਾਰੀ ਹਨ। ਉਨ੍ਹਾਂ ਕਿਹਾ ਕਿ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਹੋਣ ਨਾਲ ਉਨ੍ਹਾਂ ਦਾ ਵਿੱਤੀ ਬੋਝ ਘਟਿਆ ਹੈ ਅਤੇ ਉਹ ਉਪਲਬੱਧ ਸਰੋਤਾਂ ਦੀ ਵਰਤੋਂ ਗਊਧਨ ਦੀ ਬਿਹਤਰ ਦੇਖਭਾਲ ਲਈ ਕਰ ਸਕਣਗੀਆਂ। ਗਊਸ਼ਾਲਾਵਾਂ ਨੂੰ ਦਿੱਤੇ ਗਏ ਕਾਊ ਲਿਫਟਰ ਜ਼ਖ਼ਮੀ ਤੇ ਬਿਮਾਰ ਗਊਧਨ ਨੂੰ ਸੁਰੱਖਿਅਤ ਢੰਗ ਨਾਲ ਚੁੱਕ ਕੇ ਇਲਾਜ ਲਈ ਲਿਜਾਣ ਤੇ ਗਊਸ਼ਾਲਾਵਾਂ ਤੱਕ ਪਹੁੰਚਾਉਣ ’ਚ ਮਦਦਗਾਰ ਹੋਣਗੇ। ਉਨ੍ਹਾਂ ਦੱਸਿਆ ਕਿ ਗਊਸ਼ਾਲਾਵਾਂ ਵਿਚ ਰੱਖੇ ਹਰ ਗਊਧਨ ਦੀ ਸਾਂਭ-ਸੰਭਾਲ ਲਈ 61 ਰੁਪਏ ਪ੍ਰਤੀ ਦਿਨ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। ਇਸ ਨੂੰ ਲਾਗੂ ਕਰਨ ਲਈ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ । ਮੀਟਿੰਗ ਦੌਰਾਨ ਤਰਨ ਤਾਰਨ ਜ਼ਿਲ੍ਹੇ ਦੀਆਂ 5 ਗਊਸ਼ਾਲਾਵਾਂ ਨੂੰ ਪੰਜਾਬ ਗਊ ਸੇਵਾ ਕਮਿਸ਼ਨ ਵਲੋਂ ਰਜਿਸਟ੍ਰੇਸ਼ਨ ਸਰਟੀਫਿਕੇਟ ਵੀ ਵੰਡੇ ਗਏ। ਇਨ੍ਹਾਂ ਵਿਚ ਧੰਨ ਧੰਨ ਬਾਬਾ ਸ਼ੇਖ ਬ੍ਰਹਮ ਪੀਰ ਜੀ ਗਊਸ਼ਾਲਾ ਚੀਮਾ ਕਲਾਂ, ਮਾਝਾ ਗਊਸ਼ਾਲਾ ਕਮੇਟੀ ਵੱਡੀ ਮੰਡੀ ਪੱਟੀ, ਸਵਾਮੀ ਆਤਮਾ ਰਾਮ ਮੰਦਰ ਟਰੱਸਟ ਨੌ ਪੰਨੂਆਂ, ਬਾਬਾ ਸ਼ਿਵ ਰਾਮ ਗਊਸ਼ਾਲਾ ਕਮੇਟੀ ਪਿੰਡ ਅਸਲ ਉਤਾੜ ਅਤੇ ਸਰਕਾਰੀ ਕੈਟਲ ਪਾਉਂਡ ਪਿੰਡ ਦੁਬਲੀ ਸ਼ਾਮਿਲ ਸਨ। ਇਸ ਮੌਕੇ ਉੱਪ ਚੇਅਰਮੈਨ ਕੀਮਤੀ ਭਗਤ ਨੇ ਨਿੱਜੀ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਵਲੋਂ ਕੀਤੇ ਜਾ ਰਹੇ ਕੰਮ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਰਕਾਰ ਨਾਲ ਮਿਲ ਕੇ ਲਾਵਾਰਿਸ ਗਊਧਨ ਦੀ ਸਾਂਭ-ਸੰਭਾਲ ਲਈ ਹੋਰ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿਛਲੇ ਸਮੇਂ ਦੌਰਾਨ ਇਕੱਠੇ ਹੋਏ ਗਊ ਸੇਵਾ ਸੈੱਸ ਦੀ ਸਾਰੀ ਰਕਮ ਗਊਧਨ ਦੀ ਸੇਵਾ, ਸਾਂਭ-ਸੰਭਾਲ ਤੇ ਸੁਰੱਖਿਆ ’ਤੇ ਹੀ ਖਰਚਣੀ ਯਕੀਨੀ ਬਣਾਈ ਜਾਵੇ। ਸੜਕਾਂ ’ਤੇ ਘੁੰਮ ਰਹੇ ਲਾਵਾਰਿਸ ਤੇ ਬੇਸਹਾਰਾ ਗਊਧਨ ਨੂੰ ਜਲਦ ਤੋਂ ਜਲਦ ਗਊਸ਼ਾਲਾਵਾਂ ’ਚ ਪਹੁੰਚਾਉਣ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ, ਐੱਸ.ਡੀ.ਐੱਮ. ਪੱਟੀ ਅਮਨਦੀਪ, ਡੀ.ਐੱਸ.ਪੀ. ਜਸਪਾਲ ਸਿੰਘ, ਨਾਇਬ ਤਹਿਸੀਲਦਾਰ ਰਤਨਜੀਤ ਖੁੱਲਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਅਮਨਦੀਪ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਡਾ. ਕੁਸਮ ਅਗਰਵਾਲ, ਸੀਨੀਅਰ ਵੈਟਰਨਰੀ ਅਫ਼ਸਰ ਪੱਟੀ ਡਾ. ਤੇਜਬੀਰ ਸਿੰਘ ਰੰਧਾਵਾ, ਸਮੂਹ ਕਾਰਜ ਸਾਧਕ ਅਫ਼ਸਰ, ਬੀ.ਡੀ.ਪੀ.ਓਜ਼, ਗਊਸ਼ਾਲਾਵਾਂ ਦੇ ਪ੍ਰਬੰਧਕ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਨਮਿਤ ਸ਼ਰਧਾਂਜਲੀ ਸਮਾਰੋਹ ਕਰਵਾਇਆ ਅਗਲੀ ਖ਼ਬਰ ਪਿੰਡ ਧੂੰਦਾ ਵਿਖੇ 13ਵਾਂ ਸਮੂਹਿਕ ਸ਼ਾਦੀਆਂ ਕਰਾਉਣ ਦਾ ਸਮਾਗਮ 24 ਨੂੰ
Ad Position 24