14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਮਾਨਸਾ ’ਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੇ ਸੂਬੇ ’ਚੋਂ ਨਸ਼ਾ ਖਤਮ ਕਰਨ ਦੇ ਸਰਕਾਰੀ ਦਾਅਵਿਆਂ ਦੀ ਪੋਲ ਖੋਲ੍ਹੀ-ਕਿਸਾਨ ਆਗੂ ਭੂਰਾ

ਖੇਮਕਰਨ, 14 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)-ਮਾਨਸਾ ’ਚ ਇਕ ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਮੈਡੀਕਲ ਸਟੋਰ ਦੇ ਮਾਲਿਕ ਵਲੋਂ ਸ਼ਰੇਆਮ ਦੁਕਾਨ ’ਤੇ ਪਰਵਿੰਦਰ ਝੋਟਾ ਦੇ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਦੁਖਦਾਈ ਘਟਨਾ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਵਲਟੋਹਾ ਦੇ ਪ੍ਰਧਾਨ ਦਲਬੀਰ ਸਿੰਘ ਭੂਰਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਵਿਰੁੱਧ ਆਵਾਜ਼ ਉਠਾਉਂਦਾ ਸੀ। ਇਹ ਘਟਨਾ ਬੇਹੱਦ ਚਿੰਤਾਜਨਕ ਹੈ ਅਤੇ ਇਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।

Ad Position 21
No active advertisement
ਅਜੀਤ ਡੈਸਕ 15-10-2026
ਖੇਮਕਰਨ, 14 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)-ਮਾਨਸਾ ’ਚ ਇਕ ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਮੈਡੀਕਲ ਸਟੋਰ ਦੇ ਮਾਲਿਕ ਵਲੋਂ ਸ਼ਰੇਆਮ ਦੁਕਾਨ ’ਤੇ ਪਰਵਿੰਦਰ ਝੋਟਾ ਦੇ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਦੁਖਦਾਈ ਘਟਨਾ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਵਲਟੋਹਾ ਦੇ ਪ੍ਰਧਾਨ ਦਲਬੀਰ ਸਿੰਘ ਭੂਰਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਵਿਰੁੱਧ ਆਵਾਜ਼ ਉਠਾਉਂਦਾ ਸੀ। ਇਹ ਘਟਨਾ ਬੇਹੱਦ ਚਿੰਤਾਜਨਕ ਹੈ ਅਤੇ ਇਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਭਗਵੰਤ ਮਾਨ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਜਾ ਰਹੀ ਹੈ, ਜਦਕਿ ਦੂਜੇ ਪਾਸੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਵਿਅਕਤੀ ਦੇ ਕਤਲ ਦੀ ਘਟਨਾ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ । 14 ਟੀ.ਟੀ. 26 ਕਿਸਾਨ ਆਗੂ ਦਲਬੀਰ ਸਿੰਘ ਭੂਰਾ
Ad Position 22
No active advertisement
ਪਿਛਲੀ ਖ਼ਬਰ ਲਿਬਰੇਸ਼ਨ ਵਲੋਂ ਐਨ.ਡੀ.ਪੀ.ਐਸ. ਐਕਟ ’ਚ ਸੋਧ ਦੀ ਮੰਗ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਨਮਿਤ ਸ਼ਰਧਾਂਜਲੀ ਸਮਾਰੋਹ ਕਰਵਾਇਆ
Ad Position 24