15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ddddd

ਪੱਟੀ, 15 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਪਰਮਿੰਦਰ ਸਿੰਘ ਝੋਟੇ ਦੇ ਹੱਕ ਵਿਚ ਦਿੱਤੀ ਪੰਜਾਬ ਬੰਦ ਦੀ ਕਾਲ ਦੇ ਸਮਰਥਨ ਵਿਚ ਟੋਲ ਪਲਾਜ਼ਾ ਭੱਗੂਪੁਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਪਰਮਿੰਦਰ ਸਿੰਘ ਝੋਟੇ ਦੇ ਕਤਲ ’ਤੇ ਦੁੱਖ ਪ੍ਰਗਟ ਕਰਦਿਆਂ ਉਸ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ।

Ad Position 21
No active advertisement
ਮੰਦਰ ਲਈ ਗ੍ਰਾਂਟ ਜਾਰੀ ਕਰਨ ਸਮੇਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ। ਤਸਵੀਰ: ਕੁਲਾਰ 16-10-2026
ਪੱਟੀ, 15 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਪਰਮਿੰਦਰ ਸਿੰਘ ਝੋਟੇ ਦੇ ਹੱਕ ਵਿਚ ਦਿੱਤੀ ਪੰਜਾਬ ਬੰਦ ਦੀ ਕਾਲ ਦੇ ਸਮਰਥਨ ਵਿਚ ਟੋਲ ਪਲਾਜ਼ਾ ਭੱਗੂਪੁਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਪਰਮਿੰਦਰ ਸਿੰਘ ਝੋਟੇ ਦੇ ਕਤਲ ’ਤੇ ਦੁੱਖ ਪ੍ਰਗਟ ਕਰਦਿਆਂ ਉਸ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ। ਜ਼ੋਨ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਹਰੀਕੇ ਦੇ ਪ੍ਰਧਾਨ ਜੁਗਰਾਜ ਸਿੰਘ ਸਭਰਾ ਅਤੇ ਸਕੱਤਰ ਸਵਰਨ ਸਿੰਘ ਹਰੀਕੇ ਦੀ ਅਗਵਾਈ ਹੇਠ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਦੌਰਾਨ ਰੇਸ਼ਮ ਸਿੰਘ ਘੁਰਕਵਿੰਡ ਅਤੇ ਸਤਨਾਮ ਸਿੰਘ ਹਰੀਕੇ ਨੇ ਕਿਹਾ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਬੰਦ ਦੀ ਕਾਲ ਨੂੰ ਪੂਰਨ ਸਮਰਥਨ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਨਸ਼ਿਆਂ ਨੂੰ ਖ਼ਤਮ ਕਰਨ ਦੇ ਵੱਡੇ-ਵੱਡੇ ਵਾਅਦੇ ਕਰਨ ਵਾਲੀ ਸਰਕਾਰ ਨਸ਼ਿਆਂ ਦੀ ਰੋਕਥਾਮ ਕਰਨ ਵਿਚ ਅਸਫ਼ਲ ਸਾਬਤ ਹੋ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਿੰਡਾਂ ਵਿਚ ਨਸ਼ਿਆਂ ਦੀ ਵਿਕਰੀ ਜਾਰੀ ਹੈ ਅਤੇ ਪੰਜਾਬ ਦੀ ਜਵਾਨੀ ਨਸ਼ਿਆਂ ਦੀ ਲਪੇਟ ਵਿਚ ਆ ਰਹੀ ਹੈ। ਦੂਜੇ ਪਾਸੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨਾਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਿਸ ਕਾਰਨ ਆਮ ਲੋਕਾਂ ਵਿਚ ਡਰ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਿਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਪਰਮਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਉਸ ਦੇ ਪਰਿਵਾਰ ਵਲੋਂ ਭਵਿੱਖ ਵਿਚ ਜੋ ਵੀ ਸੰਘਰਸ਼ੀ ਕਾਲ ਦਿੱਤੀ ਜਾਵੇਗੀ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਉਸ ਦਾ ਪੂਰਨ ਸਮਰਥਨ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨਸਾਫ਼ ਦੀ ਇਸ ਲੜਾਈ ਵਿਚ ਪਰਿਵਾਰ ਦਾ ਵੱਧ-ਚੜ੍ਹ ਕੇ ਸਾਥ ਦੇਣ। ਇਸ ਮੌਕੇ ਅਵਤਾਰ ਸਿੰਘ ਖ਼ਜ਼ਾਨਚੀ, ਸੁਖਬੀਰ ਸਿੰਘ ਢਿੱਲੋਂ, ਜਰਨੈਲ ਸਿੰਘ ਧਾਰੀਵਾਲ, ਬਾਜ ਸਿੰਘ ਤੁੰਗ, ਸਰਵਨ ਸਿੰਘ ਸੀਤੋ, ਗੁਰਸੇਵਕ ਸਿੰਘ ਉੱਪਲ, ਸਕੱਤਰ ਸਿੰਘ ਕੰਡਿਆਲਾ, ਡਾ. ਮੇਜਰ ਸਿੰਘ, ਕਿ੍ਪਾਲ ਸਿੰਘ ਬੁਰਜ ਪੂਹਲਾ, ਸੁਖਚੈਨ ਸਿੰਘ ਪੱਟੀ, ਦਿਲਬਾਗ ਸਿੰਘ, ਬਲਵੰਤ ਸਿੰਘ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 25 ਨੂੰ ਕਰਵਾਇਆ ਜਾਵੇਗਾ ਗੁਰਮਤਿ ਸਮਾਗਮ
Ad Position 24