ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗ੍ਰਿਫ਼ਤਾਰ
ਤਰਨ ਤਾਰਨ, 15 ਅਕਤੂਬਰ (ਇਕਬਾਲ ਸਿੰਘ ਸੋਢੀ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਐੱਸ.
ਤਰਨ ਤਾਰਨ, 15 ਅਕਤੂਬਰ (ਇਕਬਾਲ ਸਿੰਘ ਸੋਢੀ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਝਬਾਲ ਦੇ ਐੱਸ.ਆਈ. ਮਨਪ੍ਰੀਤ ਕੌਰ ਨੇ ਪੁਲਿਸ ਪਾਰਟੀ ਸਮੇਤ ਕੋਟ ਧਰਮ ਚੰਦ ਕਲਾਂ ਦੇ ਸਮਸ਼ਾਨਘਾਟ ਤੋਂ ਮਨਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਕਿੱਲਾ ਝਬਾਲ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਮਰਬੀਰ ਸਿੰਘ ਨੇ ਗਸ਼ਤ ਦੌਰਾਨ ਟੀ-ਪੁਆਇੰਟ ਫਤਿਆਬਾਦ ਤੋਂ ਅਕਾਸ਼ਦੀਪ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਤੁੜ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਚੇਲਾ ਕਾਲੋਨੀ ਭਿੱਖੀਵਿੰਡ ਤੋਂ ਲਛਮਣ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਡੱਲ, ਅੰਗਰੇਜ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਮਾੜੀ ਸਮਰਾ, ਅਜੇ ਪੁੱਤਰ ਬਲਵਿੰਦਰ ਸਿੰਘ ਵਾਸੀ ਭਿੱਖੀਵਿੰਡ ਨੂੰ 9 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ. ਐੱਸ.ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।