17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਫ਼ੌਜ ’ਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ਕੋਰਸ 19 ਤੋਂ

ਤਰਨ ਤਾਰਨ, 16 ਅਕਤੂਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫ਼ਸਰ ਤਰਨ ਤਾਰਨ ਲ਼ੈਫ. ਕਰਲਨ ਰੋਹਿਤ ਸ਼ਰਮਾ (ਸੇਵਾਮੁਕਤ) ਨੇ ਦੱਸਿਆ ਕਿ ਆਰਮੀ, ਨੇਵੀ, ਏਅਰ ਫੋਰਸ, ਬੀ.

Ad Position 21
No active advertisement
ਅਜੀਤ ਡੈਸਕ 17-10-2026
ਤਰਨ ਤਾਰਨ, 16 ਅਕਤੂਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫ਼ਸਰ ਤਰਨ ਤਾਰਨ ਲ਼ੈਫ. ਕਰਲਨ ਰੋਹਿਤ ਸ਼ਰਮਾ (ਸੇਵਾਮੁਕਤ) ਨੇ ਦੱਸਿਆ ਕਿ ਆਰਮੀ, ਨੇਵੀ, ਏਅਰ ਫੋਰਸ, ਬੀ.ਐੱਸ.ਐੱਫ., ਆਈ.ਟੀ.ਬੀ. ਪੀ.ਸੀ.ਆਰ. ਪੀ.ਐੱਫ.ਸੀ. ਆਈ.ਐਸ.ਐਫ ਵਿਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ਕੋਰਸ ਮਿਤੀ 19 ਅਕਤੂਬਰ 2026 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਕੋਰਸ ਵਿਚ ਸਾਬਕਾ ਸੈਨਿਕਾਂ, ਸੈਨਿਕ ਵਿਧਵਾਵਾਂ ਅਤੇ ਵੀਰ ਨਾਰੀਆਂ, ਸੇਵਾ ਕਰ ਰਹੇ ਸੈਨਿਕਾਂ ਅਤੇ ਸਿਵਲੀਅਨ ਦੇ ਬੱਚਿਆਂ ਦੇ ਰੋਸ਼ਨ ਭਵਿੱਖ ਨੂੰ ਮੁੱਖ ਰੱਖਦਿਆਂ ਭਰਤੀ ਹੋਣ ਵਾਸਤੇ ਸਰੀਰਕ ਯੋਗਤਾ ਅਤੇ ਲਿਖਤੀ ਇਮਤਿਹਾਨ ਦੀ ਤਿਆਰੀ ਕਰਵਾਈ ਜਾਵੇਗੀ। ਇਥੋਂ ਸਿਖਲਾਈ ਪ੍ਰਾਪਤ ਪਿਛਲੇ ਬੈਚ ਦੇ ਸਾਰੇ ਸਿਖਿਆਰਥੀਆਂ ਦਾ ਨਤੀਜਾ 100 ਫ਼ੀਸਦੀ ਆਇਆ ਹੈ। ਚਾਹਵਾਨ ਨੌਜਵਾਨ ਆਪਣੇ ਜ਼ਰੂਰੀ ਕਾਗਜ਼ਾਤ ਲੈ ਕੇ ਮੁੱਢਲੀ ਜਾਂਚ ਲਈ ਇਸ ਦਫ਼ਤਰ ਵਿਖੇ ਤੁਰੰਤ ਰਿਪੋਰਟ ਕਰਨ। ਉਨ੍ਹਾਂ ਦੱਸਿਆ ਕਿ ਇਹ ਕੋਰਸ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਅੰਮ੍ਰਿਤਸਰ ਰੋਡ ਤਰਨ ਤਾਰਨ ਨੇੜ੍ਹੇ ਪੁਲਿਸ ਲਾਈਨ ਅਤੇ ਵਿਕਾਸ ਭਵਨ ਵਿਖੇ ਚਲਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂ ਅਤੁਲ ਜੈਨ ਨੇ ਸਾਥੀਆਂ ਸਮੇਤ ਮੰਨਾ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਮਾਊਂਟ ਲਿਟਰਾ ਜ਼ੀ ਸਕੂਲ ਦਾ ਪੁਰਾਤਨ ਵਿਰਾਸਤ ਸੰਬੰਧੀ ਤੇ ਗੇਮਿੰਗ ਜ਼ੋਨ ਦਾ ਟੂਰ ਕਰਵਾਇਆ
Ad Position 24