17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਹਰੀਕੇ ਪੱਤਣ ਅਤੇ ਪ੍ਰਿੰਗੜੀ ਸਕੂਲਾਂ ’ਚ ਵਿਦਿਆਰਥੀਆਂ ਨੂੰ ਡੇਂਗੂ ਤੋਂ ਜਾਗਰੂਕ ਕਰਵਾਇਆ

ਹਰੀਕੇ ਪੱਤਣ, 16 ਅਕਤੂਬਰ (ਸੰਜੀਵ ਕੁੰਦਰਾ)– ਸਿਵਲ ਸਰਜਨ ਤਰਨ ਤਾਰਨ ਡਾਕਟਰ ਸੰਦੀਪ ਧਵਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਰਣਦੀਪ ਸਿੰਘ ਦੀ ਰਹਿਨੁਮਾਈ ਹੇਠ ਅਤੇ ਐੱਸ.

Ad Position 21
No active advertisement
ਪੀ.ਐਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਕੇ ਵਿਖੇ ਡੇਂਗੂ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਦੌਰਾਨ ਸਿਹਤ ਵਿਭਾਗ ਦੀ ਟੀਮ ਦੇ ਨਾਲ ਸਕੂਲ ਮੁਖੀ ਰਣਜੀਤ ਕੌਰ। ਤਸਵੀਰ–ਕੁੰਦਰਾ 17-10-2026
ਹਰੀਕੇ ਪੱਤਣ, 16 ਅਕਤੂਬਰ (ਸੰਜੀਵ ਕੁੰਦਰਾ)– ਸਿਵਲ ਸਰਜਨ ਤਰਨ ਤਾਰਨ ਡਾਕਟਰ ਸੰਦੀਪ ਧਵਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਰਣਦੀਪ ਸਿੰਘ ਦੀ ਰਹਿਨੁਮਾਈ ਹੇਠ ਅਤੇ ਐੱਸ.ਐੱਮ.ਓ. ਘੜਿਆਲਾ ਡਾ. ਨੀਤੂ ਚੱਢਾ ਦੀ ਅਗਵਾਈ ਹੇਠ ਹਰੀਕੇ ਤੇ ਪ੍ਰਿੰਗੜੀ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਜਾ ਕੇ ਡੇਗੂ, ਚਿਕਨਗੁਨੀਆ ਬੁਖਾਰ ਅਤੇ ਇਸ ਦੇ ਬਚਾਅ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਿਹਤ ਵਿਭਾਗ ਵਲੋਂ ਡੇਗੂ ਬੁਖਾਰ ਤੋਂ ਬਚਾਅ ਲਈ ਜਾਗਰੂਕ ਕਰਦਿਆਂ ਵਿਭਾਗ ਦੀ ਟੀਮ ਨੇ ਦੱਸਿਆ ਕਿ ਏਡੀਜ਼ ਨਾਂਅ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਡੇਂਗੂ ਦਾ ਮੱਛਰ ਸਾਫ ਪਾਣੀ ਵਿਚ ਪਨਪਦਾ ਹੈ। ਇਹ ਦਿਨ ਅਤੇ ਸ਼ਾਮ ਵੇਲੇ ਕੱਟਦਾ ਹੈ। ਉਨ੍ਹਾਂ ਕਿਹਾ ਕਿ ਆਪਣੇ ਆਲੇ ਦੁਆਲੇ ਸਾਫ ਸਫਾਈ ਦਾ ਖਾਸ ਖਿਆਲ ਰੱਖਣ ਅਤੇ ਬਾਰਿਸ਼ ਦੇ ਪਾਣੀ ਨੂੰ ਘਰਾਂ ਲਾਗੇ ਖੜਾ ਨਾ ਹੋਣ ਦੇਣ। ਉਨ੍ਹਾਂ ਨੂੰ ਕੂਲਰਾਂ, ਗਮਲਿਆਂ, ਫਰਿਜਾਂ ਦੀਆਂ ਟਰੇਆਂ, ਛੱਤਾਂ ਅਤੇ ਆਲੇ ਦੁਆਲੇ ਪਏ ਪੁਰਾਣੇ ਟਾਇਰਾਂ, ਭਾਂਡਿਆਂ, ਟੁੱਟੇ ਗਮਲਿਆਂ, ਟੈਂਕੀਆਂ ਵਿਚ ਬਾਰਿਸ਼ ਦਾ ਪਾਣੀ ਨਾ ਇਕੱਠਾ ਹੋਣ ਲਈ ਪੇ੍ਰਿਤ ਕੀਤਾ। ਉਨ੍ਹਾਂ ਦੱਸਿਆ ਕਿ ਡੇਂਗੂ ਦੇ ਮੱਛਰ ਕਾਰਨ ਜਿਥੇ ਬੁਖਾਰ ਹੁੰਦਾ ਹੈ, ਉਥੇ ਸਿਰਦਰਦ, ਮਸੂੜਿਆਂ ਵਿਚੋਂ ਖ਼ੂਨ ਆਉਣਾ, ਮਾਸਪੇਸ਼ੀਆਂ ਵਿਚ ਦਰਦ, ਉਲਟੀਆਂ ਆਉਣਾ ਆਦਿ ਹੋ ਸਕਦੇ ਹਨ। ਇਸ ਤੋਂ ਬਚਾਅ ਲਈ ਆਪਣੇ ਸਰੀਰ ਨੂੰ ਪੂਰੀ ਤਰਾਂ ਕਵਰ ਕਰ ਕੇ ਰੱਖਣਾ ਚਾਹੀਦਾ ਹੈ। ਰਾਤ ਨੂੰ ਸੋਣ ਸਮੇਂ ਮੱਛਰਦਾਨੀ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖਾਰ ਦਾ ਟੈੱਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾਦਾ ਹੈ। ਇਸ ਮੌਕੇ ਕੂਲਰਾਂ, ਫਰਿੱਜਾਂ, ਗਮਲਿਆਂ ਕੰਟੇਨਰਾਂ ਆਦਿ ਵਿਚੋ ਲਾਰਵਾ ਚੈਕ ਕੀਤਾ ਗਿਆ। ਮਿਲੇ ਲਾਰਵੇ ਨੂੰ ਮੌਕੇ ’ਤੇ ਹੀ ਨਸ਼ਟ ਕਰਵਾਇਆ ਗਿਆ। ਖੜੇ ਪਾਣੀ ਵਿਚ ਟੈਮੀਫੋਸ ਦਵਾਈ ਦੀ ਸਪਰੇਅ ਕਰਵਾਈ ਗਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਣਜੀਤ ਕੌਰ, ਸਕੂਲ ਸਟਾਫ਼ ਹਰਪ੍ਰੀਤ ਸਿੰਘ,ਪ੍ਰਭਜੀਤ ਸਿੰਘ, ਸੁਖਦੀਪ ਸਿੰਘ, ਮਨਜੀਤ ਸਿੰਘ ਹੈਲਥ ਸੁਪਰਵਾਈਜ਼ਰ ਮਨਿੰਦਰ ਸਿੰਘ ,ਪਲਵਿੰਦਰ ਸਿੰਘ ਅਤੇ ਗੁਰਪ੍ਰਕਾਸ਼ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁਰਾਦਪੁਰਾ ਵਿਖੇ ਸ੍ਰੀ ਰਾਮਲੀਲ੍ਹਾ ਦਾ ਮੰਚਨ ਅਗਲੀ ਖ਼ਬਰ ਪਰਵਿੰਦਰ ਝੋਟਾ ਦਾ ਕਤਲ ਮਾਨ ਸਰਕਾਰ ਦੀ ਨਾਕਾਮੀ : ਕੱਕੜ
Ad Position 24