16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਬੀਬਾ ਰਮਨਦੀਪ ਕੌਰ ਸ਼ੇਰੋਂ ਵਲੋ ਪਿੰਡ ਸ਼ੇਖਚੱਕ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਵਰਕਰਾਂ ਨਾਲ ਵਰਕਰ ਮਿਲਣੀ

ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)–ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋ ਵਲੋ ਪਿੰਡ ਸ਼ੇਖਚੱਕ ਵਿਖੇ ਅਕਾਲੀ ਵਰਕਰਾਂ ਨਾਲ਼ ਵਰਕਰ ਮਿਲਣੀ ਕੀਤੀ। ਵਰਕਰ ਮਿਲਣੀ ਦੌਰਾਨ ਰਮਨਦੀਪ ਸੇਰੋਂ ਨੇ ਅਕਾਲੀ ਵਰਕਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਰਹਿਣ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਲਈ ਡੱਟ ਕੇ ਖੜ੍ਹੇ ਰਹਿਣ ਦਾ ਸੱਦਾ ਦਿੱਤਾ।

Ad Position 21
No active advertisement
ਪਿੰਡ ਸ਼ੇਖਚੱਕ ਵਿਖੇ ਬੀਬਾ ਰਮਨਦੀਪ ਕੌਰ ਸ਼ੇਰੋਂ ਵਲੋ ਕੀਤੀ ਗਈ ਵਰਕਰ ਮਿਲਣੀ ਦਾ ਦ੍ਰਿਸ਼। ਤਸਵੀਰ–ਲਵਲੀ 17-10-2026
ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)–ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋ ਵਲੋ ਪਿੰਡ ਸ਼ੇਖਚੱਕ ਵਿਖੇ ਅਕਾਲੀ ਵਰਕਰਾਂ ਨਾਲ਼ ਵਰਕਰ ਮਿਲਣੀ ਕੀਤੀ। ਵਰਕਰ ਮਿਲਣੀ ਦੌਰਾਨ ਰਮਨਦੀਪ ਸੇਰੋਂ ਨੇ ਅਕਾਲੀ ਵਰਕਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਰਹਿਣ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਲਈ ਡੱਟ ਕੇ ਖੜ੍ਹੇ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਵਰਕਰ ਪਾਰਟੀ ਦੀ ਰੀੜ ਦੀ ਹੱਡੀ ਹੁੰਦੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਅਕਾਲੀ ਵਰਕਰ ਆਉਣ ਵਾਲੀਆ ਵਿਧਾਨ ਸਭਾ ਚੋਣਾਂ ਵਿਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਹੀ ਪੰਜਾਬ ਵਿਚ ਤਰੱਕੀ ਲਿਆ ਸਕਦੀ ਹੈ ਅਤੇ ਪੰਜਾਬ ਨੂੰ ਖੁਸ਼ਹਾਲ ਬਣਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋ ਸੂਬੇ ਦੇ ਹੱਕਾਂ ਅਤੇ ਲੋਕਾਂ ਦੀ ਅਵਾਜ਼ ਨੂੰ ਬੁਲੰਦ ਕੀਤਾ ਜਾ ਰਿਹਾ ਹੈ, ਜਿਸ ਕਾਰਨ ਮੌਜੂਦਾ ਸਰਕਾਰ ਸ਼੍ਰੋਮਣੀ ਅਕਾਲੀ ਦਲ (ਬ) ਤੋ ਘਬਰਾਹ ਗਈ ਹੈ। ਉਨ੍ਹਾਂ ਕਿਹਾ ਕਿ 2027 ਦੀਆ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਪੰਜਾਬ ਵਿਚ ਬਣੇਗੀ ਅਤੇ ਲੋਕਾਂ ਨੂੰ ਸਾਰੀਆ ਸਹੂਲਤਾਂ ਬਿਨਾਂ ਕਿਸੇ ਭੇਦਭਾਵ ਮਿਲਣਗੀਆ। ਇਸ ਮੌਕੇ ਪੀ.ਏ.ਸੀ ਮੈਬਰ ਸਿਕੰਦਰ ਸਿੰਘ ਵਰਾਣਾ, ਜਰਨਲ ਕੌਂਸਲ ਮੈਂਬਰ ਤੇਜਿੰਦਰ ਸਿੰਘ ਪ੍ਰਿੰਸ, ਸਰਕਲ ਪ੍ਰਧਾਨ ਪਿਆਰਾ ਸਿੰਘ ਦੁੱਗਲਵਾਲ, ਰਾਜਵਿੰਦਰ ਸਿੰਘ ਰਾਜੂ, ਹਰਜਿੰਦਰ ਸਿੰਘ ਸਾਬਕਾ ਸਰਪੰਚ, ਰਸ਼ਪਾਲ ਸਿੰਘ ਪਾਲੀ, ਗੁਰਸੇਵਕ ਸਿੰਘ, ਗੁਰਪ੍ਰੀਤ ਸਿੰਘ ਪੀਤਾ, ਸਤਨਾਮ ਸਿੰਘ ਸੱਤਾ, ਮਨਜੀਤ ਸਿੰਘ, ਸਰਬਜੀਤ ਸਿੰਘ, ਜਗਰੂਪ ਸਿੰਘ, ਕੇਵਲ ਸਿੰਘ, ਅਮਰਜੀਤ ਸਿੰਘ ਪ੍ਰਧਾਨ, ਕਰਤਾਰ ਸਿੰਘ, ਲਵਦੀਪ ਸਿੰਘ, ਜੋਧਾ ਸਿੰਘ, ਮਾਸਟਰ ਸੁਰਜੀਤ ਸਿੰਘ, ਸ਼ਮਸ਼ੇਰ ਸ਼ੇਰਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐੱਸ.ਐੱਚ.ਓ. ਗੋਇੰਦਵਾਲ ਸਾਹਿਬ ਦੇ ਥਾਣੇ ਅੱਗੇ ਧਰਨਾ 20 ਨੂੰ ਅਗਲੀ ਖ਼ਬਰ ਮੁਰਾਦਪੁਰਾ ਵਿਖੇ ਸ੍ਰੀ ਰਾਮਲੀਲ੍ਹਾ ਦਾ ਮੰਚਨ
Ad Position 24