16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪਰਮਿੰਦਰ ਸਿੰਘ ਝੋਟੇ ਕਤਲ ਕਾਂਡ ਦੇ ਇਨਸਾਫ਼ ਲਈ ਪੰਜਾਬੀਆਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ - ਸੁਰਜੀਤ ਸਿੰਘ ਭੂਰਾ

ਖੇਮਕਰਨ, 16 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)– ਮਾਨਸਾ ਵਿਖੇ ਬੀਤੇ ਦਿਨੀ ਪਰਮਿੰਦਰ ਸਿੰਘ ਝੋਟੇ ਦੀ ਮੌਤ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਅਕਾਲੀ ਦਲ (ਵਾਰਿਸ ਪੰਜਾਬ) ਦੇ ਹਲਕਾ ਖੇਮਕਰਨ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਭੂਰਾ ਨੇ ਬਲਾਕ ਪ੍ਰਧਾਨ ਜਥੇਦਾਰ ਰਵੇਲ ਸਿੰਘ ਭੂਰਾ ਤੇ ਆਪਣੇ ਕਾਫ਼ੀ ਸਾਥੀਆਂ ਸਮੇਤ ਮਾਨਸਾ ਪਹੁੰਚ ਕੇ ਚੱਲ ਰਹੇ ਸੰਘਰਸ਼ ’ਚ ਹਿੱਸਾ ਲਿਆ ਅਤੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਪੰਜਾਬ ਬੰਦ ਦੇ ਸੱਦੇ ਨੂੰ ਸਮਰਥਨ ਦੇਣ ਵਾਲੇ ਸਮੂਹ ਪੰਜਾਬ ਵਾਸੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਸ ਮੁਸ਼ਕਲ ਸਮੇਂ ਵਿਚ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਇਹ ਸੁਨੇਹਾ ਦਿੱਤਾ ਹੈ ਕਿ ਕਿਸੇ ਵੀ ਵਿਅਕਤੀ ਨਾਲ ਹੋਈ ਬੇਇਨਸਾਫ਼ੀ ਦੇ ਮਾਮਲੇ ਵਿੱਚ ਇਨਸਾਫ਼ ਦੀ ਆਵਾਜ਼ ਬੁਲੰਦ ਕਰਨ ਲਈ ਸਮਾਜ ਨੂੰ ਇਕੱਠੇ ਹੋਣ ਦੀ ਲੋੜ ਹੈ।

Ad Position 21
No active advertisement
ਸੁਰਜੀਤ ਸਿੰਘ ਭੂਰਾ ਤੇ ਰਵੇਲ ਸਿੰਘ ਭੂਰਾ ਬੀਤੇ ਦਿਨ ਮਾਨਸਾ ਵਿਖੇ ਕਤਲ ਹੋਏ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨਾਲ ਦੁੱਖ ਦਾ ਇਜ਼ਹਾਰ ਕਰਦੇ ਹੋਏ। 17-10-2026
ਖੇਮਕਰਨ, 16 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)– ਮਾਨਸਾ ਵਿਖੇ ਬੀਤੇ ਦਿਨੀ ਪਰਮਿੰਦਰ ਸਿੰਘ ਝੋਟੇ ਦੀ ਮੌਤ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਅਕਾਲੀ ਦਲ (ਵਾਰਿਸ ਪੰਜਾਬ) ਦੇ ਹਲਕਾ ਖੇਮਕਰਨ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਭੂਰਾ ਨੇ ਬਲਾਕ ਪ੍ਰਧਾਨ ਜਥੇਦਾਰ ਰਵੇਲ ਸਿੰਘ ਭੂਰਾ ਤੇ ਆਪਣੇ ਕਾਫ਼ੀ ਸਾਥੀਆਂ ਸਮੇਤ ਮਾਨਸਾ ਪਹੁੰਚ ਕੇ ਚੱਲ ਰਹੇ ਸੰਘਰਸ਼ ’ਚ ਹਿੱਸਾ ਲਿਆ ਅਤੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਪੰਜਾਬ ਬੰਦ ਦੇ ਸੱਦੇ ਨੂੰ ਸਮਰਥਨ ਦੇਣ ਵਾਲੇ ਸਮੂਹ ਪੰਜਾਬ ਵਾਸੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਸ ਮੁਸ਼ਕਲ ਸਮੇਂ ਵਿਚ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਇਹ ਸੁਨੇਹਾ ਦਿੱਤਾ ਹੈ ਕਿ ਕਿਸੇ ਵੀ ਵਿਅਕਤੀ ਨਾਲ ਹੋਈ ਬੇਇਨਸਾਫ਼ੀ ਦੇ ਮਾਮਲੇ ਵਿੱਚ ਇਨਸਾਫ਼ ਦੀ ਆਵਾਜ਼ ਬੁਲੰਦ ਕਰਨ ਲਈ ਸਮਾਜ ਨੂੰ ਇਕੱਠੇ ਹੋਣ ਦੀ ਲੋੜ ਹੈ। ਉਨ੍ਹਾਂ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ ਦਾ ਸਮਰਥਨ ਕਰਨ ਵਾਲੇ ਦੁਕਾਨਦਾਰਾਂ, ਵਪਾਰੀਆਂ, ਕਿਸਾਨਾਂ, ਨੌਜਵਾਨਾਂ, ਸਮਾਜਿਕ ਜਥੇਬੰਦੀਆਂ ਅਤੇ ਸਮੂਹ ਪੰਜਾਬ ਵਾਸੀਆਂ ਦਾ ਉਹ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਕਿਹਾ ਕਿ ਜਦੋਂ ਲੋਕ ਕਿਸੇ ਸਾਂਝੇ ਮਸਲੇ ਲਈ ਇਕਜੁੱਟ ਹੋ ਕੇ ਆਪਣੀ ਆਵਾਜ਼ ਉਠਾਉਂਦੇ ਹਨ ਤਾਂ ਇਸ ਨਾਲ ਪੀੜਤ ਪਰਿਵਾਰ ਨੂੰ ਹੌਸਲਾ ਮਿਲਦਾ ਹੈ ਅਤੇ ਇਨਸਾਫ਼ ਦੀ ਮੰਗ ਨੂੰ ਹੋਰ ਮਜ਼ਬੂਤੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟੇ ਦੇ ਮਾਮਲੇ ਵਿਚ ਇਨਸਾਫ਼ ਮਿਲਣਾ ਬੇਹੱਦ ਜ਼ਰੂਰੀ ਹੈ ਅਤੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸੱਚਾਈ ਸਾਹਮਣੇ ਲਿਆਉਣ ਲਈ ਨਿਰਪੱਖ ਜਾਂਚ ਅਤੇ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਮਾਝਾ ਕਾਲਜ ਫਾਰ ਵੂਮੈਨ ਤਰਨ ਤਾਰਨ ਵਿਖੇ ਕੁਆਂਟਮ ਕੰਪਿਊਟਿੰਗ ਲੈਕਚਰ ਅਤੇ ਲਾਈਵ ਪ੍ਰਦਰਸ਼ਨ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸਿਹਤ ਮੁਲਾਜ਼ਮਾਂ ਵਲੋਂ 19 ਨੂੰ ਡਾਇਰੈਕਟਰ ਦਫ਼ਤਰ ਚੰਡੀਗੜ੍ਹ ਧਰਨੇ ਦਾ ਐਲਾਨ
Ad Position 24