ਜ਼ੁਬਾਨ ਦੇ ਪੱਕੇ ਤੇ ਮਿਹਨਤੀ ਆਗੂ ਹਨ ਹਰਭਜਨ ਸਿੰਘ ਈ.ਟੀ.ਓ - ਗੁਰਮੁੱਖ ਸਿੰਘ ਸਰਜਾ
ਜੰਡਿਆਲਾ ਗੁਰੂ, 17 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਸਰਜਾ ਦੇ ਸਰਪੰਚ ਗੁਰਮੁਖ ਸਿੰਘ ਸਰਜਾ ਨੇ ਜੰਡਿਆਲਾ ਗੁਰੂ ’ਚ ਖੇਡ ਸਟੇਡੀਅਮ ਦੇ ਜੋਰਾਂ ਤੇ ਚੱਲ ਰਹੇ ਕੰਮ ਦਾ ਦੌਰਾ ਕਰਨ ਉਪਰੰਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ.
ਆ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਰਪੰਚ ਗੁਰਮੁੱਖ ਸਿੰਘ ਸਰਜਾ
18-10-2026
ਜੰਡਿਆਲਾ ਗੁਰੂ, 17 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਸਰਜਾ ਦੇ ਸਰਪੰਚ ਗੁਰਮੁਖ ਸਿੰਘ ਸਰਜਾ ਨੇ ਜੰਡਿਆਲਾ ਗੁਰੂ ’ਚ ਖੇਡ ਸਟੇਡੀਅਮ ਦੇ ਜੋਰਾਂ ਤੇ ਚੱਲ ਰਹੇ ਕੰਮ ਦਾ ਦੌਰਾ ਕਰਨ ਉਪਰੰਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਅਜਿਹੇ ਆਗੂ ਹਨ, ਜੋ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਸਿਰਫ਼ ਸ਼ਬਦਾਂ ਤੱਕ ਸੀਮਤ ਨਹੀਂ ਰੱਖਦੇ, ਸਗੋਂ ਉਨ੍ਹਾਂ ਨੂੰ ਅਮਲੀ ਰੂਪ ਦੇਣ ਵਿਚ ਵਿਸ਼ਵਾਸ ਰੱਖਦੇ ਹਨ ਅਤੇ ਜਿੰਨ੍ਹਾਂ ਦੀ ਜੁਬਾਨ ਦੇ ਪੱਕੇ ਅਤੇ ਵਾਅਦੇ ਪੂਰੇ ਹੋਣ ਕਰਕੇ ਹੀ ਇੱਕ ਲੋਕ-ਪੱਖੀ ਆਗੂ ਵਜੋਂ ਅਸਲ ਪਹਿਚਾਣ ਹੈ। ਗੁਰਮੁੱਖ ਸਿੰਘ ਸਰਜਾ ਨੇ ਕਿਹਾ ਕਿ ਹਰਭਜਨ ਸਿੰਘ ਈ. ਟੀ. ਓ. ਨੇ ਜੰਡਿਆਲਾ ਗੁਰੂ ਹਲਕੇ ਵਿਚ ਅਰਬਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕੀਤੇ ਹਨ ਜਦ ਕਿ ਦੂਜੀਆਂ ਸਰਕਾਰਾਂ ਲੰਮਾਂ ਸਮਾਂ ਸੱਤਾ ’ਚ ਰਹਿਣ ਦੇ ਬਾਵਜੂਦ ਵੀ ਕੋਈ ਵਿਕਾਸ ਕਾਰਜ ਨਹੀਂ ਕਰਵਾ ਸਕੀਆਂ। ਉਹਨਾਂ ਕਿਹਾ ਕਿ ਪਿਛਲੇ ਸਾਲ ਜੰਡਿਆਲਾ ਗੁਰੂ ਦੇ ਦੁਸਹਿਰਾ ਗਰਾਊਂਡ ਵਿਚ ਦੁਸਹਿਰੇ ਦੇ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਅਗਲੇ ਸਾਲ ਤੱਕ ਇਸ ਮੈਦਾਨ ਨੂੰ ਇਕ ਸ਼ਾਨਦਾਰ ਸਟੇਡੀਅਮ ਦੇ ਰੂਪ ਵਿਚ ਵਿਕਸਤ ਕੀਤਾ ਜਾਵੇਗਾ, ਤਾਂ ਜੋ ਲੋਕਾਂ ਨੂੰ ਵਧੀਆ ਸਹੂਲਤਾਂ ਮਿਲ ਸਕਣ ਅਤੇ ਇਲਾਕੇ ਦੇ ਖੇਡ ਪ੍ਰੇਮੀਆਂ ਤੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਬਿਹਤਰ ਮੌਕੇ ਪ੍ਰਾਪਤ ਹੋਣ। ਉਨ੍ਹਾਂ ਕਿਹਾ ਕਿ ਹੁਣ ਦੁਸਹਿਰੇ ਤੋਂ ਪਹਿਲਾਂ 19 ਤਾਰੀਖ਼ ਨੂੰ ਇਸ ਸਟੇਡੀਅਮ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਸਰਪੰਚ ਗੁਰਮੁੱਖ ਸਿੰਘ ਸਰਜਾ ਨੇ ਕਿਹਾ ਕਿ ਜੰਡਿਆਲਾ ਗੁਰੂ ਦੀ ਧਰਤੀ ’ਤੇ ਬਣਨ ਵਾਲਾ ਇਹ ਸਟੇਡੀਅਮ ਇਲਾਕੇ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾਵੇਗਾ।