ਸ਼ਹੀਦ ਭਾਈ ਪ੍ਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ ’ਚ ਵੱਡਾ ਕਾਫ਼ਲਾ ਲੈ ਕੇ ਹੋਵਾਂਗੇ ਸ਼ਾਮਿਲ - ਜਥੇ. ਨਾਗੋਕੇ
ਖਡੂਰ ਸਾਹਿਬ, 18 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਨਸ਼ਿਆਂ ਦੇ ਖਾਤਮੇ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਸ਼ਹੀਦ ਭਾਈ ਪ੍ਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਪਿਛਲ ਕੁਝ ਦਿਨਾਂ ਤੋਂ ਮਾਨਸਾ ਵਿਖੇ ਚੱਲ ਰਹੇ ਸੰਘਰਸ਼ ਵਿਚ ਯੋਗਦਾਨ ਪਾਉਣ ਲਈ ਵੱਡਾ ਕਾਫਲਾ ਲੈ ਕੇ ਸ਼ਾਮਿਲ ਹੋਵਾਂਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਹਰਦੇਵ ਸਿੰਘ ਨਾਗੋਕੇ ਸਰਕਲ ਪ੍ਰਧਾਨ ਨੇ ਕੀਤਾ।
ਖਡੂਰ ਸਾਹਿਬ, 18 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਨਸ਼ਿਆਂ ਦੇ ਖਾਤਮੇ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਸ਼ਹੀਦ ਭਾਈ ਪ੍ਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਪਿਛਲ ਕੁਝ ਦਿਨਾਂ ਤੋਂ ਮਾਨਸਾ ਵਿਖੇ ਚੱਲ ਰਹੇ ਸੰਘਰਸ਼ ਵਿਚ ਯੋਗਦਾਨ ਪਾਉਣ ਲਈ ਵੱਡਾ ਕਾਫਲਾ ਲੈ ਕੇ ਸ਼ਾਮਿਲ ਹੋਵਾਂਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਹਰਦੇਵ ਸਿੰਘ ਨਾਗੋਕੇ ਸਰਕਲ ਪ੍ਰਧਾਨ ਨੇ ਕੀਤਾ। ਉਨ੍ਹਾਂ ਕਿਹਾ ਕਿ ਪ੍ਰਮਿੰਦਰ ਸਿੰਘ ਝੋਟਾ ਦੀ ਕੁਰਬਾਨੀ ਅਜਾਈ ਨਹੀਂ ਜਾਵੇਗੀ, ਇਕ ਦਿਨ ਜ਼ਰੂਰ ਰੰਗ ਲਿਆਏਗੀ। ਜਥੇ. ਨਾਗੋਕੇ ਨੇ ਦੱਸਿਆ ਕਿ ਮਾਨਸਾ ਵਿਖੇ ਚੱਲ ਰਹੇ ਸੰਘਰਸ਼ ਵਿਚ ਬਹਤ ਜਲਦੀ ਹਲਕਾ ਬਾਬਾ ਬਕਾਲਾ ਸਾਹਿਬ ਦੀ ਸੰਗਤ ਵਲੋਂ ਹਰੇਕ ਤਰਾਂ ਦਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਹਾਕਮ ਸਰਕਾਰ ਦੇ ਰਾਜ ਵਿਚ ਪੰਜਾਬ ਦਾ ਘਾਤਕ ਨੁਕਸਾਨ ਹੋ ਰਿਹਾ ਹੈ ਅਤੇ ਦਿੱਲੀ ਵਾਲੇ ਪੰਜਾਬ ਨੂੰ ਦੋਵਾਂ ਹੱਥਾਂ ਨਾਲ ਲੁੱਟ ਕੇ ਬਰਬਾਦ ਕਰ ਰਹੇ ਹਨ ਅਤੇ ਮੁੱਖ ਮੰਤਰੀ ਸਮੇਤ ਸਾਰੀ ਕੈਬਨਿਟ ਦਿੱਲੀ ਦੇ ਇਸ਼ਾਰਿਆਂ ’ਤੇ ਚੱਲ ਰਹੀ ਹੈ, ਪਰ ਹੁਣ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੀ ਜਨਤਾ ਸਹੀਦ ਭਾਈ ਪ੍ਰਮਿੰਦਰ ਸਿੰਘ ਝੋਟਾ ਵਰਗੇ ਇਸ ਜਹਾਨ ਤੋਂ ਤੁਰਨ ਵਾਲੇ ਹਰੇਕ ਨੌਜਵਾਨ ਦਾ ਹਿਸਾਬ ਮੰਗਣਗੇ।