19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਅੱਜ ਸਚਿਨ ਪਾਇਲਟ ਅਤੇ ਪਰਗਟ ਸਿੰਘ ਪੱਟੀ ਹਲਕੇ ਦੇ ਪ੍ਰਭਾਵਿਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ

ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)—ਪੱਟੀ ਹਲਕੇ ਦੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਪੰਜਾਬ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ 19 ਅਕਤੂਬਰ ਨੂੰ ਪੱਟੀ ਹਲਕੇ ਦੇ ਸਮਾਜ ਵਿਰੋਧੀ ਅਨਸਰਾਂ ਵਲੋਂ ਮਾਰੇ ਗਏ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ ਅਤੇ ਦੁੱਖ ਸਾਂਝਾ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਰਹੱਦੀ ਜ਼ਿਲ੍ਹੇ ਵਿਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ।

Ad Position 21
No active advertisement
ਹਰਮਿੰਦਰ ਸਿੰਘ ਗਿੱਲ 19-10-2026
ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)—ਪੱਟੀ ਹਲਕੇ ਦੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਪੰਜਾਬ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ 19 ਅਕਤੂਬਰ ਨੂੰ ਪੱਟੀ ਹਲਕੇ ਦੇ ਸਮਾਜ ਵਿਰੋਧੀ ਅਨਸਰਾਂ ਵਲੋਂ ਮਾਰੇ ਗਏ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ ਅਤੇ ਦੁੱਖ ਸਾਂਝਾ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਰਹੱਦੀ ਜ਼ਿਲ੍ਹੇ ਵਿਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਗੈਂਗਸਟਰਵਾਦ, ਲੁੱਟਾਂ ਖੋਹਾਂ, ਕਤਲੋਗਾਰਦ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ। ਇਸ ਜ਼ਿਲ੍ਹੇ ਵਿਚ ਨਸ਼ੇ ਦਾ ਪੂਰਾ ਬੋਲਬਾਲਾ ਹੈ, ਜਿਥੇ ਆਸਾਨੀ ਨਾਲ ਨਸ਼ਾ ਮਿਲ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਚਿਨ ਪਾਇਲਨ ਅਤੇ ਪ੍ਰਗਟ ਸਿੰਘ 19 ਅਕਤੂਬਰ ਨੂੰ ਸ਼ਾਮੀਂ ਪੰਜ ਵਜੇ ਦੇ ਕਰੀਬ ਪੱਟੀ ਹਲਕੇ ਦੇ ਪਿੰਡ ਤੂਤ ਵਿਖੇ ਸਮਾਜ ਵਿਰੋਧੀ ਅਨਸਰਾਂ ਵਲੋਂ ਮਾਰੇ ਗਏ ਬਲਾਕ ਕਾਂਗਰਸ ਪ੍ਰਧਾਨ ਸਰਪੰਚ ਗੁਰਮੇਲ ਸਿੰਘ ਤੂਤ ਅਤੇ ਮੌਜੂਦਾ ਸਰਪੰਚ ਅਸ਼ਵਨੀ ਦੇਵਗਨ ਤੂਤ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਆ ਰਹੇ ਹਨ। ਇਸ ਤੋਂ ਇਲਾਵਾ ਉਹ ਹਰੀਕੇ ਵਿਖੇ ਕਤਲ ਕੀਤੇ ਗਏ ਰਾਮ ਗੋਪਾਲ ਮਿੰਟੂ ਸ਼ਰਮਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਅਮਿਤ ਸ਼ਾਹ ਨੂੰ ਨਸੀਹਤਾਂ ਦੇਣ ਤੋਂ ਪਹਿਲਾਂ ‘ਆਪ’ ਪੰਜਾਬ ਦੇ ਨਸ਼ਾ ਸੰਕਟ ਦਾ ਜਵਾਬ ਦੇਵੇ - ਭਰੋਵਾਲ ਭਰੋਵਾਲ ਨੂੰ ਚੋਹਲਾ... ਅਗਲੀ ਖ਼ਬਰ ਹੈਰੋਇਨ, ਲਾਹਣ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 9 ਵਿਅਕਤੀ ਕਾਬੂ
Ad Position 24