ਸ੍ਰੀ ਗੁਰੂ ਅਰਜਨ ਦੇਵ ਖੂਨਦਾਨ ਸੇਵਾ ਸੁਸਾਇਟੀ ਦੇ ਅਹੁਦੇਦਾਰਾਂ ਦਾ ਸਨਮਾਨ
ਤਰਨ ਤਾਰਨ, 19 ਅਕਤੂਬਰ (ਇਕਬਾਲ ਸਿੰਘ ਸੋਢੀ)—ਮਹਾਰਾਣੀ ਜਿੰਦ ਕੌਰ ਟਰੱਸਟ ਪੰਡੋਰੀ ਰਣ ਸਿੰਘ ਅਤੇ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਤਰਨ ਤਾਰਨ ਦੇ ਸਾਂਝੇ ਉਪਰਾਲੇ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਪੁਰਬ ਅਤੇ ਭਗਤ ਰਵੀਦਾਸ ਜੀ ਦੇ 650 ਵੇਂ ਜਨਮ ਦਿਹਾੜੇ ਨੂੰ ਸਮਰਪਿਤ ਭਾਈ ਗੁਰਦਾਸ ਅਕੈਡਮੀ ਪੰਡੋਰੀ ਰਣ ਸਿੰਘ ਤਰਨ ਤਾਰਨ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਗੁਰਬਾਣੀ ਕੰਠ, ਕੀਰਤਨ, ਕਵਿਤਾ, ਕਵੀਸ਼ਰੀ, ਦਸਤਾਰ ਅਤੇ ਦੁਮਾਮਲੇ ਦੇ ਮੁਕਾਬਲੇ ਕਰਵਾਏ ਗਏ। ਸਮਾਗਮ ਦੌਰਾਨ ਸ੍ਰੀ ਗੁਰੂ ਅਰਜਨ ਦੇਵ ਖੂਨਦਾਨ ਸੇਵਾ ਸੁਸਾਇਟੀ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਨੂੰ ਦੇਖਦੇ ਹੋਏ ਸੁਸਾਇਟੀ ਦੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਅਤੇ ਹੋਰਨਾਂ ਅਹੁਦੇਦਾਰਾਂ ਦਾ ਸਨਮਾਨ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਤਰਨ ਤਾਰਨ ਦੇ ਪ੍ਰਧਾਨ ਭਾਈ ਹਰਪ੍ਰੀਤ ਸਿੰਘ ਖਾਲਸਾ, ਮੀਤ ਪ੍ਰਧਾਨ ਮੰਗਤ ਸਿੰਘ ਅਤੇ ਜਨਰਲ ਸਕੱਤਰ ਰਵਿੰਦਰ ਸਿੰਘ ਆਨੰਦ, ਖਜਾਨਚੀ ਬੀਬੀ ਹਰਪ੍ਰੀਤ ਕੌਰ ਅਤੇ ਹੋਰਨਾਂ ਅਹੁਦੇਦਾਰਾਂ ਵਲੋਂ ਸਨਮਾਨ ਕੀਤਾ ਗਿਆ।