20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਰੈਸਟ ਹਾਊਸ ਦੇ ਮੁੱਖ ਦਰਵਾਜ਼ੇ ’ਤੇ ਸੁੱਕਿਆ ਦਰੱਖ਼ਤ ਬਣਿਆ ਖ਼ਤਰੇ ਦੀ ਘੰਟੀ, ਪ੍ਰਸ਼ਾਸਨ ਬੇਖ਼ਬਰ

ਪੱਟੀ, 19 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੱਟੀ ਦੇ ਰੈਸਟ ਹਾਊਸ ਦੇ ਮੁੱਖ ਦਰਵਾਜ਼ੇ ’ਤੇ ਪਿਆ ਸੁੱਕਿਆ ਦਰੱਖਤ ਸੰਬੰਧਿਤ ਵਿਭਾਗ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰ ਰਿਹਾ ਹੈ। ਇਹ ਦਰੱਖਤ ਤਹਿਸੀਲ ਕੰਪਲੈਕਸ ਦੀ ਇਮਾਰਤ ’ਤੇ ਡਿੱਗਿਆ ਹੋਇਆ ਹੈ ਅਤੇ ਲੰਮੇ ਸਮੇਂ ਤੋਂ ਇਸੇ ਹਾਲਤ ਵਿਚ ਪਿਆ ਹੋਣ ਕਾਰਨ ਜਿੱਥੇ ਗਲ-ਸੜ ਰਿਹਾ ਹੈ, ਉੱਥੇ ਹੀ ਇਮਾਰਤ ਨੂੰ ਵੀ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਬਣਿਆ ਹੋਇਆ ਹੈ।

Ad Position 21
No active advertisement
ਰੈਸਟ ਹਾਊਸ ਦੇ ਮੇਨ ਦਰਵਾਜ਼ੇ ਨਜ਼ਦੀਕ ਤਹਿਸੀਲ ਕੰਪਲੈਕਸ ਦੀ ਬਿਲਡਿੰਗ ਤੇ ਡਿੱਗੇ ਹੋਏ ਸੁੱਕੇ ਦਰੱਖਤ ਦਾ ਦ੍ਰਿਸ਼। ਤਸਵੀਰ: ਖਹਿਰਾ 20-10-2026
ਪੱਟੀ, 19 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੱਟੀ ਦੇ ਰੈਸਟ ਹਾਊਸ ਦੇ ਮੁੱਖ ਦਰਵਾਜ਼ੇ ’ਤੇ ਪਿਆ ਸੁੱਕਿਆ ਦਰੱਖਤ ਸੰਬੰਧਿਤ ਵਿਭਾਗ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰ ਰਿਹਾ ਹੈ। ਇਹ ਦਰੱਖਤ ਤਹਿਸੀਲ ਕੰਪਲੈਕਸ ਦੀ ਇਮਾਰਤ ’ਤੇ ਡਿੱਗਿਆ ਹੋਇਆ ਹੈ ਅਤੇ ਲੰਮੇ ਸਮੇਂ ਤੋਂ ਇਸੇ ਹਾਲਤ ਵਿਚ ਪਿਆ ਹੋਣ ਕਾਰਨ ਜਿੱਥੇ ਗਲ-ਸੜ ਰਿਹਾ ਹੈ, ਉੱਥੇ ਹੀ ਇਮਾਰਤ ਨੂੰ ਵੀ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਹੈਰਾਨੀ ਦੀ ਗੱਲ ਹੈ ਕਿ ਰੈਸਟ ਹਾਊਸ ਦੇ ਮੁੱਖ ਦਰਵਾਜ਼ੇ ’ਤੇ ਪਿਆ ਇਹ ਦਰੱਖਤ ਸੰਬੰਧਿਤ ਅਧਿਕਾਰੀਆਂ ਨੂੰ ਨਜ਼ਰ ਨਹੀਂ ਆ ਰਿਹਾ ਜਾਂ ਫਿਰ ਇਸ ਨੂੰ ਹਟਾਉਣ ਲਈ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਜੇਕਰ ਸਮੇਂ ਸਿਰ ਇਸ ਨੂੰ ਨਾ ਹਟਾਇਆ ਗਿਆ ਤਾਂ ਇਹ ਇਮਾਰਤ ਲਈ ਹੋਰ ਨੁਕਸਾਨ ਦਾ ਕਾਰਨ ਬਣ ਸਕਦਾ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਜਨਤਕ ਥਾਵਾਂ ਅਤੇ ਸਰਕਾਰੀ ਇਮਾਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੰਬੰਧਿਤ ਵਿਭਾਗਾਂ ਦੀ ਜ਼ਿੰਮੇਵਾਰੀ ਹੈ। ਅਜਿਹੀ ਸਥਿਤੀ ਵਿਚ ਦਰੱਖਤ ਨੂੰ ਹਟਾਉਣ ਅਤੇ ਇਮਾਰਤ ਦੀ ਸੁਰੱਖਿਆ ਦੀ ਜਾਂਚ ਕਰਨ ਲਈ ਤੁਰੰਤ ਕਦਮ ਚੁੱਕੇ ਜਾਣੇ ਚਾਹੀਦੇ ਹਨ। ਹੁਣ ਸਵਾਲ ਇਹ ਹੈ ਕਿ ਕੀ ਸੰਬੰਧਿਤ ਵਿਭਾਗ ਕਿਸੇ ਵੱਡੇ ਹਾਦਸੇ ਦੀ ਉਡੀਕ ਕਰ ਰਿਹਾ ਹੈ ਜਾਂ ਫਿਰ ਇਸ ਖ਼ਤਰੇ ਨੂੰ ਦੂਰ ਕਰਨ ਲਈ ਸਮੇਂ ਸਿਰ ਕਾਰਵਾਈ ਕਰੇਗਾ? ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਦਰੱਖਤ ਨੂੰ ਤੁਰੰਤ ਹਟਵਾਇਆ ਜਾਵੇ ਅਤੇ ਇਮਾਰਤ ਨੂੰ ਹੋਣ ਵਾਲੇ ਸੰਭਾਵੀ ਨੁਕਸਾਨ ਤੋਂ ਬਚਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ।
Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਖਡੂਰ ਸਾਹਿਬ ਨੂੰ ਦਿੱਤਾ ਰੋਸ ਪੱਤਰ ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਖੂਨਦਾਨ ਸੇਵਾ ਸੁਸਾਇਟੀ ਦੇ ਅਹੁਦੇਦਾਰਾਂ ਦਾ ਸਨਮਾਨ
Ad Position 24