ਬੀਬੀ ਸਵਿੰਦਰ ਕੌਰ ਦੇ ਦਿਹਾਂਤ ’ਤੇ ਰਮਨਦੀਪ ਸਿੰਘ ਭਰੋਵਾਲ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਤਰਨ ਤਾਰਨ, 19 ਅਕਤੂਬਰ (ਹਰਿੰਦਰ ਸਿੰਘ)–ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦੇ ਮੈਂਬਰ ਰਮਨਦੀਪ ਸਿੰਘ ਭਰੋਵਾਲ ਨੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਬਾਠ ਵਿਖੇ ਪਹੁੰਚ ਕੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਬੀਬੀ ਸਵਿੰਦਰ ਕੌਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰਕ ਮੈਂਬਰਾਂ, ਖ਼ਾਸ ਕਰਕੇ ਉਨ੍ਹਾਂ ਦੇ ਸਪੁੱਤਰਾਂ ਹਰਜਿੰਦਰ ਸਿੰਘ ਅਤੇ ਬਲਜਿੰਦਰ ਸਿੰਘ ਨਾਲ ਹਮਦਰਦੀ ਪ੍ਰਗਟ ਕੀਤੀ।
ਤਰਨ ਤਾਰਨ, 19 ਅਕਤੂਬਰ (ਹਰਿੰਦਰ ਸਿੰਘ)–ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦੇ ਮੈਂਬਰ ਰਮਨਦੀਪ ਸਿੰਘ ਭਰੋਵਾਲ ਨੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਬਾਠ ਵਿਖੇ ਪਹੁੰਚ ਕੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਬੀਬੀ ਸਵਿੰਦਰ ਕੌਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰਕ ਮੈਂਬਰਾਂ, ਖ਼ਾਸ ਕਰਕੇ ਉਨ੍ਹਾਂ ਦੇ ਸਪੁੱਤਰਾਂ ਹਰਜਿੰਦਰ ਸਿੰਘ ਅਤੇ ਬਲਜਿੰਦਰ ਸਿੰਘ ਨਾਲ ਹਮਦਰਦੀ ਪ੍ਰਗਟ ਕੀਤੀ। ਪਰਿਵਾਰਕ ਮੈਂਬਰਾਂ ਨੇ ਭਰੋਵਾਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਮਾਤਾ ਬੀਬੀ ਸਵਿੰਦਰ ਕੌਰ ਪਰਿਵਾਰ ਲਈ ਵੱਡਾ ਸਹਾਰਾ ਸਨ। ਉਹ ਨਾ ਸਿਰਫ਼ ਪਰਿਵਾਰ ਦੇ ਹਰ ਮੈਂਬਰ ਦਾ ਖ਼ਿਆਲ ਰੱਖਦੇ ਸਨ, ਸਗੋਂ ਆਪਣੀ ਮਮਤਾ, ਪਿਆਰ ਅਤੇ ਤਿਆਗ ਨਾਲ ਸਾਰੇ ਪਰਿਵਾਰ ਨੂੰ ਇਕਜੁੱਟ ਰੱਖਦੇ ਸਨ। ਉਨ੍ਹਾਂ ਦੇ ਵਿਛੋੜੇ ਨਾਲ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਅਤੇ ਘਰ ਵਿਚ ਉਨ੍ਹਾਂ ਦੀ ਕਮੀ ਹਰ ਪਲ ਮਹਿਸੂਸ ਹੋਵੇਗੀ। ਰਮਨਦੀਪ ਸਿੰਘ ਭਰੋਵਾਲ ਨੇ ਕਿਹਾ ਕਿ ਮਾਂ ਸਿਰਫ਼ ਇਕ ਰਿਸ਼ਤਾ ਹੀ ਨਹੀਂ, ਸਗੋਂ ਪਿਆਰ, ਮਮਤਾ, ਤਿਆਗ ਅਤੇ ਕੁਰਬਾਨੀ ਦੀ ਜਿਉਂਦੀ-ਜਾਗਦੀ ਮੂਰਤ ਹੁੰਦੀ ਹੈ। ਮਾਂ ਦੀ ਮੌਜੂਦਗੀ ਘਰ ਨੂੰ ਘਰ ਬਣਾਉਂਦੀ ਹੈ ਅਤੇ ਉਸ ਦੇ ਪਿਆਰ ਤੇ ਅਸੀਸਾਂ ਨਾਲ ਪਰਿਵਾਰ ਨੂੰ ਹੌਸਲਾ ਮਿਲਦਾ ਹੈ। ਜਦੋਂ ਕਿਸੇ ਘਰ ਵਿਚੋਂ ਮੌਤ ਰੂਪੀ ਕਾਲ ਮਮਤਾ ਦੀ ਮੂਰਤ ਮਾਂ ਨੂੰ ਆਪਣੇ ਨਾਲ ਲੈ ਜਾਂਦਾ ਹੈ ਤਾਂ ਉਸ ਘਰ ਵਿਚ ਅਜਿਹਾ ਹਨੇਰਾ ਛਾ ਜਾਂਦਾ ਹੈ, ਜਿਸ ਨੂੰ ਸ਼ਬਦਾਂ ਵਿਚ ਬਿਆਨ ਕਰਨਾ ਬਹੁਤ ਔਖਾ ਹੁੰਦਾ ਹੈ। ਇਸ ਮੌਕੇ ਉਨ੍ਹਾਂ ਨਾਲ ਸ਼ੁਭਾਸ ਚੰਦਰ, ਬਲਵਿੰਦਰ ਸਿੰਘ, ਨਿਸ਼ਾਨ ਸਿੰਘ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।