ਪੰਜਾਬ ਵਿਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀ.ਬੀ.ਆਈ. ਜਾਂਚ ਹੋਵੇ – ਕਰਨੈਲ ਸਿੰਘ ਪੀਰ ਮੁਹੰਮਦ
ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)– ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੱਮਦ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਅਤੇ ਨਸ਼ਿਆਂ ਬਾਰੇ ਦਿੱਤੇ ਬਿਆਨਾਂ ’ਤੇ ਗੰਭੀਰ ਪ੍ਰਤੀਕਿਰਿਆ ਪ੍ਰਗਟਾਈ ਹੈ। ਪੀਰ ਮੁਹੱਮਦ ਨੇ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਵਲੋਂ ਅੱਜ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਜਾ ਕੇ ਡਰੱਗ ਮਾਫੀਆ ਹੱਥੋਂ ਮਾਰੇ ਗਏ ਲੋਕਾਂ ਦਾ ਦੁੱਖ ਫਰੋਲਣਾ ਅਤੇ ਉਨ੍ਹਾਂ ਦਾ ਹਾਲ ਜਾਣਨਾ ਬੇਹੱਦ ਸ਼ਲਾਘਾਯੋਗ ਕਦਮ ਹੈ ਪਰ ਨਾਲ ਹੀ ਉਨ੍ਹਾਂ ਸਵਾਲ ਕੀਤਾ ਕਿ ਗ੍ਰਹਿ ਮੰਤਰੀ ਵੱਲੋ ਇਹ ਕਹਿਣਾ ਕਿ 2029 ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ ਬਹੁਤ ਹੈਰਾਨ ਕਰਨ ਵਾਲਾ ਹੈ।
ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)– ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੱਮਦ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਅਤੇ ਨਸ਼ਿਆਂ ਬਾਰੇ ਦਿੱਤੇ ਬਿਆਨਾਂ ’ਤੇ ਗੰਭੀਰ ਪ੍ਰਤੀਕਿਰਿਆ ਪ੍ਰਗਟਾਈ ਹੈ। ਪੀਰ ਮੁਹੱਮਦ ਨੇ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਵਲੋਂ ਅੱਜ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਜਾ ਕੇ ਡਰੱਗ ਮਾਫੀਆ ਹੱਥੋਂ ਮਾਰੇ ਗਏ ਲੋਕਾਂ ਦਾ ਦੁੱਖ ਫਰੋਲਣਾ ਅਤੇ ਉਨ੍ਹਾਂ ਦਾ ਹਾਲ ਜਾਣਨਾ ਬੇਹੱਦ ਸ਼ਲਾਘਾਯੋਗ ਕਦਮ ਹੈ ਪਰ ਨਾਲ ਹੀ ਉਨ੍ਹਾਂ ਸਵਾਲ ਕੀਤਾ ਕਿ ਗ੍ਰਹਿ ਮੰਤਰੀ ਵੱਲੋ ਇਹ ਕਹਿਣਾ ਕਿ 2029 ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ ਬਹੁਤ ਹੈਰਾਨ ਕਰਨ ਵਾਲਾ ਹੈ। ਉਨ੍ਹਾਂ ਯਾਦ ਕਰਵਾਇਆ ਕਿ ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਅਤੇ ਕੈਪਟਨ ਅਮਰਿੰਦਰ ਸਿੰਘ ਵਰਗੇ ਆਗੂ ਵੀ ਅਜਿਹੇ ਵੱਡੇ-ਵੱਡੇ ਦਾਅਵੇ ਕਰ ਚੁੱਕੇ ਹਨ। ਉਨ੍ਹਾਂ ਸਵਾਲ ਉਠਾਇਆ ਕਿ ਹੁਣ ਪਹਿਲਾਂ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਆਵੇਗੀ, ਫਿਰ ਲੋਕ ਤਿੰਨ ਸਾਲ ਹੋਰ ਉਡੀਕ ਕਰਨਗੇ ਅਤੇ ਉਸ ਤੋਂ ਬਾਅਦ ਨਸ਼ੇ ਖਤਮ ਕੀਤੇ ਜਾਣਗੇ। ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਕਿਸੇ ਲੰਬੇ ਸਮੇਂ ਦੀ ਉਡੀਕ ਦੀ ਨਹੀਂ, ਸਗੋਂ ਤੁਰੰਤ ਸਖ਼ਤ ਕਾਰਵਾਈ ਅਤੇ ਦ੍ਰਿੜ੍ਹ ਇੱਛਾ ਸ਼ਕਤੀ ਦੀ ਲੋੜ ਹੈ। ਪੀਰ ਮੁਹੱਮਦ ਨੇ ਮੰਗ ਕੀਤੀ ਕਿ ਨਸ਼ਿਆਂ ਦੇ ਸੌਦਾਗਰਾਂ ਨੂੰ ਸਜ਼ਾਵਾਂ ਦੇਣ ਲਈ ਫਾਸਟ ਟ੍ਰੈਕ ਅਦਾਲਤਾਂ ਦਾ ਗਠਨ ਕੀਤਾ ਜਾਵੇ। ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀ ਮੰਗ ’ਤੇ ਸੀ.ਬੀ.ਆਈ ਜਾਂਚ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਉਨ੍ਹਾਂ ਜ਼ੋਰ ਦਿੱਤਾ ਕਿ ਇਸ ਜਾਂਚ ਦਾ ਘੇਰਾ ਸਿਰਫ਼ ਇਕ ਮਾਮਲੇ ਤੱਕ ਸੀਮਤ ਨਾ ਰੱਖਿਆ ਜਾਵੇ ਸਗੋਂ 1997 ਤੋਂ ਲੈ ਕੇ ਅੱਜ ਤੱਕ ਪੰਜਾਬ ਵਿਚ ਨਸ਼ਿਆਂ ਨਾਲ ਜੁੜੇ ਹਰ ਮਾਮਲੇ ਨੂੰ ਇਸ ਵਿਚ ਸ਼ਾਮਿਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੂੰ ਸ਼ਹੀਦ ਦਾ ਦਰਜਾ ਅਤੇ ਵਿਸ਼ੇਸ਼ ਆਰਥਿਕ ਸਹਾਇਤਾ ਦਿੱਤੀ ਜਾਵੇ, ਪਰਿਵਾਰ ਨੂੰ ਵੀ 2 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇ।