ਬੀ.ਐੱਡ ਫਰੰਟ ਦੇ ਅਧਿਆਪਕ ਅੱਜ ਲੈਣਗੇ ਸਮੂਹਿਕ ਛੁੱਟੀ
ਤਰਨ ਤਾਰਨ, 20 ਅਕਤੂਬਰ (ਇਕਬਾਲ ਸਿੰਘ ਸੋਢੀ)-ਭਾਵੇਂ ਕਿ ਪੰਜਾਬ ਸਰਕਾਰ ਵਲੋਂ ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਸਮੂਹ ਵਿਭਾਗਾਂ ਦੀਆਂ ਜਥੇਬੰਦੀਆਂ ਵਲੋਂ ਆਪਣੀਆ ਹੱਕੀ ਮੰਗਾਂ ਨੂੰ ਲੈ ਕੇ 21 ਅਕਤੂਬਰ ਨੂੰ ਸਮੂਹਿਕ ਛੁੱਟੀ ਲੈਣ ਦਾ ਐਲਾਨ ਕੀਤਾ ਹੋਇਆ ਹੈ, ਜਿਸ ਨੂੰ ਤਾਰਪੀਡੋ ਕਰਨ ਲਈ 21 ਤਰੀਕ ਨੂੰ ਜਥੇਬੰਦੀਆਂ ਨੂੰ ਚੀਫ਼ ਸਕੱਤਰ ਨਾਲ ਮੀਟਿੰਗ ਦਾ ਸੱਦਾ ਦਿੱਤਾ ਹੈ। ਉਸ ਦੇ ਬਾਵਜੂਦ ਪਹਿਲਾਂ ਤੋਂ ਐਲਾਨੇ 21 ਅਕਤੂਬਰ ਨੂੰ ਸਮੂਹਿਕ ਛੁੱਟੀ ਤੇ ਜਾਣ ਦੇ ਪ੍ਰੋਗਰਾਮ ਦਾ ਬੀ.
ਪ
ਪ੍ਰਭਜੋਤ ਸਿੰਘ ਗੋਹਲਵੜ ਅਤੇ ਦਵਿੰਦਰ ਸਿੰਘ ਖਹਿਰਾ
21-10-2026
ਤਰਨ ਤਾਰਨ, 20 ਅਕਤੂਬਰ (ਇਕਬਾਲ ਸਿੰਘ ਸੋਢੀ)-ਭਾਵੇਂ ਕਿ ਪੰਜਾਬ ਸਰਕਾਰ ਵਲੋਂ ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਸਮੂਹ ਵਿਭਾਗਾਂ ਦੀਆਂ ਜਥੇਬੰਦੀਆਂ ਵਲੋਂ ਆਪਣੀਆ ਹੱਕੀ ਮੰਗਾਂ ਨੂੰ ਲੈ ਕੇ 21 ਅਕਤੂਬਰ ਨੂੰ ਸਮੂਹਿਕ ਛੁੱਟੀ ਲੈਣ ਦਾ ਐਲਾਨ ਕੀਤਾ ਹੋਇਆ ਹੈ, ਜਿਸ ਨੂੰ ਤਾਰਪੀਡੋ ਕਰਨ ਲਈ 21 ਤਰੀਕ ਨੂੰ ਜਥੇਬੰਦੀਆਂ ਨੂੰ ਚੀਫ਼ ਸਕੱਤਰ ਨਾਲ ਮੀਟਿੰਗ ਦਾ ਸੱਦਾ ਦਿੱਤਾ ਹੈ। ਉਸ ਦੇ ਬਾਵਜੂਦ ਪਹਿਲਾਂ ਤੋਂ ਐਲਾਨੇ 21 ਅਕਤੂਬਰ ਨੂੰ ਸਮੂਹਿਕ ਛੁੱਟੀ ਤੇ ਜਾਣ ਦੇ ਪ੍ਰੋਗਰਾਮ ਦਾ ਬੀ. ਐੱਡ ਅਧਿਆਪਕ ਫਰੰਟ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਅਧਿਆਪਕ ਸਾਥੀ ਉਸ ਦਾ ਹਿੱਸਾ ਭਣਨਗੇ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਕਰਦਿਆਂ ਹੋਇਆਂ ਬੀ. ਐੱਡ ਅਧਿਆਪਕ ਫਰੰਟ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਪ੍ਰਭਜੋਤ ਸਿੰਘ ਗੋਹਲਵੜ ਅਤੇ ਜਨਰਲ ਸਕੱਤਰ ਦਵਿੰਦਰ ਸਿੰਘ ਖਹਿਰਾ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ, ਡੀ.ਏ. ਦੇ ਬਕਾਏ 15 ਜਨਵਰੀ 2015 ਅਤੇ 20 ਜੁਲਾਈ 2020 ਦਾ ਪੱਤਰ ਰੱਦ ਕਰਨ ਅਤੇ ਕੱਚੇ ਅਧਿਆਪਕਾਂ, ਮੁਲਾਜ਼ਮਾਂ ਨੂੰ ਪੱਕੇ ਕਰਨ, ਬਾਰਡਰ ਭੱਤੇ ਸਮੇਤ ਸਾਰੇ ਭੱਤੇ ਬਹਾਲ ਕਰਵਾਉਣ ਦੀਆਂ ਮੰਗਾਂ ਨੂੰ ਲੈ ਕੇ ਸਮੁੱਚਾ ਮੁਲਾਜ਼ਮ ਵਰਗ ਸੜਕਾਂ ’ਤੇ ਉਤਰਿਆ ਹੋਇਆ ਹੈ। ਇਸੇ ਤਹਿਤ 21 ਅਕਤੂਬਰ ਨੂੰ ਜਿਲ੍ਹਾ ਤਰਨ ਤਾਰਨ ਨਾਲ ਸੰਬੰਧਿਤ ਬੀ.ਐੱਡ ਅਧਿਆਪਕ ਫਰੰਟ ਦੇ ਸਮੂਹ ਅਧਿਆਪਕ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕਰਨਗੇ। ਇਸ ਮੌਕੇ ਤੇ ਅਮਨਦੀਪ ਸਿੰਘ ਭੁੱਲਰ, ਰਵਿੰਦਰ ਸਿੰਘ ਪੱਟੀ, ਜੰਗਸ਼ੇਰ ਸਿੰਘ, ਸੁਖਬੀਰ ਸਿੰਘ ਭਿੱਖੀਵਿੰਡ, ਅਰਵਿੰਦ ਪਾਸੀ, ਬਲਜਿੰਦਰ ਸਿੰਘ, ਜਗਦੇਵ ਸਿੰਘ, ਦਿਨੇਸ਼ ਕੁਮਾਰ ਸ਼ਰਮਾ, ਗੁਰਪ੍ਰੀਤ ਸਿੰਘ ਛੀਨਾ, ਗੁਰਬਖਸ਼ ਸਿੰਘ ਹਰੀਕੇ, ਗੁਰਭੇਜ ਸਿੰਘ, ਮਨਜਿੰਦਰ ਸਿੰਘ, ਹਰਜੀਤ ਸਿੰਘ, ਪਲਵਿੰਦਰ ਸਿੰਘ ਲਾਲੂ ਘੁੰਮਣ, ਜਗਜੀਤ ਸਿੰਘ, ਯਾਦਵਿੰਦਰ ਸਿੰਘ, ਬਲਰਾਜ ਸਿੰਘ ਵਲਟੋਹਾ, ਗਗਨਦੀਪ ਸਿੰਘ, ਹਰਮਿੰਦਰ ਸਿੰਘ ਸੰਨੀ, ਹਰਪਾਲ ਸਿੰਘ, ਗੁਰਵੇਲ ਸਿੰਘ ਰਟੌਲ, ਪਲਵਿੰਦਰ ਸਿੰਘ ਸਰਾ, ਬੀਰਪਾਲ ਸਿੰਘ, ਅਮਨਦੀਪ ਸਿੰਘ, ਬਲਜਿੰਦਰ ਸਿੰਘ ਆਗੂ ਹਾਜ਼ਰ ਸਨ।